Breaking NewsD5 specialNewsPunjabTop News

ਅੱਜ ਸਿੱਧੂ ਨਾਲ ਮੁਲਾਕਾਤ ਕਰ ਸਕਦੇ ਨੇ ਕਾਂਗਰਸ ਪ੍ਰਧਾਨ ਵੜਿੰਗ

ਪਟਿਆਲਾ : ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਅੱਜ ਪਟਿਆਲਾ ਜੇਲ੍ਹ ਵਿੱਚ ਬੰਦ ਸਾਬਕਾ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੂੰ ਮਿਲਣ ਲਈ ਜਾ ਸਕਦੇ ਹਨ। ਜਾਣਕਾਰੀ ਅਨੁਸਾਰ ਸਿੱਧੂ ਨੂੰ ਜੇਲ੍ਹ ਮੈਨੁਅਲ ਦੇ ਅਨੁਸਾਰ ਮੰਗਲਵਾਰ ਅਤੇ ਸ਼ੁੱਕਰਵਾਰ ਦੇ ਦਿਨ ਹੀ ਮਿਲਿਆ ਜਾ ਸਕਦਾ ਹੈ। ਜਿਸ ਦੇ ਚੱਲਦਿਆਂ ਅੱਜ ਇਹ ਮੁਲਾਕਾਤ ਹੋ ਸਕਦੀ ਹੈ।

DSGMC News : Sukhbir Badal ਖਿਲ਼ਾਫ ਹੋਈ ਕਮੇਟੀ, ਹੱਥੋਂ ਜਾਊ ਕੁਰਸੀ? | D5 Channel Punjabi

ਇਸ ਦੇ ਨਾਲ ਹੀ ਦੱਸ ਦਈਏ ਕਿ ਜੇਲ੍ਹ ਜਾਣ ਤੋਂ ਬਾਅਦ ਬੀਤੇ ਕੱਲ੍ਹ ਸਿੱਧੂ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਚੈਕਅੱਪ ਲਈ ਵੀ ਲਿਆਂਦਾ ਗਿਆ ਸੀ। ਇਸ ਦੇ ਨਾਲ ਹੀ ਇਹ ਵੀ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਸਿੱਧੂ ਨੂੰ ਮਿਲਣ ਲਈ ਕਾਂਗਰਸ ਦੀ ਸੀਨੀਅਰ ਆਗੂ ਪ੍ਰਿਅੰਕਾ ਗਾਂਧੀ ਵੀ ਮਿਲਣ ਲਈ ਆ ਸਕਦੇ ਹਨ। ਇਹ ਵੀ ਦੱਸਣਾ ਬਣਦਾ ਹੈ ਕਿ ਪ੍ਰਿਅੰਕਾ ਨੇ ਸਿੱਧੂ ਨੂੰ ਜੇਲ੍ਹ ਜਾਣ ਤੋਂ ਪਹਿਲਾਂ ਫੋਨ ਵੀ ਕੀਤਾ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button