ਡਾਕਟਰ ਭੀਮ ਰਾਓ ਅੰਬੇਦਕਰ ਦੀ ਪ੍ਰਤਿਮਾ ਅੰਮ੍ਰਿਤਸਰ ਦੇ ਹੈਰੀਟੇਜ ਸਟਰੀਟ ‘ਤੇ ਕਿਸੇ ਸ਼ਰਾਰਤੀ ਵਿਅਕਤੀ ਵੱਲੋਂ ਤੋੜਨ ਦੀ ਕੋਸ਼ਿਸ਼ ਕੀਤੀ ਗਈ ਅਤੇ ਸੰਵਿਧਾਨ ਨੂੰ ਅੱਗ ਲਗਾਈ ਗਈ। ਇਸ ਦੇ ਰੋਸ ਵਜੋਂ ਦਲਿਤ ਸਮਾਜ ਵੱਲੋਂ ਹਾਲਗੇਟ ਦੇ ਬਾਹਰ ਇਕੱਠਿਆ ਹੋ ਕੇ ਰੋਸ ਪ੍ਰਦਰਸ਼ਨ ਕੀਤਾ। ਨਾਲ ਹੀ ਪ੍ਰਦਰਸ਼ਨਕਾਰੀਆਂ ਨੇ ਮੁਲਜ਼ਮਾਂ ਖਿਲਾਫ਼ ਸਖ਼ਤ ਤੋਂ ਸਖਤ ਕਾਰਵਾਈ ਦੀ ਮੰਗ ਕੀਤੀ। ਦਲਿਤ ਸਮਾਜ ਦੇ ਆਗੂਆਂ ਨੇ ਨਾਰਾਜ਼ਗੀ ਵਿਅਕਤ ਕੀਤੀ ਹੈ। ਉਹਨਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ। ਇੱਕ ਵਿਅਕਤੀ ਵੱਲੋਂ ਸੰਵਿਧਾਨ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੀ ਜਿਸ ਤਰੀਕੇ ਪ੍ਰਤਿਮਾ ਤੋੜਨ ਦੀ ਕੋਸ਼ਿਸ਼ ਕੀਤੀ ਗਈ ਹੈ। ਇਹ ਸ਼ਰੇਆਮ ਬੇਅਦਬੀ ਕਰਨ ਦੀ ਇਹਨਾਂ ਵੱਲੋਂ ਕੋਸ਼ਿਸ਼ ਕੀਤੀ ਗਈ।
ਦੂਜੇ ਪਾਸੇ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਨ ਮੌਕੇ ‘ਤੇ ਪਹੁੰਚੇ ਏਆਈਜੀ ਜੇਐਸ ਵਾਲੀਆ ਨੇ ਕਿਹਾ ਕਿ ਡਾਕਟਰ ਭੀਮ ਰਾਉ ਅੰਬੇਦਕਰ ਦੀ ਪ੍ਰਤਿਮਾ ਦੀ ਤੋੜਨ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਮੌਕੇ ਤੇ ਹੀ ਕਾਬੂ ਕੀਤਾ ਹੈ। ਕਿੱਥੋਂ ਦਾ ਰਹਿਣ ਵਾਲਾ ਹੈ। ਪੁਲਿਸ ਨੇ ਮਾਮਲਾ ਦਰਜ ਕੀਤਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.