PunjabTop News

ਅੱਜ ਤੋਂ 5 ਦਿਨਾਂ ਪੰਜਾਬ ਦੌਰੇ ‘ਤੇ ਸਚਿਨ ਪਾਇਲਟ, ਗੈਂਗਸਟਰ ਹਿੰਸਾ ਦੇ ਪੀੜਤ ਪਰਿਵਾਰਾਂ ਨਾਲ ਕਰਨਗੇ ਮੁਲਾਕਾਤ

ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਅੱਜ ਪੰਜਾਬ ਪਹੁੰਚ ਰਹੇ ਹਨ। ਉਹ 5 ਦਿਨਾਂ ਪੰਜਾਬ ਦੌਰੇ ‘ਤੇ ਆ ਰਹੇ ਹਨ। ਇਸ ਦੌਰਾਨ ਉਹ ਉਨ੍ਹਾਂ ਪਰਿਵਾਰਾਂ ਨਾਲ ਮੁਲਾਕਾਤ ਕਰਨਗੇ ਜਿਨ੍ਹਾਂ ਨੇ ਗੈਂਗਸਟਰ ਹਿੰਸਾ ਕਾਰਨ ਆਪਣੇ ਪਿਆਰਿਆਂ ਨੂੰ ਗੁਆ ਦਿੱਤਾ ਹੈ। ਉਹ ਪੰਜਾਬ ਦੇ 11 ਜ਼ਿਲ੍ਹਿਆਂ ਦਾ ਦੌਰਾ ਕਰਨਗੇ।

AICC ਦੇ ਜਨਰਲ ਸਕੱਤਰ ਤੇ ਪੰਜਾਬ ਇੰਚਾਰਜ 16 ਤੋਂ 20 ਅਕਤੂਬਰ ਤੱਕ ਪੰਜਾਬ ਦੇ ਦੌਰੇ ‘ਤੇ ਰਹਿਣਗੇ। ਪਾਇਲਟ ਦੇ ਦੌਰੇ ਦਾ ਉਦੇਸ਼ ਹਿੰਸਾ ਤੋਂ ਪ੍ਰਭਾਵਿਤ ਪਰਿਵਾਰਾਂ ਨਾਲ ਮੁਲਾਕਾਤ ਕਰਨਾ, ਉਨ੍ਹਾਂ ਦੇ ਦੁੱਖ ਨੂੰ ਸਮਝਣਾ ਤੇ ਸੂਬੇ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਬਾਰੇ ਚਰਚਾ ਕਰਨਾ ਹੈ। ਪੰਜਾਬ ਕਾਂਗਰਸ ਵੱਲੋਂ ਜਾਰੀ ਜਾਣਕਾਰੀ ਮੁਤਾਬਕ ਵੱਖ-ਵੱਖ ਜ਼ਿਲ੍ਹਿਆਂ ਵਿਚ ਪੀੜਤ ਪਰਿਵਾਰਾਂ ਦੇ ਘਰ ਜਾ ਕੇ ਦੁੱਖ ਸਾਂਝਾ ਕਰਨਗੇ ਤੇ ਸੂਬਾ ਸਰਕਾਰ ਵੱਲੋਂ ਕੀਤੀ ਗਈ ਜਾਂਚ ਤੇ ਕਾਰਵਾਈ ਬਾਰੇ ਵੀ ਚਰਚਾ ਕੀਤੀ ਜਾਵੇਗੀ। ਸਚਿਨ ਪਾਇਲਟ ਮੋਗਾ, ਬਠਿੰਡਾ, ਮਾਨਸਾ, ਲੁਧਿਆਣਾ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਪਠਾਨਕੋਟ, ਗੁਰਦਾਸਪੁਰ, ਤਰਨਤਾਰਨ ਤੇ ਅੰਮ੍ਰਿਤਸਰ ਦਾ ਦੌਰਾ ਕਰਨਗੇ। ਪੰਜਾਬੀਸੱਭਿਆਚਾਰਕ ਸਮਾਗਮ

ਜ਼ਿਕਰ ਕੀਤਾ ਜਾਵੇ ਤਾਂ ਕਈ ਮਾਮਲਿਆਂ ਵਿਚ ਹੱਤਿਆਵਾਂ ਦੀ ਜ਼ਿੰਮੇਵਾਰੀ ਗੈਂਗਸਟਰਾਂ ਵੱਲੋਂ ਲਈ ਗਈ ਹੈ ਜਾਂ ਉਨ੍ਹਾਂ ਨੂੰ ਸੰਗਠਿਤ ਅਪਰਾਧਾਂ ਨਾਲ ਜੋੜਿਆ ਗਿਆ। ਪਾਰਟੀ ਦਾ ਕਹਿਣਾ ਹੈ ਕਿ ਪੀੜਤ ਪਰਿਵਾਰ ਕਈ ਮਹੀਨਿਆਂ ਤੇ ਕੁਝ ਮਾਮਲਿਆਂ ਵਿਚ ਸਾਲਾਂ ਤੋਂ ਗ੍ਰਿਫਤਾਰੀਆਂ ਤੇ ਚਾਰਜਸ਼ੀਟ ਤੇ ਅਦਾਲਤੀ ਕਾਰਵਾਈ ਲਈ ਉਡੀਕ ਕਰ ਰਹੀਆਂ ਹਨ ਤੇ ਇਹ ਦਾਅਵੇ ਪਾਰਟੀ ਵਲੋਂ ਕੀਤੇ ਗਏ ਹਨ ਤੇ ਪੀੜਤਾਂ ਦੀ ਆਵਾਜ਼ ਚੁੱਕਣ ਲਈ ਕਾਂਗਰਸ ਵਚਨਬੱਧ ਹੈ। ਪੰਜਾਬ ਕਾਂਗਰਸ ਨੇ ਕਿਹਾ ਕਿ ਪੀੜਤਾਂ ਪਰਿਵਾਰਾਂ ਦੀਆਂ ਮੁਸ਼ਕਲਾਂ ਤੇ ਇਨਸਾਫ ਦੀ ਮੰਗ ਨੂੰ ਸਾਹਮਣੇ ਲਿਆਉਣਾ ਤੇ ਉਸ ਨੂੰ ਸੂਬਾ ਸਰਕਾਰ ਤੱਕ ਪਹੁੰਚਾਉਣਾ ਹੈ ਤੇ ਮਾਮਲਿਆਂ ਨੂੰ ਅਦਾਲਤਾਂ ਤੱਕ ਪਹੁੰਚਾਇਆ ਜਾਵੇਗਾ। ਦੱਸ ਦੇਈਏ ਕਿ ਜਿਵੇਂ ਹੀ ਚੋਣਾਂ ਨੇੜੇ ਆ ਰਹੀਆਂ ਹਨ ਤਾਂ ਕਾਂਗਰਸ ਵਿਚ ਹਲਚਲ ਦਿਖਾਈ ਦੇ ਰਹੀ ਹੈ। ਅਜਿਹੇ ਵਿਚ ਸਚਿਨ ਪਾਇਲਟ ਪੰਜਾਬ ਪਹੁੰਚ ਰਹੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button