
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਭਲਾਈ ਅਤੇ ਸਨਮਾਨ ਲਈ ਪੂਰੀ ਤਰ੍ਹਾਂ ਵਚਨਬੱਧ
ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਜਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਉਠਾਏ ਗਏ ਹਰ ਮੁੱਦੇ ਅਤੇ ਸੁਝਾਅ ਨੂੰ ਬੜੇ ਧਿਆਨ ਅਤੇ ਗੰਭੀਰਤਾ ਨਾਲ ਸੁਣਿਆ। ਇਹ ਮੀਟਿੰਗ ਆਪਸੀ ਵਿਸ਼ਵਾਸ, ਸੁਖਾਵੇਂ ਮਾਹੌਲ ਅਤੇ ਉਸਾਰੂ ਵਿਚਾਰ-ਵਟਾਂਦਰੇ ਵਿੱਚ ਸੰਪੰਨ ਹੋਈ, ਜਿਸ ਨੇ ਸਰਕਾਰ ਅਤੇ ਆਂਗਣਵਾੜੀ ਕਰਮਚਾਰੀਆਂ ਦਰਮਿਆਨ ਬਿਹਤਰ ਤਾਲਮੇਲ ਨੂੰ ਹੋਰ ਮਜ਼ਬੂਤ ਕੀਤਾ।
ਡਾ. ਬਲਜੀਤ ਕੌਰ ਨੇ ਕਿਹਾ ਕਿ ਜਿਹੜੇ ਮਾਮਲੇ ਵਿਭਾਗੀ ਪੱਧਰ ‘ਤੇ ਹੱਲ ਕੀਤੇ ਜਾ ਸਕਦੇ ਹਨ, ਉਨ੍ਹਾਂ ਦਾ ਨਿਪਟਾਰਾ ਬਿਨਾਂ ਕਿਸੇ ਬੇਲੋੜੀ ਦੇਰੀ ਦੇ ਕੀਤਾ ਜਾਵੇਗਾ, ਜਦਕਿ ਸਰਕਾਰ ਪੱਧਰ ‘ਤੇ ਵਿਚਾਰਯੋਗ ਮੰਗਾਂ ਨੂੰ ਵੀ ਪਹਿਲ ਦੇ ਆਧਾਰ ‘ਤੇ ਜਲਦ ਹੱਲ ਕਰਵਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




