Breaking NewsIndiaNewsPoliticsPunjab

ਅੰਮ੍ਰਿਤਸਰ ਰੇਲ ਹਾਦਸੇ ਦੇ 5 ਪੀੜਿਤ ਪਰਿਵਾਰਾਂ ਨੂੰ ਹਰ ਮਹੀਨੇ ਆਪਣੀ ਜੇਬ ਚੋਂ 40000 ਰੁਪਏ ਦੇਣਗੇ ਸਿੱਧੂ

ਅੰਮ੍ਰਿਤਸਰ : ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਅੰਮ੍ਰਿਤਸਰ ਰੇਲ ਦੁਖਾਂਤ ਦੇ ਪੀੜਤ ਪੰਜ ਪਰਿਵਾਰਾਂ ਨੂੰ ਚੁੱਲ੍ਹਾ ਚੌਂਕਾ ਚਲਾਉਣ ਲਈ ਆਪਣੀ ਆਮਦਨ ਵਿੱਚੋਂ ‘ਚੋਂ ਹਰ ਮਹੀਨੇ 40 ਹਜ਼ਾਰ ਰੁਪਏ ਦੀ ਆਰਥਿਕ ਸਹਾਇਤਾ ਦੇਣਗੇ। ਇਹ ਰਾਸ਼ੀ ਉਨ੍ਹਾਂ ਪੰਜ ਪੀੜਤ ਪਰਿਵਾਰਾਂ ਨੂੰ ਦਿੱਤੀ ਜਾ ਰਹੀ ਹੈ। ਜਿਨ੍ਹਾਂ ਦੇ ਮੈਂਬਰ ਅੰਮ੍ਰਿਤਸਰ ਰੇਲ ਹਾਦਸੇ ਵਿੱਚ ਮਾਰੇ ਗਏ ਸਨ ਅਤੇ ਉਨ੍ਹਾਂ ਤੋਂ ਬਾਅਦ ਘਰ ਵਿੱਚ ਕਮਾਉਣ ਵਾਲਾ ਕੋਈ ਮੈਂਬਰ ਨਹੀਂ ਹੈ। ਇਨ੍ਹਾਂ ਵਿਚੋਂ 1 ਪੀੜਤ ਪਰਿਵਾਰ ਨੂੰ 10 ਹਜ਼ਾਰ ਰੁਪਏ ਅਤੇ 4 ਪੀੜਤ ਪਰਿਵਾਰਾਂ ਨੂੰ 7500 ਰੁਪਏ ਹਰ ਮਹੀਨੇ ਦਿੱਤੇ ਜਾਣਗੇ।

Read Also ਅੰਮ੍ਰਿਤਸਰ ‘ਚ ਵਾਪਰੇ ਭਿਆਨਕ ਰੇਲ ਹਾਦਸੇ ਮਾਮਲੇ ‘ਚ ਆਇਆ ਨਵਾਂ ਮੌੜ

ਸਿੱਧੂ ਵਲੋਂ ਇਨ੍ਹਾਂ ਪੀੜਤ ਪਰਿਵਾਰਾਂ ਦੇ ਅਕਾਊਂਟ ਨੰਬਰ ਲੈ ਲਏ ਗਏ ਹਨ ਅਤੇ ਹਰ ਮਹੀਨੇ ਦੀ ਪਹਿਲੀ ਤਰੀਕ ਨੂੰ ਉਕਤ ਰਾਸ਼ੀ ਸਿੱਧੂ ਦੇ ਨਿਜੀ ਖਾਤੇ ਵਿਚੋਂ ਇਨ੍ਹਾਂ ਪਰਿਵਾਰਾਂ ਦੇ ਖਾਤੇ ਵਿੱਚ ਭੇਜ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਸਿੱਧੂ ਨੇ ਕਿਹਾ ਕਿ ਰੇਲ ਹਾਦਸੇ ਵਿੱਚ ਮਾਰੇ ਗਏ ਉਨ੍ਹਾਂ ਬਾਕੀ ਪਰਿਵਾਰਕ ਮੈਂਬਰਾਂ ਦਾ ਵੀ ਬਿਓਰਾ ਇਕੱਠਾ ਕੀਤਾ ਹੈ ਜਿਨ੍ਹਾਂ ਦੇ ਪਰਿਵਾਰ ਵਿੱਚ ਕੋਈ ਕਮਾਉਣ ਵਾਲਾ ਨਹੀਂ ਹੈ ਅਤੇ ਉਨ੍ਹਾਂ ਪਰਿਵਾਰਾਂ ਨੂੰ ਵੀ ਮੇਰੇ ਵਲੋਂ ਹਰ ਮਹੀਨੇ ਆਰਥਿਕ ਮਦਦ ਦਿੱਤੀ ਜਾਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button