
ਪੰਜਾਬ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬੈਕ-ਟੂ-ਬੈਕ ਆਪਣੇ ਮੰਤਰੀ ਮੰਡਲ ਦੇ ਨਾਲ ਮੀਟਿੰਗਾਂ ਕਰ ਰਹੇ ਹਨ। ਖਬਰ ਨਿਕਲੇ ਸਾਹਮਣੇ ਆਈ ਹੈ ਕਿ ਉਹ ਅੱਜ 4 ਜੂਨ ਨੂੰ ਵੀ ਉਨ੍ਹਾਂ ਨੇ ਕੈਬਨਿਟ ਅਹਿਮ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਉਨ੍ਹਾਂ ਦੀ ਚੰਡੀਗੜ੍ਹ ਵਿਖੇ ਸਰਕਾਰੀ ਰਿਹਾਇਸ਼ ’ਤੇ ਦੁਪਹਿਰ 12 ਵਜੇ ਹੋਵੇਗੀ। ਕੈਬਨਿਟ ਮੀਟਿੰਗ ਬਾਰੇ ਹਾਲੇ ਤੱਕ ਕੋਈ ਏਜੰਡਾ ਜਾਰੀ ਨਹੀਂ ਕੀਤਾ ਗਿਆ ਪਰ ਮੀਟਿੰਗ ਨੂੰ ਬਹੁਤ ਅਹਿਮ ਦੱਸਿਆ ਜਾ ਰਿਹਾ ਹੈ।
ਸੂਤਰਾਂ ਦੇ ਹਵਾਲੇ ਤੋਂ ਦੱਸਿਆ ਜਾ ਰਿਹਾ ਹੈ ਕਿ ਕੈਬਨਿਟ ਦੀ ਬੈਠਕ ‘ਚ ਅੱਜ ਛੋਟੇ ਕਾਰੋਬਾਰੀਆਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਜਾ ਸਕਦਾ ਹੈ ਅਤੇ ਸਰਕਾਰ ਵਲੋਂ ਇਤਿਹਾਸਕ ਫੈਸਲਾ ਲਿਆ ਜਾ ਸਕਦਾ ਹੈ। ਕੈਬਨਿਟ ਦੀ ਮੀਟਿੰਗ ਦੌਰਾਨ ਛੋਟੇ ਕਾਰੋਬਾਰੀਆਂ ਨੂੰ ਵੱਡੀ ਛੋਟ ਮਿਲ ਸਕਦੀ ਹੈ।ਲਗਾਤਾਰ 3 ਦਿਨਾਂ ’ਚ ਇਹ ਤੀਜੀ ਮੀਟਿੰਗ ਹੋਵੇਗੀ। ਇਹ ਪਹਿਲੀ ਵਾਰ ਹੈ, ਜਦੋਂ ਲਗਾਤਾਰ ਰੋਜ਼ਾਨਾ ਕੈਬਨਿਟ ਮੀਟਿੰਗਾਂ ਹੋ ਰਹੀਆਂ ਹਨ। ਪਹਿਲਾਂ ਦਿਨ ਲੈਂਡ ਪੂਲਿੰਗ ਸਕੀਮ ਨੂੰ ਮਨਜ਼ੂਰੀ ਦਿੱਤੀ ਗਈ।
ਪੰਜਾਬ ਮੰਤਰੀ ਮੰਡਲ ਨੇ ਯੋਜਨਾਬੱਧ ਸ਼ਹਿਰੀਕਰਨ ਨੂੰ ਉਤਸ਼ਾਹਤ ਕਰਨ ਲਈ ਲੈਂਡ ਪੂਲਿੰਗ ਪਾਲਸੀ (ਨਵੀਂ ਜ਼ਮੀਨ ਨੀਤੀ) ’ਤੇ ਮੋਹਰ ਲਗਾ ਦਿੱਤੀ ਹੈ। ਸੋਮਵਾਰ ਨੂੰ ਸੀਐੱਮ ਮਾਨ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ’ਚ ਪਾਸ ਕੀਤੀ ਨਵੀ ਜ਼ਮੀਨ ਨੀਤੀ ’ਤੇ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਨਵੀਂ ਨੀਤੀ ਦਾ ਉਦੇਸ਼ ਜ਼ਮੀਨ ਮਾਲਕਾਂ, ਪ੍ਰਮੋਟਰਾਂ ਤੇ ਕੰਪਨੀਆਂ ਨੂੰ ਵਿਕਾਸ ਪ੍ਰਕਿਰਿਆ ’ਚ ਭਾਈਵਾਲ ਬਣਾਉਣਾ ਹੈ। ਸੋਧੀ ਹੋਈ ਯੋਜਨਾ ਵਿਸ਼ੇਸ਼ ਤੌਰ ’ਤੇ ਛੋਟੇ ਤੇ ਸੀਮਾਂਤ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਤਿਆਰ ਕੀਤੀ ਗਈ ਹੈ, ਜਿਸ ਨਾਲ ਜ਼ਮੀਨ ਮਾਲਕਾਂ ਨੂੰ ਹੋਰ ਬਦਲ ਮਿਲਣਗੇ। ਇਹ ਸਮੂਹ ਰਿਹਾਇਸ਼ ਤੇ ਯੋਜਨਾਬੱਧ ਵਿਕਾਸ ਨੂੰ ਉਤਸ਼ਾਹਿਤ ਕਰੇਗਾ।ਦੂਜੇ ਦਿਨ ਐੱਸ. ਸੀ. ਪਰਿਵਾਰਾਂ ਦਾ ਕਰਜ਼ਾ ਮੁਆਫ਼ ਕਰਨ ਜਿਹੇ ਵੱਡੇ ਫੈਸਲੇ ਲਏ ਗਏ। ਹੁਣ ਬੁੱਧਵਾਰ ਅੱਜ ਹੋਣ ਜਾ ਰਹੀ ਮੀਟਿੰਗ ’ਚ ਵੀ ਵੱਡੇ ਫੈਸਲੇ ਲਏ ਜਾਣਗੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.