PunjabPunjabTop News

ਅੱਜ ਹੋਵੇਗਾ ਗਗਨਦੀਪ ਦਾ ਅੰਤਿਮ ਸਸਕਾਰ, ਪਰਿਵਾਰ ਪੋਸਟਮਾਰਟਮ ਲਈ ਰਾਜ਼ੀ

ਵੇਅਰਹਾਊਸ ਕਾਰਪੋਰੇਸ਼ਨ ਦੀ ਜ਼ਿਲ੍ਹਾ ਮੈਨੇਜਰ (ਡੀਐਮ) ਗਗਨਦੀਪ ਸਿੰਘ ਰੰਧਾਵਾ ਦਾ ਅੱਜ ਅੰਤਿਮ ਸਸਕਾਰ ਹੋਵੇਗਾ। ਉਨ੍ਹਾਂ ਦਾ ਪਰਿਵਾਰ ਪੋਸਟਮਾਰਟਮ ਦੇ ਲਈ ਰਾਜ਼ੀ ਹੋ ਗਿਆ ਹੈ। ਪੋਸਟਮਾਰਟਮ ਤੋਂ ਬਾਅਦ ਅੱਜ ਹੀ ਅੰਤਿਮ ਸਸਕਾਰ ਕੀਤਾ ਜਾਵੇਗਾ। ਹਾਲਾਂਕਿ, ਇਸ ਤੋਂ ਪਹਿਲਾਂ ਮ੍ਰਿਤਕ ਦੇ ਪਰਿਵਾਰ ਵਾਲੇ ਸੀਬੀਆਈ ਜਾਂਚ ਤੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਦੀ ਮੰਗ ‘ਤੇ ਅੜੇ ਹੋਏ ਸਨ। ਇਸ ਮਾਮਲੇ ‘ਚ ਬੀਤੇ ਦਿਨ ਹੀ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਤੇ ਉਨ੍ਹਾਂ ਦੇ ਨਿੱਜੀ ਸਹਾਇਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀਲਾਲਜੀਤ ਭੁੱਲਰ ਨੂੰ ਮੰਡੀ ਗੋਬਿੰਦਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਤੇ ਦੇਰ ਰਾਤ ਅੰਮ੍ਰਿਤਸਰ ਲਿਆਂਦਾ ਗਿਆ। ਅੱਜ ਉਨ੍ਹਾਂ ਨੂੰ ਅਦਾਲਤ ਅੱਗੇ ਪੇਸ਼ ਕੀਤਾ ਜਾਵੇਗਾ। ਸਾਬਕਾ ਮੰਤਰੀ ਭੁੱਲਰ ਦੇ ਗ੍ਰਿਫ਼ਤਾਰੀ ਤੋਂ ਬਾਅਦ ਮ੍ਰਿਤਕ ਦੇ ਪਰਿਵਾਰ ਦਾ ਰੁਖ਼ ਨਰਮ ਪਿਆ ਹੈ ਤੇ ਉਹ ਪੋਸਟਮਾਰਟਮ ਲਈ ਰਾਜ਼ੀ ਹੋ ਗਏ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button