PunjabTop News

ਅੰਮ੍ਰਿਤਸਰ ਵਿੱਚ ਇਕ ਵਾਰ ਫਿਰ ਗੁਰਦੁਆਰਾ ਸਾਹਿਬ ਵਿੱਚ ਬੇਅਦਬੀ ਦੀ ਘਟਨਾ ਆਈ ਸਾਹਮਣੇ

– ਨਸ਼ੇ ਦੀ ਤੋੜ ਪੂਰੀ ਕਰਨ ਲਈ ਨਸ਼ੇੜੀ ਨੌਜਵਾਨ ਬੂਟ ਸਮੇਤ ਗੁਰਦੁਆਰਾ ਵਿੱਚ ਹੋਏ ਦਾਖ਼ਲ ਕੀਤੀ LCD ਚੋਰੀ
– ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਹੋਈ ਕੈਦ,ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਅੰਮ੍ਰਿਤਸਰ, 26 ਮਈ 2023 – ਪੰਜਾਬ ਵਿੱਚ ਲਗਾਤਾਰ ਇਕ ਵਾਰ ਫਿਰ ਤੋਂ ਬੇਅਦਬੀ ਦੇ ਮਾਮਲੇ ਵਧਦੇ ਹੋਏ ਨਜ਼ਰ ਆ ਰਹੇ ਹਨ ਅਤੇ ਬੂਟ ਪਾ ਕੇ ਗੁਰਦੁਆਰਾ ਸਾਹਿਬ ਦੇ ਅੰਦਰ ਦਾਖਲ ਹੋਣ ਦਾ ਪੂਰੇ ਪੰਜਾਬ ਵਿਚ ਇਹ ਦੂਸਰਾ ਮਾਮਲਾ ਸਾਹਮਣੇ ਆਇਆ ਹੈ ਤਸਵੀਰਾਂ ਵਿੱਚ ਸਾਫ਼ ਦੇਖਿਆ ਜਾ ਸਕਦਾ ਹੈ ਕਿ ਕਿਸ ਤਰੀਕੇ ਨਾਲ ਦੋ ਨੌਜਵਾਨ ਬੂਟਾਂ ਸਮੇਤ ਗੁਰਦੁਆਰਾ ਸਾਹਿਬ ਦੇ ਅੰਦਰ ਦਾਖਲ ਹੋ ਕੇ ਗੁਰੂ ਦੀ ਗੋਲਕ ਤੋੜਨ ਦੀ ਕੋਸ਼ਿਸ਼ ਕਰਦੇ ਦਿਖਾਈ ਦੇ ਰਹੇ ਹਨ, ਹਾਲਾਕਿ ਚੋਰਾਂ ਵੱਲੋਂ ਗੁਰਦੁਆਰਾ ਸਾਹਿਬ ਅੰਦਰ ਲੱਗੇ LCD ਵੀ ਚੋਰੀ ਕਰ ਲਈ ਗਈ ਅਤੇ ਹੁਣ ਪੁਲਸ ਵੱਲੋਂ ਮਾਮਲਾ ਦਰਜ ਕਰ ਕੇ ਦੀ ਕਾਰਵਾਈ ਸ਼ੁਰੂ ਕੀਤੀ ਹੈ।

