PunjabTop News

ਆਂਗਣਬਾੜੀ ਵਰਕਰਾਂ ਨੇ ਮੁੱਖ ਮੰਤਰੀ ਮਾਨ ਦੀ ਕੋਠੀ ਘੇਰ ਸਰਕਾਰ ਦਾ ਕੀਤਾ ਪਿੱਟ ਸਿਆਪਾ

ਪਿਛਲੇ ਲੰਮੇ ਸਮੇਂ ਤੋਂ ਲਮਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਆਂਗਣਬਾੜੀ ਵਰਕਰਾਂ ਦੁਆਰਾ ਪੰਜਾਬ ਸਰਕਾਰ ਖਿਲਾਫ਼ ਮੋਰਚਾ ਖੋਲ੍ਹਿਆ ਹੋਇਆ। ਆਂਗਣਬਾੜੀ ਵਰਕਰਾਂ ਦੁਆਰਾ ਸੰਗਰੂਰ ਚ ਮੁੱਖ ਮੰਤਰੀ ਮਾਨ ਦੀ ਕੋਠੀ ਘੇਰ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ 12 ਤੋਂ 3 ਵਜੇ ਤੱਕ ਧਰਨਾਂ ਦਿੱਤਾ ਜਾ ਰਿਹਾ।ਆਂਗਣਵਾੜੀ ਵਰਕਰਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਕੀਤੇ ਵਾਅਦਿਆਂ ਵਿੱਚੋਂ ਕੋਈ ਵੀ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਨੂੰ ਕਈ ਮਹੀਨਿਆਂ ਤੋਂ ਤਨਖਾਹ ਨਹੀਂ ਮਿਲੀ। ਉਨ੍ਹਾਂ ਦੀ ਮੰਗ ਹੈ ਕਿ 3 ਤੋਂ 6 ਸਾਲ ਤੱਕ ਦੇ ਬੱਚੇ ਸਾਨੂੰ ਵਾਪਸ ਕੀਤੇ ਜਾਣ।ਆਂਗਣਵਾੜੀ ਵਰਕਰਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਸਰਕਾਰ ਬਣਨ ਤੋਂ ਬਾਅਦ ਤਨਖਾਹ ਵਧਾਈ ਜਾਵੇਗੀ। ਉਹ ਲੰਬੇ ਸਮੇਂ ਤੋਂ ਥੋੜ੍ਹੀ ਜਿਹੀ ਤਨਖਾਹ ਉੱਪਰ ਕੰਮ ਕਰ ਰਹੀਆਂ ਹਨ। ਉਨ੍ਹਾਂ ਦੀ ਮੰਗ ਹੈ ਕਿ ਪੰਜਾਬ ਵਿੱਚ ਆਂਗਣਵਾੜੀ ਵਰਕਰਾਂ ਦੀਆਂ ਖਾਲੀ ਪਈਆਂ ਅਸਾਮੀਆਂ ਨੂੰ ਜਲਦੀ ਭਰਿਆ ਜਾਵੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button