Breaking NewsD5 specialNewsPunjabTop News

ਅੰਮ੍ਰਿਤਸਰ – ਰੋਮ ਦਰਮਿਆਨ ਸਿੱਧੀ ਉਡਾਣ 8 ਸਤੰਬਰ ਤੋਂ ਹੋਵੇਗੀ ਸ਼ੁਰੂ

ਅੰਮ੍ਰਿਤਸਰ :  ਯੂ.ਕੇ. ਦੇ ਲੰਡਨ ਹੀਥਰੋ ਅਤੇ ਬਰਮਿੰਘਮ ਹਵਾਈ ਅੱਡੇ ਲਈ ਸਿੱਧੀਆਂ ਉਡਾਣਾਂ ਨਾਲ ਜੁੜਨ ਤੋਂ ਬਾਅਦ, ਸ੍ਰੀ ਗੁਰੂ ਰਾਮ ਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਹੁਣ ਏਅਰ ਇੰਡੀਆ ਦੁਆਰਾ ਯੂਰਪ ਦੇ ਤੀਜੇ ਹਵਾਈ ਅੱਡੇ ਲਈ ਸਿੱਧੀਆਂ ਉਡਾਣਾਂ ਨਾਲ ਜੁੜਨ ਜਾ ਰਿਹਾ ਹੈ।

ਕਸੂਤਾ ਫਸਿਆ ਹਰਜੀਤ ਗਰੇਵਾਲ ! ਕਿਸਾਨਾਂ ਨੇ ਦਿੱਤੀ ਸਿੱਧੀ ਚੇਤਾਵਨੀ D5 Channel Punjabi

ਇਸ ਸੰਬੰਧੀ ਫ਼ਲਾਈ ਅੰਮ੍ਰਿਤਸਰ ਇਨੀਸ਼ਿਏਟਿਵ ਦੇ ਗਲੋਬਲ ਕਨਵੀਨਰ ਅਤੇ ਸਮਾਜ ਸੇਵੀ ਸੰਸਥਾ ਅੰਮ੍ਰਿਤਸਰ ਵਿਕਾਸ ਮੰਚ ਦੇ ਓਵਰਸੀਜ਼ ਸਕੱਤਰ ਸਮੀਪ ਸਿੰਘ ਗੁਮਟਾਲਾ ਨੇ ਦੱਸਿਆ ਕਿ ਯੂ.ਕੇ. ਤੋਂ ਬਾਅਦ ਹੁਣ ਇਟਲੀ ਵਿਚ ਵਸਦੇ ਪੰਜਾਬੀ ਭਾਈਚਾਰੇ ਲਈ ਚੰਗੀ ਖ਼ਬਰ ਹੈ ਕਿ ਏਅਰ ਇੰਡੀਆ ਵਲੋਂ 8 ਸਤੰਬਰ ਤੋਂ ਵਿਸ਼ਵ ਦੇ ਇਤਿਹਾਸਕ ਸ਼ਹਿਰਾਂ, ਅੰਮ੍ਰਿਤਸਰ ਅਤੇ ਰੋਮ ਵਿਚਕਾਰ ਹਰ ਹਫ਼ਤੇ ਵਿਚ ਇਕ ਸਿੱਧੀ ਉਡਾਣ ਮੁੜ ਸ਼ੁਰੂ ਕਰ ਰਹੀ ਹੈ।

Karnal News : ਕਿਸਾਨਾਂ ਤੋਂ ਡਰੀ ਸਰਕਾਰ, ਲਿਆ ਵੱਡਾ ਫੈਸਲਾ, ਲੱਗੀ ਧਾਰਾ 144, ਬਦਲੇ ਰੂਟ |D5 Channel Punjabi

ਉਨ੍ਹਾਂ ਦੱਸਿਆ ਕਿ ਏਅਰ ਇੰਡੀਆ ਦੀ ਉਡਾਣ ਏ.ਆਈ. 123 ਹਰ ਬੁੱਧਵਾਰ ਨੂੰ ਅੰਮ੍ਰਿਤਸਰ ਤੋਂ ਦੁਪਹਿਰ 3:55 ਵਜੇ ਉਡਾਣ ਭਰੇਗੀ ਅਤੇ ਉਸੇ ਦਿਨ ਰਾਤ ਨੂੰ ਸਥਾਨਕ ਸਮੇਂ ਅਨੁਸਾਰ ਰਾਤ ਨੂੰ 8:20 ਵਜੇ ਰੋਮ ਪਹੁੰਚੇਗੀ। ਵਾਪਸੀ ਦੀ ਉਡਾਣ ਏ.ਆਈ. 122 ਅਗਲੇ ਦਿਨ ਵੀਰਵਾਰ ਨੂੰ ਸ਼ਾਮ 7:00 ਵਜੇ ਰੋਮ ਤੋਂ ਰਵਾਨਾ ਹੋਵੇਗੀ ਅਤੇ ਸ਼ੁੱਕਰਵਾਰ ਸਵੇਰੇ 5:35 ਵਜੇ ਅੰਮ੍ਰਿਤਸਰ ਪਹੁੰਚੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button