PunjabTop News

ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ ਬੰਦੀ ਛੋੜ ਦਿਵਸ

ਸ੍ਰੀ ਦਰਬਾਰ ਸਾਹਿਬ ਵਿਖੇ ਅੱਜ ਬੰਦੀ ਛੋੜ ਦਿਵਸ ਮਨਾਇਆ ਜਾ ਰਿਹਾ ਹੈ। ਦਿੱਲੀ ਦੰਗਿਆਂ ਦੀ 40ਵੀਂ ਵਰ੍ਹੇਗੰਢ ‘ਤੇ ਦੀਵਾਲੀ ‘ਤੇ ਪਟਾਕੇ ਨਹੀਂ ਚਲਾਏ ਜਾਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਇਤਿਹਾਸਕ ਦਿਹਾੜੇ ਦੀ ਸੰਵੇਦਨਸ਼ੀਲਤਾ ਨੂੰ ਮੁੱਖ ਰੱਖਦਿਆਂ ਇਹ ਫੈਸਲਾ ਲਿਆ ਹੈ।

ਇਸ ਵਾਰ ਸ਼ਾਮ ਨੂੰ 1 ਲੱਖ ਤੋਂ ਵੱਧ ਦੀਵੇ ਜਗਾਏ ਜਾਣਗੇ। ਸ੍ਰੀ ਦਰਬਾਰ ਸਾਹਿਬ ਵਿਖੇ ਇਹ ਦੀਵੇ ਜਗਾਉਣ ਦਾ ਕੰਮ 1984 ਦੇ ਸਿੱਖ ਕਤਲੇਆਮ ਵਿੱਚ ਸ਼ਹੀਦ ਹੋਏ ਬੇਕਸੂਰ ਲੋਕਾਂ ਦੀ ਯਾਦ ‘ਚ ਕੀਤਾ ਜਾਣਾ ਹੈ। ਸ਼੍ਰੋਮਣੀ ਕਮੇਟੀ ਦੇ ਇਸ ਫੈਸਲੇ ਦਾ ਮਕਸਦ ਦੰਗਿਆਂ ਦੌਰਾਨ ਜਾਨਾਂ ਗਵਾਉਣ ਵਾਲੇ ਲੋਕਾਂ ਪ੍ਰਤੀ ਹਮਦਰਦੀ ਪ੍ਰਗਟ ਕਰਨਾ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਇਕਮੁੱਠਤਾ ਪ੍ਰਗਟਾਉਣਾ ਹੈ।

ਬੰਦੀ ਛੋੜ ਦਿਵਸ ਦੇ ਮੌਕੇ ‘ਤੇ ਅੱਜ ਸਵੇਰ ਤੋਂ ਹੀ ਸ਼ਰਧਾਲੂ ਦਰਬਾਰ ਸਾਹਿਬ ਵਿਖੇ ਪੁੱਜਣੇ ਸ਼ੁਰੂ ਹੋ ਗਏ ਹਨ। ਤੜਕੇ ਪਾਲਕੀ ਸਾਹਿਬ ਦੇ ਸਮੇਂ ਤੋਂ ਹੀ ਸ਼ਰਧਾਲੂ ਦਰਬਾਰ ਸਾਹਿਬ ਦੀ ਪਵਿੱਤਰ ਸਰੋਵਰ ‘ਚ ਇਸ਼ਨਾਨ ਕਰ ਰਹੇ ਸਨ। ਅੱਜ ਦਰਬਾਰ ਸਾਹਿਬ ਅੰਦਰ ਲਾਈਟਾਂ ਜਗਾਈਆਂ ਗਈਆਂ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button