Breaking NewsD5 specialNewsPunjab

ਅੰਮ੍ਰਿਤਸਰ ਪੁਲਿਸ ਨੂੰ ਫਿਰ ਪਈ ਭਾਜੜ, ਸ਼ਹਿਰ ‘ਚ ਰੈੱਡ ਅਲਰਟ ਜਾਰੀ (ਵੀਡੀਓ)

ਅੰਮ੍ਰਿਤਸਰ : ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਅੰਮ੍ਰਿਤਸਰ ਤੋਂ ਜਿਥੇ ਪੁਲਿਸ ਨੂੰ ਇੱਕ ਵਾਰ ਫਿਰ ਬੰਬ ਹੋਣ ਦੀ ਸੂਚਨਾ ਮਿਲੀ ਹੈ। ਸੂਤਰਾਂ ਮੁਤਾਬਕ ਪੁਲਿਸ ਨੂੰ ਸ਼ਹਿਰ ਦੇ ਕੰਪਨੀ ਬਾਗ ਵਿੱਚ ਬੰਬ ਹੋਣ ਦੀ ਸੂਚਨਾ ਪ੍ਰਾਪਤ ਹੋਈ ਸੀ। ਜਿਸ ਤੇ ਫੌਰੀ ਐਕਸ਼ਨ ਲੈਂਦਿਆਂ ਕੰਪਨੀ ਬਾਗ ਨੂੰ ਪੂਰੀ ਤਰ੍ਹਾਂ ਖਾਲੀ ਕਰਵਾ ਲਿਆ ਗਿਆ ਅਤੇ ਪੁਲਿਸ ਵੱਲੋਂ ਤਲਾਸੀ ਮੁਹਿੰਮ ਅਰੰਭ ਦਿੱਤੀ ਗਈ ਹੈ।

Read Also ਅੰਮ੍ਰਿਤਸਰ ਧਮਾਕੇ ਦੇ ਸਨ ਮੋਨੇ ਮੁਲਜ਼ਮ! ਚਸ਼ਮਦੀਦ ਦੇ ਹੋਸ਼ ਉਡਾਉ ਖੁਲਾਸੇ

ਪੁਲਿਸ ਵੱਲੋਂ ਬਾਗ ਦੇ ਚੱਪੇ ਚੱਪੇ ਦੀ ਤਲਾਸੀ ਲਈ ਜਾ ਰਹੀ ਹੈ, ਬਾਗ ਦੇ ਅੰਦਰ ਅਤੇ ਬਾਹਰ ਵੱਡੀ ਗਿਣਤੀ ਵਿੱਚ ਪੁਲਿਸ ਅਤੇ ਕਮਾਂਡੋ ਫੋਰਸ ਦੇ ਜਵਾਨ ਤਾਇਨਾਤ ਕੀਤੇ ਗਏ ਹਨ। ਸੂਚਨਾ ਮਿਲਣ ਤੋਂ ਬਾਅਦ ਪ੍ਰਸਾਸ਼ਨ ਵੱਲੋਂ ਸ਼ਹਿਰ ਵਿੱਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button