ਅੱਜ ਤੋਂ ਬਿਜਲੀ ਵਿਭਾਗ ਦੇ ਮੁਲਾਜ਼ਮ ਵੀ ਗਏ ਜਨਤਕ ਛੁੱਟੀ ‘ਤੇ
ਅੱਜ ਤੋਂ ਬਿਜਲੀ ਵਿਭਾਗ ਦੇ ਮੁਲਾਜ਼ਮ ਵੀ ਜਨਤਕ ਛੁੱਟੀ ‘ਤੇ ਚਲੇ ਗਏ ਹਨ। ਸਾਰੇ ਮੁਲਾਜ਼ਮ10 ਸਤੰਬਰ ਤੋਂ ਲੈ ਕੇ 13 ਸਤੰਬਰ ਤੱਕ 3 ਦਿਨਾਂ ਦੀ ਹੜਤਾਲ ‘ਤੇ ਰਹਿਣਗੇ। ਜੁਆਇੰਟ ਫੋਰਮ ਪੰਜਾਬ, ਬਿਜਲੀ ਮੁਲਾਜ਼ਮ ਏਕਤਾ ਫੋਰਮ ਅਤੇ ਜੂਨੀਅਰ ਇੰਜਨੀਅਰ ਐਸੋਸੀਏਸ਼ਨ ਨੇ ਸਰਕਾਰ ’ਤੇ ਉਨ੍ਹਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਾ ਲੈਣ ਦੇ ਦੋਸ਼ ਲਾਏ ਹਨ।
ਜੱਥੇਬੰਦੀਆਂ ਦਾ ਆਗੂਆਂ ਦਾ ਕਹਿਣਾ ਹੈ ਕਿ 6 ਸਤੰਬਰ ਨੂੰ ਤਿੰਨਾਂ ਜਥੇਬੰਦੀਆਂ ਦੇ ਆਗੂਆਂ ਨੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ., ਬਿਜਲੀ ਸਕੱਤਰ ਪੰਜਾਬ ਅਤੇ ਮੈਨੇਜਮੈਂਟ ਨਾਲ ਮੀਟਿੰਗ ਕੀਤੀ ਸੀ। ਇਹ ਮੀਟਿੰਗ ਬੇਸਿੱਟਾ ਰਹੀ। ਇਸ ਤੋਂ ਪਹਿਲਾਂ ਵੀ 31 ਜੁਲਾਈ ਨੂੰ ਹੋਈ ਮੀਟਿੰਗ ਬੇਸਿੱਟਾ ਰਹੀ ਸੀ। ਆਗੂਆਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਅਤੇ ਮੈਨੇਜਮੈਂਟ ਉਨ੍ਹਾਂ ਨੂੰ ਕੁਝ ਵੀ ਦੇਣ ਨੂੰ ਤਿਆਰ ਨਹੀਂ ਹੈ। ਕੰਮ ਕਰਦਿਆਂ ਆਪਣੀਆਂ ਕੀਮਤੀ ਜਾਨਾਂ ਗੁਆਉਣ ਵਾਲੇ ਬਿਜਲੀ ਕਾਮਿਆਂ ਨੂੰ ਸਰਕਾਰ ਸ਼ਹੀਦ ਦਾ ਦਰਜਾ ਦੇਣ ਲਈ ਵੀ ਤਿਆਰ ਨਹੀਂ ਹੈ ਅਤੇ ਕਰੋੜਾਂ ਰੁਪਏ ਦੀ ਵਿੱਤੀ ਸਹਾਇਤਾ ਵੀ ਦੇਣ ਲਈ ਤਿਆਰ ਨਹੀਂ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.