Breaking NewsD5 specialIndiaNewsPunjabTop News

ਅੱਜ ਪੰਜਾਬ ਸਮੇਤ ਦੇਸ਼ ਭਰ ‘ਚ ਰੇਲ ਗੱਡੀਆਂ ਰੋਕਣਗੇ ਕਿਸਾਨ

ਨਵੀਂ ਦਿੱਲੀ/ਲੁਧਿਆਣਾ : ਕੇਂਦਰ ਵੱਲੋਂ ਲਿਆਂਦੇ ਗਏ ਕਾਲੇ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਅੱਜ ਪੰਜਾਬ ਸਮੇਤ ਪੂਰੇ ਦੇਸ਼ ‘ਚ ‘ਰੇਲ ਰੋਕੋ’ ਮੁਹਿੰਮ ਚਲਾਉਣਗੇ। ਪੰਜਾਬ ਸਮੇਤ ਪੂਰੇ ਦੇਸ਼ ‘ਚ ਦੁਪਹਿਰ 12 ਵਜੇ ਤੋਂ ਲੈ ਕੇ 4 ਵਜੇ ਤੱਕ ਟਰੇਨਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਇਸ ਮੁਹਿੰਮ ਦੇ ਤਹਿਤ ਰੇਲਵੇ ਨੇ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਪੱਛਮੀ ਬੰਗਾਲ ‘ਤੇ ਧਿਆਨ ਕੇਂਦਰਿਤ ਕੀਤਾ ਹੈ। ਇਸ ਨੂੰ ਮੁੱਖ ਰੱਖਦਿਆਂ ਪੂਰੇ ਦੇਸ਼ ‘ਚ ਰੇਲਵੇ ਸੁਰੱਖਿਆ ਵਿਸ਼ੇਸ਼ ਬਲ ਦੀਆਂ 20 ਵਧੇਰੇ ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ।

ਰਾਸਟਰਪਤੀ ਦੀ ਚਿੱਠੀ ਲੈ ਕਿਸਾਨੀ ਅੰਦੋਲਨ ‘ਚ ਪਹੁੰਚਿਆ RSS ਦਾ ਖਾਸ ਬੰਦਾ!ਬਾਰਡਰ ‘ਤੇ ਕਿਸਾਨਾਂ ਨੂੰ ਦਿੱਤੀ ਸਪੋਟ!

ਸੰਯੁਕਤ ਕਿਸਾਨ ਮੋਰਚਾ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਪਿਛਲੇ ਹਫ਼ਤੇ ਰੇਲਾਂ ਰੋਕਣ ਦਾ ਐਲਾਨ ਕੀਤਾ ਸੀ। ਕਿਸਾਨ ਆਗੂ ਰਾਜਿੰਦਰ ਸਿੰਘ ਬੈਨੀਪਾਲ ਨੇ ਕਿਹਾ ਕਿ ਕੇਂਦਰ ਸਰਕਾਰ ਅੰਦੋਲਨ ਨੂੰ ਲੰਬਾ ਖਿੱਚ ਕੇ ਕਿਸਾਨਾਂ ਦੇ ਸੰਘਰਸ਼ ਨੂੰ ਦਬਾਉਣਾ ਚਾਹੁੰਦੀ ਹੈ ਪਰ ਕਿਸਾਨ ਸਰਕਾਰ ਤੋਂ ਆਪਣੀਆਂ ਮੰਗਾਂ ਮਨਵਾ ਕੇ ਹੀ ਦਮ ਲੈਣਗੇ ਅਤੇ ਕਾਨੂੰਨਾਂ ਦੀ ਵਾਪਸੀ ਤੱਕ ਅੰਦੋਲਨ ਕਰਨਗੇ।

ਸਵੇਰੇ- ਸਵੇਰੇ ਕਿਸਾਨਾਂ ਲਈ ਆਈ ਵੱਡੀ ਖ਼ੁਸ਼ਖ਼ਬਰੀ ਚਿਹਰੇ ‘ਤੇ ਆਈ ਰੌਣਕ ||

ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਦੇ ਖ਼ਿਲਾਫ਼ 18 ਫਰਵਰੀ ਨੂੰ ਦੇਸ਼ ਭਰ ’ਚ 12 ਤੋਂ 4 ਵਜੇ ਤੱਕ ਰੇਲਵੇ ਟਰੈਕਾਂ ’ਤੇ ਧਰਨੇ ਦਿੱਤੇ ਜਾ ਰਹੇ ਹਨ ਅਤੇ ਇਸੇ ਤਹਿਤ ਖੰਨਾ ਵਿਖੇ ਵੀ ਕਿਸਾਨਾਂ ਵੱਲੋਂ ਰੇਲਵੇ ਸਟੇਸ਼ਨ ਖੰਨਾ ਵਿਖੇ ਰੇਲਵੇ ਲਾਈਨਾਂ ’ਤੇ 4 ਘੰਟਿਆਂ ਲਈ ਸ਼ਾਂਤੀਪੂਰਵਕ ਧਰਨਾ ਲਾਇਆ ਜਾ ਰਿਹਾ ਹੈ ਅਤੇ ਟਰੇਨਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਧਰਨੇ ਦੌਰਾਨ ਵੱਡੀ ਗਿਣਤੀ ’ਚ ਕਿਸਾਨ ਸ਼ਾਮਲ ਹੋਣਗੇ।

ਰਾਸਟਰਪਤੀ ਦੀ ਚਿੱਠੀ ਲੈ ਕਿਸਾਨੀ ਅੰਦੋਲਨ ‘ਚ ਪਹੁੰਚਿਆ RSS ਦਾ ਖਾਸ ਬੰਦਾ! ਬਾਰਡਰ ‘ਤੇ ਕਿਸਾਨਾਂ ਨੂੰ ਦਿੱਤੀ ਸਪੋਟ!

ਉਨ੍ਹਾਂ ਕਿਸਾਨਾਂ-ਮਜ਼ਦੂਰਾਂ ਅਤੇ ਹਰ ਵਰਗ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ’ਚ ਧਰਨੇ ’ਚ ਪਹੁੰਚ ਕੇ ਟਰੇਨਾਂ ਰੋਕਣ ਦੇ ਪ੍ਰੋਗਰਾਮ ਨੂੰ ਸਫ਼ਲ ਬਣਾਉਣ। ਉਨ੍ਹਾਂ ਮੰਗ ਕੀਤੀ ਕਿ ਜੇਲ੍ਹਾਂ ’ਚ ਬੰਦ ਅੰਦੋਲਨਕਾਰੀਆਂ ਅਤੇ ਮਜ਼ਦੂਰ ਅਧਿਕਾਰ ਕਾਰਕੁੰਨ ਨੌਦੀਪ ਕੌਰ ਨੂੰ ਜਲਦ ਤੋਂ ਜਲਦ ਰਿਹਾਅ ਕੀਤਾ ਜਾਵੇ ਅਤੇ ਉਸ ਉੱਪਰ ਤਸ਼ੱਦਦ ਕਰਨ ਵਾਲੇ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਅੰਦੋਲਨਕਾਰੀਆਂ ਨੂੰ ਜਲਦ ਰਿਹਾਅ ਨਾ ਕੀਤਾ ਤਾਂ ਯੂਨੀਅਨ ਵਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button