PunjabTop News

ਅੰਮ੍ਰਿਤਸਰ ਵਿਚ 4 ਅਣਪਛਾਤੇ ਵਿਅਕਤੀਆਂ ਵੱਲੋਂ ਇਕ ਨੌਜਵਾਨ ‘ਤੇ ਚੱਲਾਇਆ ਗੋਲੀਆਂ, ਮੌਤ

ਅੰਮ੍ਰਿਤਸਰ : ਪੰਜਾਬ ਵਿਚ ਲਗਾਤਾਰ ਆਮ ਲੋਕਾਂ ‘ਤੇ ਹੋ ਰਹੇ ਹਮਲਿਆਂ ਨੂੰ ਲੈ ਕੇ ਸਰਕਾਰ ‘ਤੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ। ਆਏ ਦਿਨ ਕਿਸੇ ਨਾ ਕਿਸੇ ਸੂਬੇ ਵਿਚੋ ਅਜਿਹਿਆਂ ਖ਼ਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਹੁਣ ਅਜਿਹੀ ਖ਼ਬਰ ਅੰਮ੍ਰਿਤਸਰ ਦੀ ਰਾਮਨਗਰ ਕਾਲੋਨੀ ਤੋਂ ਸਾਹਮਣੇ ਆ ਰਹੀ ਹੈ ਕਿ 4 ਅਣਪਛਾਤੇ ਵਿਅਕਤੀਆਂ ਵੱਲੋਂ ਇਕ ਨੌਜਵਾਨ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ।

ਬਾਲੀਵੁੱਡ ਤੇ ਪਾਲੀਵੁੱਡ ਵਾਂਗ ਇਸ ਬੰਦੇ ਨੇ ਪੰਜਾਬ ‘ਚ ਕਿਉਂ ਬਣਾਇਆ ਮੋਲੀਵੁੱਡ ? ਕਦੇ ਨਹੀਂ ਵੇਖੀ ਹੋਣੀ ਅਜਿਹੀ ਥਾਂ

ਜਾਣਕਾਰੀ ਮੁਤਾਬਕ ਗੁਰੂ ਨਾਨਕਪੁਰਾ ਦੀ ਗਲੀ ਨੰਬਰ-4 ‘ਚ ਚਾਰ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾਈਆਂ ਗਈਆਂ। ਗੋਲੀ ਲੱਗਣ ਕਾਰਨ ਸੌਰਵ ਸੋਢੀ ਨਾਂ ਦੇ ਨੌਜਵਾਨ ਦੀ ਮੌਕੇ ਤੇ ਹੀ ਮੌਤ ਹੋ ਗਈ। ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੂਲਜ਼ਮ ਮੌਕੇ ਤੋਂ ਫਰਾਰ ਹੋ ਗਏ। ਇਸ ਘਟਨਾਂ ਤੋਂ ਬਾਅਦ ਪੂਰੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਪੁਲਿਸ ਵੱਲੋਂ ਵੀ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button