ਪੰਜਾਬ ਵਿੱਚ ਆਏ ਦਿਨ ਹੀਂ ਬੇਅਦਬੀ ਦੇ ਮਾਮਲੇ ਵਧਦੇ ਜਾ ਰਹੇ ਹਨ ਪਿਛਲੇ ਕੁਝ ਦਿਨ ਪਹਿਲਾਂ ਮੋਰਿੰਡਾ ਵਿਖੇ ਵੀ ਇੱਕ ਗੁਰਦੁਆਰਾ ਸਾਹਿਬ ਦੇ ਅੰਦਰ ਇਕ ਵਿਅਕਤੀ ਬੂਟ ਪਾ ਕੇ ਗੁਰਦੁਆਰਾ ਸਾਹਿਬ ਅੰਦਰ ਦਾਖਲ ਹੋ ਕੇ ਉਸ ਨੇ ਬੇਅਦਬੀ ਕੀਤੀ ਸੀ। ਇਸ ਤਰੀਕੇ ਦਾ ਹੀ ਇਕ ਮਾਮਲਾ ਜ਼ਿਲਾ ਅੰਮ੍ਰਿਤਸਰ ਦੇ ਅਜਨਾਲਾ ਤੋਂ ਸਾਹਮਣੇ ਆਇਆ ਹੈ ਜਿੱਥੇ ਕਿ ਨਸ਼ੇੜੀ ਨੌਜਵਾਨਾਂ ਵੱਲੋਂ ਆਪਣੇ ਨਸ਼ੇ ਦੀ ਪੂਰਤੀ ਲਈ ਬੂਟ ਪਾ ਕੇ ਗੁਰਦੁਆਰਾ ਸਾਹਿਬ ਦੇ ਅੰਦਰ ਦਾਖਲ ਹੋ ਕੇ ਗੋਲਕ ਲੁੱਟਣ ਦੀ ਕੋਸ਼ਿਸ਼ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਪ੍ਰਬੰਧਕਾਂ ਨੇ ਦੱਸਿਆ ਕਿ ਬੀਤੀ ਰਾਤ ਦੀ ਇਹ ਘਟਨਾ ਹੈ ਜਿਸ ਦੀ ਕਿ ਸਾਰੀ ਵੀਡੀਓ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਅਤੇ ਜੀ CCTV ਵੀਡੀਓ ਤੋਂ ਸਾਫ ਦੇਖਿਆ ਜਾ ਸਕਦਾ ਹੈ ਕਿ ਦੋ ਨੌਜਵਾਨ ਬੂਟ ਪਾ ਕੇ ਗੁਰਦੁਆਰਾ ਸਾਹਿਬ ਦੇ ਅੰਦਰ ਦਾਖਲ ਹੁੰਦੇ ਹਨ ਅਤੇ ਉਹਨਾਂ ਵੱਲੋਂ ਪਹਿਲਾਂ ਤਾਂ ਗੁਰੂ ਦੀ ਗੋਲਕ ਤੋੜਨ ਦੀ ਕਾਫ਼ੀ ਕੋਸ਼ਿਸ਼ ਕੀਤੀ ਜਾਂਦੀ ਹੈ ਅਤੇ ਜਦੋਂ ਗੋਲਕ ਨਹੀਂ ਟੁੱਟੇ ਤਾਂ ਫਿਰ ਉਨ੍ਹਾਂ ਨੌਜਵਾਨਾਂ ਵੱਲੋਂ ਗੁਰਦੁਆਰਾ ਸਾਹਿਬ ਦੇ ਅੰਦਰ ਲੱਗੀ LCD ਚੋਰੀ ਕਰ ਲਈ ਗਈ ਤੇ ਉਥੋਂ ਫਰਾਰ ਹੋ ਗਏ।

ਗੁਰਦੁਆਰਾ ਪ੍ਰਬੰਧਕਾਂ ਨੇ ਇਸ ਚੋਰੀ ਅਤੇ ਬੇਅਦਬੀ ਦੀ ਘਟਨਾ ਦਾ ਕਾਰਨ ਸਿਰਫ ਤੇ ਸਿਰਫ ਪੰਜਾਬ ਵਿੱਚ ਵਧ ਰਿਹਾ ਨਸ਼ਾ ਦੱਸਿਆ ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਅਪੀਲ ਕੀਤੀ ਕਿ ਜਲਦ ਹੀ ਅਜਿਹੇ ਆਰੋਪੀਆ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਤਾਂ ਜੋ ਕਿ ਸੱਚਾਈ ਤਕ ਪਹੁੰਚ ਸਕੇ ਸਮਾਜ ਅਤੇ ਨਸ਼ੇ ਨੂੰ ਠੱਲ੍ਹ ਪਾਈ ਜਾ ਸਕੇ।

ਇਸ ਦੌਰਾਨ ਮੌਕੇ ਤੇ ਪਹੁੰਚੀ ਪੁਲਸ ਨੇ ਦੱਸਿਆ ਕਿ ਬੀਤੀ ਰਾਤ ਦੋ ਨੌਜਵਾਨਾਂ ਵੱਲੋਂ ਗੁਰਦੁਆਰਾ ਸਾਹਿਬ ਦੇ ਅੰਦਰ ਗੋਲਕ ਚੋਰੀ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਅਤੇ ਗੋਲਕ ਚੋਰੀ ਨਾ ਹੋਈ ਤੇ ਉਹ ਗੁਰਦੁਆਰਾ ਸਾਹਿਬ ਵਿਚ ਲੱਗੀ ਰਹੀ ਚੋਰੀ ਕਰਕੇ ਫਰਾਰ ਹੋ ਗਏ ਫਿਲਹਾਲ ਸੀਸੀਟੀਵੀ ਕੈਮਰੇ ਖੰਗਾਲਿਆ ਜਾ ਰਹੇ ਹਨ ਅਤੇ ਇਹਨਾਂ ਚੋਣਾਂ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button