ਅਬੋਹਰ : ਰਾਜਸਥਾਨ ਵਿਧਾਨ ਸਭਾ ਚੋਣਾਂ ਦਾ ਲਾਹਾ ਲੈਣ ਲਈ ਪੰਜਾਬ ਦੀ ਆਮ ਆਦਮੀ ਪਾਰਟੀ ਨੇ ਹੁਣ ਤੋਂ ਹੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਕਾਰਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਤੋਂ ਰਾਜਸਥਾਨ ਨੂੰ ਪਾਣੀ ਦੀ ਸਪਲਾਈ 700 ਕਿਊਸਿਕ ਤੋਂ ਵਧਾ ਕੇ 1200 ਕਿਊਸਿਕ ਕਰਨ ਦਾ ਐਲਾਨ ਕੀਤਾ ਹੈ, ਜਿਸ ਦਾ ਸ਼੍ਰੋਮਣੀ ਅਕਾਲੀ ਦਲ ਨੇ ਸਖ਼ਤ ਵਿਰੋਧ ਕੀਤਾ ਹੈ। ਅੱਜ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਅਬੋਹਰ ਦੇ ਨਹਿਰੀ ਵਿਭਾਗ ਵਿੱਚ ਧਰਨਾ ਦੇਣਗੇ ਅਤੇ ਆਪਣਾ ਰੋਸ ਪ੍ਰਗਟ ਕਰਨਗੇ। ਅਕਾਲੀ ਦਲ ਦੇ ਸਰਕਲ ਸ਼ਹਿਰੀ ਪ੍ਰਧਾਨ ਸੁਰੇਸ਼ ਸਤੀਜਾ ਅਤੇ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਹੈਰੀ ਨੇ ਸਮੂਹ ਸ਼ਹਿਰੀ ਅਤੇ ਦਿਹਾਤੀ ਅਹੁਦੇਦਾਰਾਂ ਨੂੰ ਸਮੇਂ ਸਿਰ ਪੁੱਜ ਕੇ ਧਰਨੇ ਨੂੰ ਸਫਲ ਬਣਾਉਣ ਦੀ ਅਪੀਲ ਕੀਤੀ ਹੈ।
Shiromani Akali Dal will hold dharna at Abohar against CM @BhagwantMann’s surrender on River waters to Rajasthan. I will lead the dharna. SAD denounces CM’s commitment to RLP president to increase water supply to Rajasthan from 700 cusecs to 1250 cusecs. We won’t allow this. https://t.co/ZioKfAdrgI
— Sukhbir Singh Badal (@officeofssbadal) May 23, 2023
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.