Breaking NewsNewsPolitics

ਅੰਮ੍ਰਿਤਸਰ ਧਮਾਕੇ ਦੇ ਹਮਲਾਵਰਾਂ ਦੀ ਸੂਚਨਾ ਦੇਣ ਵਾਲੇ ਨੂੰ 50 ਲੱਖ ਦੇ ਇਨਾਮ ਦਾ ਐਲਾਨ

ਅੰਮ੍ਰਿਤਸਰ: ਅੰਮ੍ਰਿਤਸਰ ਦੇ ਪਿੰਡ ਅਦਲੀਵਾਲ ਵਿਚ ਨਿਰੰਕਾਰੀ ਭਵਨ ‘ਤੇ ਹੋਏ ਹਮਲੇ ਨੂੰ ਲੈ ਕੇ ਪੁਲਿਸ ਵੱਲੋਂ ਹਮਲਾਵਰਾਂ ਦੀ ਭਾਲ ਲਗਾਤਾਰ ਜਾਰੀ ਹੈ ਉਥੇ ਹੀ ਪੰਜਾਬ ਪੁਲਸ ਨੇ ਦੋ ਸ਼ੱਕੀਆਂ ਦੀ ਇੱਕ ਤਸਵੀਰ ਜਾਰੀ ਕੀਤੀ ਹੈ ਜਿਸ ਵਿੱਚ ਦੋ ਵਿਅਕਤੀ ਮੋਟਰਸਾਈਕਲ ਤੇ ਸਵਾਰ ਹੋਏ ਦਿਖਾਈ ਦੇ ਰਹੇ ਹਨ। ਉਧਰ ਸ਼ੱਕੀਆਂ ਦੀ ਤਸਵੀਰ ਜਾਰੀ ਹੋਣ ਤੋਂ ਬਾਅਦ ਪੰਜਾਬ ਸਰਕਾਰ ਨੇ ਦੋਸ਼ੀਆਂ ਦੀ ਜਾਣਕਾਰੀ ਦੇਣ ਵਾਲਿਆਂ ਨੂੰ 50 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ।

ਦੱਸ ਦਈਏ ਕਿ ਬੀਤੇ ਦਿਨੀਂ ਇਸ ਹਮਲੇ ਨੇ ਜਿਥੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ ਜਿਸ ਦੌਰਾਨ ਤਿੰਨ 3 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਜ਼ਖਮੀ ਹੋ ਗਏ ਸੀ। ਜਿਸ ਨੂੰ ਮੱਦੇਨਜ਼ਰ ਰੱਖਦੇ ਹੋਏ ਪੰਜਾਬ ਸਣੇ ਰਾਜਧਾਨੀ ਦਿੱਲੀ, ਹਰਿਆਣਾ ਅਤੇ ਐਨ.ਸੀ.ਆਰ. ਵਿਚ ਹਾਈ ਅਲਰਟ ਕਰ ਦਿੱਤਾ ਗਿਆ ਹੈ। ਇਥੇ ਤੁਹਾਨੂੰ ਇਕ ਵਾਰ ਫਿਰ ਤੋਂ ਦੱਸ ਦਈਏ ਕਿ ਪੁਲਿਸ ਦੇ ਹੱਥ ਸ਼ੱਕੀਆਂ ਦੀ ਸੀ.ਸੀ.ਟੀ.ਵੀ ਤਸਵੀਰ ਲੱਗੀ ਹੈ, ਜਿਸ ਨੂੰ ਕਿ ਪੁਲਿਸ ਵੱਲੋਂ ਜਨਤਕ ਕੀਤਾ ਗਿਆ ਹੈ ਪਰ ਹੁਣ ਦੇਖਣਾ ਇਹ ਹੋਵੇਗਾ ਕਿ ਪੁਲਿਸ ਇਨ੍ਹਾਂ ਹਮਲਾਵਰਾਂ ਨੂੰ ਕਦੋ ਤੱਕ ਕਾਬੂ ਕਰਨ ‘ਚ ਸਫਲ ਹੁੰਦੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button