NewsPunjabTop News

ਅੱਜ ਵਿਜੀਲੈਂਸ ਦਫ਼ਤਰ ਜਾਣਗੇ ਪੰਜਾਬ ਕਾਂਗਰਸ ਦੇ ਸਾਰੇ ਨੇਤਾ

ਚੰਡੀਗੜ੍ਹ: ਪੰਜਾਬ ਕਾਂਗਰਸ ਨੇ ਪੰਜਾਬ ਸਰਕਾਰ ਖ਼ਿਲਾਫ਼ ਸਿੱਧਾ ਮੋਰਚਾ ਖੋਲ੍ਹ ਦਿੱਤਾ ਹੈ| ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਐਲਾਨ ਕੀਤਾ ਹੈ ਕਿ ਅੱਜ ਉਹ ਪੰਜਾਬ ਕਾਂਗਰਸ ਦੇ ਸਾਰੇ ਆਗੂ ਵਿਜੀਲੈਂਸ ਦਫ਼ਤਰ ਵਿੱਚ ਜਾਣਗੇ| ਜਿਨ੍ਹਾਂ-ਜਿਨ੍ਹਾਂ ਆਗੂਆਂ ਦੀ ਜਾਂਚ ਵਿਜੀਲੈਂਸ ਕਰਨਾ ਚਾਹੁੰਦੀ ਹੈ, ਉਨ੍ਹਾਂ ਨੂੰ ਹੱਥਕੜੀ ਲਗਾ ਲਵੇ|

ਬੀਤੇ ਦਿਨ ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਭਵਨ ਵਿਖੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਪਹੁੰਚੇ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਰੋਜ਼ ਸਾਬਕਾ ਮੰਤਰੀਆਂ ਅਤੇ ਕਾਂਗਰਸ ਆਗੂਆਂ ਦੀ ਜਾਂਚ ਕਰਨ ਦੇ ਦਾਵਾ ਕਰਦੀ ਹੈ| ਤਰ੍ਹਾਂ-ਤਰ੍ਹਾਂ ਦੇ ਬਿਆਨ ਦਿੱਤੇ ਜਾ ਰਹੇ ਹਨ| ਇਸ ਲਈ ਇਹ ਫੈਸਲਾ ਕੀਤਾ ਗਿਆ ਹੈ ਕਿ ਪੰਜਾਬ ਕਾਂਗਰਸ ਦੇ ਸਾਰੇ ਨੇਤਾ ਜਾਂਚ ਲਈ ਤਿਆਰ ਹਨ| ਅੱਜ ਸੋਮਵਾਰ ਨੂੰ ਸਮੂਹ ਆਗੂ ਸਮੂਹਿਕ ਤੌਰ ‘ਤੇ ਵਿਜੀਲੈਂਸ ਦਫਤਰ ਜਾਣਗੇ ਤਾਂ ਜੋ ਸਰਕਾਰ ਦੇ ਨਿੱਤ ਦੇ ਦਾਅਵਿਆਂ ਅਤੇ ਬਿਆਨਬਾਜ਼ੀ ਤੋਂ ਛੁਟਕਾਰਾ ਪਾਇਆ ਜਾ ਸਕੇ|

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button