
ਅੰਮ੍ਰਿਤਸਰ ਦੇ ਫਤਿਹਗੜ੍ਹ ਚੂੜੀਆਂ ਰੋਡ ਸਥਿਤ ਨੰਗਲੀ ਭੱਠੇ ਇਲਾਕੇ ‘ਚ ਇੱਕ ਨੌਜਵਾਨ ਵੱਲੋਂ ਥਾਣੇ ਅੰਦਰ ਦਵਾਈ ਨਿਗਲਣ ਦਾ ਮਾਮਲਾ ਸਾਹਮਣੇ ਆਇਆ ਹੈ। ਲੜਕੇ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਪ੍ਰਸ਼ਾਸਨ ਤੇ ਗੰਭੀਰ ਇਲਜ਼ਾਮ ਲਗਾਉਂਦੇ ਹੋਏ ਇਨਸਾਫ਼ ਦੀ ਮੰਗ ਕੀਤੀ ਹੈ। ਨੌਜਵਾਨ ਦੀ ਪਹਿਚਾਣ ਜੱਜ ਸਿੰਘ ਵਜੋਂ ਹੋਈ ਹੈ, ਜਿਸ ਦੀ ਉਮਰ ਕਰੀਬ 28 ਸਾਲ ਦੱਸੀ ਜਾ ਰਹੀ ਹੈ ਤੇ ਉਹ ਇਸ ਸਮੇਂ ਹਸਪਤਾਲ ‘ਚ ਜ਼ੇਰੇ ਇਲਾਜ ਹੈ। ਡਾਕਟਰਾਂ ਵੱਲੋਂ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਪੀੜਤ ਪਰਿਵਾਰ ਨੇ ਦੱਸਿਆ ਕਿ ਜੱਜ ਸਿੰਘ ਦਾ ਇੱਕ ਸਾਲ ਪਹਿਲਾਂ ਇਲਾਕੇ ਦੀ ਇੱਕ ਲੜਕੀ ਨਾਲ ਰਿਸ਼ਤਾ ਹੋਇਆ ਸੀ। ਦੋਵੇਂ ਪਾਸਿਆਂ ‘ਚ ਗੱਲਬਾਤ ਤੇ ਮਿਲਣਾ-ਜੁਲਣਾ ਵੀ ਹੁੰਦਾ ਰਿਹਾ, ਪਰ ਬਾਅਦ ‘ਚ ਕੁੜੀ ਵਾਲਿਆਂ ਵੱਲੋਂ ਰਿਸ਼ਤਾ ਤੋੜ ਦਿੱਤਾ ਗਿਆ। ਪਰਿਵਾਰ ਦਾ ਇਲਜ਼ਾਮ ਹੈ ਕਿ ਇਸ ਤੋਂ ਬਾਅਦ ਨੌਜਵਾਨ ਨੂੰ ਲਗਾਤਾਰ ਮਾਨਸਿਕ ਤੌਰ ਤੇ ਪਰੇਸ਼ਾਨ ਕੀਤਾ ਜਾ ਰਿਹਾ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਮਾਮਲਾ ਥਾਣੇ ਤੱਕ ਪਹੁੰਚਿਆ, ਜਿੱਥੇ ਨੌਜਵਾਨ ਨੇ ਤਣਾਅ ‘ਚ ਆ ਕੇ ਕੋਈ ਜ਼ਹਿਰੀਲੀ ਦਵਾਈ ਨਿਗਲ ਲਈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




