EDITORIALTop News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 956, 07-10-2026

ਸਲੋਕ ਮਃ ੩ ॥ ਆਸਾ ਅੰਦਰਿ ਸਭੁ ਕੋ ਕੋਇ ਨਿਰਾਸਾ ਹੋਇ ॥ ਨਾਨਕ ਜੋ ਮਰਿ ਜੀਵਿਆ ਸਹਿਲਾ ਆਇਆ ਸੋਇ ॥੧॥ ਮਃ ੩ ॥ ਨਾ ਕਿਛੁ ਆਸਾ ਹਥਿ ਹੈ ਕੇਉ ਨਿਰਾਸਾ ਹੋਇ ॥ ਕਿਆ ਕਰੇ ਏਹ ਬਪੁੜੀ ਜਾਂ ਭੋੁਲਾਏ ਸੋਇ ॥੨॥ ਪਉੜੀ ॥ ਧ੍ਰਿਗੁ ਜੀਵਣੁ ਸੰਸਾਰ ਸਚੇ ਨਾਮ ਬਿਨੁ ॥ ਪ੍ਰਭੁ ਦਾਤਾ ਦਾਤਾਰ ਨਿਹਚਲੁ ਏਹੁ ਧਨੁ ॥ ਸਾਸਿ ਸਾਸਿ ਆਰਾਧੇ ਨਿਰਮਲੁ ਸੋਇ ਜਨੁ ॥ ਅੰਤਰਜਾਮੀ ਅਗਮੁ ਰਸਨਾ ਏਕੁ ਭਨੁ ॥ ਰਵਿ ਰਹਿਆ ਸਰਬਤਿ ਨਾਨਕੁ ਬਲਿ ਜਾਈ ॥੨੦॥

ਅਰਥ: ਹਰੇਕ ਜੀਵ ਆਸਾਂ ਵਿਚ (ਫਸਿਆ ਪਿਆ) ਹੈ (ਭਾਵ, ਨਿੱਤ ਨਵੀਆਂ ਆਸਾਂ ਬਣਾਂਦਾ ਰਹਿੰਦਾ ਹੈ) , ਕੋਈ ਵਿਰਲਾ ਮਨੁੱਖ ਹੈ ਜੋ ਆਸਾਂ ਤੋਂ ਬਚਿਆ ਰਹਿੰਦਾ ਹੈ। ਹੇ ਨਾਨਕ! ਜੋ ਮਨੁੱਖ ਆਸਾਂ ਵਲੋਂ ਹਟ ਕੇ (ਪ੍ਰਭੂ ਦੇ ਸਿਮਰਨ ਵਿਚ) ਜੀਵਨ ਗੁਜ਼ਾਰਦਾ ਹੈ ਉਸ ਦਾ ਆਉਣਾ ਸਫਲ ਹੈ।1। ਆਸਾ’ ਦੇ ਹੱਥ ਵਿਚ ਕੋਈ ਤਾਕਤ ਨਹੀਂ (ਕਿ ਜੀਵਾਂ ਨੂੰ ਫਸਾ ਸਕੇ; ਸੋ, ਆਪਣੇ ਉੱਦਮ ਨਾਲ ਭੀ) ਮਨੁੱਖ ‘ਆਸਾ’ ਤੋਂ ਨਹੀਂ ਬਚ ਸਕਦਾ। ਇਹ ਵਿਚਾਰੀ ‘ਆਸਾ’ ਕੀਹ ਕਰ ਸਕਦੀ ਹੈ? ਭੁਲਾਉਂਦਾ ਤਾਂ ਉਹ ਪ੍ਰਭੂ ਆਪ ਹੈ।2।

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button