PunjabTop News

ਅੱਜ ਕਾਂਗਰਸ ਦੇ ਸਾਬਕਾ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ‘ਤੇ ਵਿਜੈ ਇੰਦਰ ਸਿੰਗਲਾ ਵਿਜੀਲੈਸ ਅੱਗੇ ਹੋਣਗੇ ਪੇਸ਼

ਚੰਡੀਗੜ੍ਹ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਦਰਕਾਰ ਵੱਲੋਂ ਕਾਂਗਰਸ ਸਰਕਾਰ ਸਮੇਂ ਦੇ ਮੰਤਰੀਆਂ ਵੱਲੋਂ ਕੀਤੇ ਕੰਮਾਂ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਕਾਂਗਰਸ ਪਾਰਟੀ ਸਮੇਂ ਰਹੇ ਮੰਤਰੀਆਂ ਨੂੰ ਵੱਖ-ਵੱਖ ਸਮੇਂ ਉਤੇ ਸੰਮਨ ਭੇਜ ਵਿਜੀਲੈਂਸ ਦਫ਼ਤਰ ਵਿੱਚ ਤਲਬ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਅੱਜ ਵਿਜੀਲੈਸ ਦਫ਼ਤਰ ਵਿਚ ਪੰਜਾਬ ਦੇ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਨੂੰ ਤਲਬ ਕੀਤਾ ਹੈ। ਉਨ੍ਹਾਂ ਕੋਲੋਂ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ ਮੋਹਾਲੀ ਸਥਿਤ ਵਿਜੀਲੈਂਸ ਦਫਤਰ ’ਚ ਪੁੱਛਗਿੱਛ ਕੀਤੀ ਜਾਵੇਗੀ।

Bhai Amritpal Singh ਦਾ Moosewala ਬਾਰੇ ਪਹਿਲਾ ਵੱਡਾ ਬਿਆਨ, Bishnoi ਦੀ Interview ‘ਤੇ ਖੜਕਾਈ ਸਰਕਾਰ !

ਵਿਜੀਲੈਂਸ ਬਿਊਰੋ ਦੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਬ੍ਰਹਮ ਮਹਿੰਦਰਾ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਪਿਛਲੇ 6 ਸਾਲਾਂ ਵਿਚ ਆਮਦਨ ਤੋਂ ਵੱਧ ਪੈਸਾ ਖਰਚ ਕੀਤਾ ਹੈ। ਉਥੇ ਹੀ ਦੂਜੇ ਪਾਸੇ ਪੰਜਾਬ ਵਿਚ ਕਾਂਗਰਸ ਸਰਕਾਰ ਸਮੇਂ ਲੋਕ ਨਿਰਮਾਨ ਵਿਭਾਗ ਮੰਤਰੀ ਰਹੇ ਵਿਜੈ ਇੰਦਰ ਸਿੰਗਲਾ ਨੂੰ ਵੀ ਜਾਇਦਾਦ ਤੋਂ ਵੱਧ ਮਾਮਲੇ ਦੀ ਜਾਂਚ ਲਈ ਸੰਗਰੂਰ ਵਿਖੇ ਵਿਜੀਲੈਂਸ ਦਫ਼ਤਰ ਵਿਖੇ ਤਲਬ ਕੀਤਾ ਹੈ। ਦੱਸ ਦਈਏ ਕਿ ਵਿਜੀਲੈਸ ਵਿਭਾਗ ਵੱਲੋਂ ਵਿਜੈ ਇੰਦਰ ਸਿੰਗਲਾ ਦੇ ਪਰਿਵਾਰਕ ਮੈਂਬਰ ਅਤੇ ਉਨ੍ਹਾਂ ਦੀ ਧਰਮ ਪਤਨੀ ਤੋਂ ਇਲਾਵਾ ਉਹਨਾਂ ਦੇ ਪੁੱਤਰ ਦੇ ਨਾਮ ਜ਼ਮੀਨਾਂ ਦਾ ਵੇਰਵਾ ਵੀ ਮੰਗਿਆ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button