Breaking NewsD5 specialIndiaNewsPunjab

ਅੱਤਵਾਦੀਆਂ ਨਾਲ ਫੜਿਆ DSP, ਰਾਸ਼ਟਰਪਤੀ ਮੈਡਲ ਲੈਣ ਵਾਲਾ DSP ਗ੍ਰਿਫ਼ਤਾਰ

ਨਵੀਂ ਦਿੱਲੀ : ਜੰਮੂ – ਕਸ਼ਮੀਰ ਪੁਲਿਸ ਦੇ ਇੱਕ ਸੀਨੀਅਰ ਅਧਿਕਾਰੀ ਨੂੰ ਦੋ ਅੱਤਵਾਦੀਆਂ ਨਾਲ ਆਪਣੀ ਕਾਰ ‘ਚ ਕਸ਼ਮੀਰ ਘਾਟੀ ਲੈ ਕੇ ਜਾਣ ਦੇ ਇਲਜ਼ਾਮ ਵਿੱਚ ਉਨ੍ਹਾਂ ਦੇ ਨਾਲ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਐਤਵਾਰ ਨੂੰ ਇੱਥੇ ਇਹ ਜਾਣਕਾਰੀ ਦਿੱਤੀ। ਪੁਲਿਸ ਮੁਤਾਬਕ ਉਹ ਇਨ੍ਹਾਂ ਨੂੰ ਇੱਕ ਕਾਰ ਵਿੱਚ ਜੰਮੂ ਤੋਂ ਬਾਹਰ ਕੱਢਣ ਦੀ ਕੋਸ਼ਿਸ਼ ਕਰ ਰਹੇ ਸਨ। ਪੁਲਿਸ ਮੁਤਾਬਕ ਉਨ੍ਹਾਂ ਨਾਲ ਫੜੇ ਗਏ ‘ਅੱਤਵਾਦੀਆਂ’ ਵਿੱਚੋਂ ਇੱਕ ਹਿਜ਼ਬੁਲ ਦਾ ਕਮਾਂਡਰ ਸਈਦ ਨਾਵੀਦ ਮੁਸ਼ਤਾਕ ਉਰਫ਼ ਬੱਬੂ ਸੀ।

DSP Davinder Singh | Latest News (Video)

ਦਿ ਹਿੰਦੂ ਨੇ ਆਈਜੀ ਪੁਲਿਸ (ਕਸ਼ਮੀਰ) ਵਿਜੇ ਕੁਮਾਰ ਦੇ ਹਵਾਲੇ ਨਾਲ ਲਿਖਿਆ ਹੈ ਸ਼ਨਿੱਚਰਵਾਰ ਨੂੰ ਸ਼ੋਪੀਆਂ ਪੁਲਿਸ ਦੀ ਇਤਲਾਹ ‘ਤੇ ਜੰਮੂ-ਦਿੱਲੀ ਹਾਈਵੇਅ ‘ਤੇ ਇੱਕ ਕਾਰ ਦੀ ਤਲਾਸ਼ੀ ਦੌਰਾਨ ਦੋ ਅੱਤਵਾਦੀਆਂ ਤੇ ਇੱਕ ਪੁਲਿਸ ਅਫ਼ਸਰ ਫੜਿਆ ਗਿਆ। ਪੁਲਿਸ ਅਫ਼ਸਰ ਨਾਲ ਦਹਿਸ਼ਤਗਰਦ ਵਾਲਾ ਸਲੂਕ ਕੀਤਾ ਜਾਵੇਗਾ। ਸੁਰੱਖਿਆ ਏਜੰਸੀਆਂ ਵੱਲੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ। ਆਈਜੀ ਨੇ ਦੱਸਿਆ ਕਿ ਦਵਿੰਦਰ ਸਿੰਘ ਨੇ ਤਿੰਨ ਦਿਨਾਂ ਦੀ ਛੁੱਟੀ ਦੀ ਅਰਜੀ ਦਿੱਤੀ ਸੀ ਤੇ ਗਣਤੰਤਰ ਦਿਵਸ ਤੋਂ ਸਿਰਫ਼ ਦੋ ਹਫ਼ਤੇ ਪਹਿਲਾਂ ਇਹ ਗ੍ਰਿਫ਼ਤਾਰੀ ਹੋਈ ਹੈ।

2 ਮਿੰਟ ਦੀ ਦੇਰੀ ਨੇ ਕਰਾ ਦੇਣਾ ਸੀ ਵੱਡਾ ਕਾਂਡ, ਪੁਲਿਸ ਦੀ ਮੌਜੂਦਗੀ ‘ਚ ਹੋ ਜਾਣਾ ਸੀ ਆਹ ਕੰਮ

ਰਾਸ਼ਟਰਪਤੀ ਮੈਡਲ ਪ੍ਰਾਪਤ ਹੈ ਡੀਸੀਪੀ
ਜੰਮੂ – ਕਸ਼ਮੀਰ ਦੇ ਇੰਸਪੈਕਟਰ ਜਨਰਲ ਵਿਜੈ ਕੁਮਾਰ ਮੁਤਾਬਕ ਡੀਐਸਪੀ ਦਵਿੰਦਰ ਸਿੰਘ ਦੀ ਅੱਤਵਾਦੀਆਂ ਨਾਲ ਸ਼ਮੂਲੀਅਤ ਅਪਰਾਧ ਹੈ। ਅਜਿਹੇ ‘ਚ ਉਨ੍ਹਾਂ ਦੇ ਨਾਲ ਉਸੇ ਤਰ੍ਹਾਂ ਦੀ ਕਾਰਵਾਈ ਹੋਵੇਗੀ, ਜੋ ਹੋਰ ਅੱਤਵਾਦੀਆਂ ਦੇ ਨਾਲ ਹੁੰਦੀ ਹੈ। ਸਿੰਘ ਨੂੰ ਸ਼ਨੀਵਾਰ ਨੂੰ ਪੁਲਿਸ ਨੇ ਦੋ ਅੱਤਵਾਦੀਆਂ ਦੇ ਨਾਲ ਗ੍ਰਿਫ਼ਤਾਰ ਕੀਤਾ ਸੀ। ਉਸ ਵਾਹਨ ‘ਚ ਪੰਜ ਗ੍ਰਨੇਡ ਸਨ ਅਤੇ ਬਾਅਦ ਵਿੱਚ ਸਿੰਘ ਦੇ ਘਰ ਦੀ ਤਲਾਸ਼ੀ ਵਿੱਚ ਦੋ ਏਕੇ – 47 ਰਾਇਫਲ ਵੀ ਮਿਲੀਆਂ ਸਨ। ਸ਼੍ਰੀਨਗਰ ਏਅਰਪੋਰਟ ‘ਤੇ ਤੈਨਾਤ ਡੀਐਸਪੀ ਨੂੰ ਅੱਤਵਾਦ ਦੇ ਖਿਲਾਫ਼ ਆਪਰੇਸ਼ਨ ‘ਚ ਅਹਿਮ ਭੂਮਿਕਾ ਨਿਭਾਉਣ ਲਈ ਰਾਸ਼ਟਰਪਤੀ ਮੈਡਲ ਨਾਲ ਵੀ ਨਵਾਜਿਆ ਜਾ ਚੁੱਕਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button