ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਵੱਲੋਂ ਅੱਜ ਪੰਜਵੀਂ ਜਮਾਤ ਦਾ ਨਤੀਜਾ ਐਲਾਨਿਆ ਜਾਵੇਗਾ। ਨਤੀਜਾ ਦੁਪਹਿਰ 3 ਵਜੇ ਐਲਾਨਿਆ ਜਾਵੇਗਾ। ਇਹ ਜਾਣਕਾਰੀ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਡਾ: ਵਰਿੰਦਰਾ ਭਾਟੀਆ ਨੇ ਦਿੱਤੀ | ਉਨ੍ਹਾਂ ਇਸ ਸਬੰਧੀ ਪ੍ਰੈਸ ਬਿਆਨ ਜਾਰੀ ਕਰਦਿਆਂ ਡਾ. ਵਰਿੰਦਰਾ ਭਾਟੀਆ ਨੇ ਦੱਸਿਆ ਕਿ ਪਹਿਲਾਂ ਨਤੀਜਾ 5 ਅਪ੍ਰੈਲ ਨੂੰ ਐਲਾਨਿਆ ਜਾਣਾ ਸੀ। ਪਰ ਕੁਝ ਵਿਭਾਗੀ ਕਾਰਨਾਂ ਕਰਕੇ ਅਜਿਹਾ ਨਹੀਂ ਹੋ ਸਕਿਆ। ਉਨ੍ਹਾਂ ਦੱਸਿਆ ਕਿ ਨਤੀਜਾ ਅੱਜ ਬਾਅਦ ਦੁਪਹਿਰ 3 ਵਜੇ ਐਲਾਨਿਆ ਜਾਵੇਗਾ। ਸਾਰੇ ਵਿਦਿਆਰਥੀ ਅਤੇ ਉਨ੍ਹਾਂ ਦੇ ਸਰਪ੍ਰਸਤ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ ‘ਤੇ ਜਾ ਕੇ ਰੋਲ ਨੰਬਰ ਜਾਂ ਨਾਮ ਅਨੁਸਾਰ ਨਤੀਜਾ ਦੇਖ ਸਕਣਗੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.