Breaking NewsD5 specialNewsPress ReleasePunjab

ਆਂਗਣਵਾੜੀ ਵਰਕਰਾਂ ਵੱਲੋਂ ਸਿੱਖਿਆ ਮੰਤਰੀ ਨੂੰ ਦਿੱਤੀ ਸ਼ਿਕਾਇਤ ਦਾ ਹੋਇਆ ਅਸਰ, ਦਿੱਤਾ ਸਨਮਾਨ ਦੇਣ ਦਾ ਹੁਕਮ

ਸੰਗਰੂਰ  : ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਦੀਆਂ ਆਂਗਣਵਾੜੀ ਵਰਕਰਾਂ ਹੈਲਪਰਾਂ ਵੱਲੋਂ ਸੰਗਰੂਰ ਵਿਖੇ ਪੰਜਾਬ ਦੇ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਨੂੰ ਕੁਝ ਦਿਨ ਪਹਿਲਾਂ ਸ਼ਿਕਾਇਤ ਪੱਤਰ ਦੇ ਕੇ ਮੰਗ ਕੀਤੀ ਗਈ ਸੀ ਕਿ ਆਂਗਣਵਾੜੀ ਵਰਕਰਾਂ ਹੈਲਪਰਾਂ ਨੂੰ ਸਕੂਲਾਂ ਵਿਚ ਬਣਦਾ ਮਾਣ ਸਤਿਕਾਰ ਤੇ ਉਨ੍ਹਾਂ ਦਾ ਹੱਕ ਦਿੱਤਾ ਜਾਵੇ। ਇਸ ਸਬੰਧੀ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵਲੋਂ ਇਕ ਪੱਤਰ ਜਾਰੀ ਕਰਕੇ ਸਕੂਲਾਂ ਅੰਦਰ ਆਂਗਣਵਾੜੀ ਵਰਕਰਾਂ ਹੈਲਪਰਾਂ ਨੂੰ ਬਣਦਾ ਮਾਣ ਸਤਿਕਾਰ ਦੇਣ ਦੀ ਗੱਲ ਕਹੀ ਗਈ ਹੈ।

ਕਿਸਾਨਾਂ ਤੋਂ ਡਰੀ ਖੱਟਰ ਸਰਕਾਰ! ਪੰਚਾਇੰਤ ਤੋਂ ਪਹਿਲਾਂ ਵੱਡੀ ਮੀਟਿੰਗ! D5 Channel Punjabi

ਇਸ ਬਾਰੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੂਬਾਈ ਆਗੂ ਮਨਦੀਪ ਕੁਮਾਰੀ ਸੰਗਰੂਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਸਕੂਲ ਮੁਖੀਆਂ ਨੂੰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਬਣਦਾ ਮਾਣ-ਸਨਮਾਣ ਦੇਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਸਕੂਲ ਸਿੱਖਿਆ ਸਕੱਤਰ ਨੇ ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਅਤੇ ਸਕੂਲ ਮੁਖੀਆਂ ਨੂੰ ਪੱਤਰ ਜਾਰੀ ਕਰ ਦਿੱਤਾ ਹੈ।

Kisan Bill 2020 : ਖੱਟਰ ਨੂੰ ਬਿਪਤਾ! ਫੇਰ ਟੁੱਟਣਗੇ ਬੈਰੀਕੇਡ || D5 Channel Punjabi

ਉਨ੍ਹਾਂ ਦੱਸਿਆ ਕਿ ਜੇਕਰ ਆਂਗਣਵਾੜੀ ਵਰਕਰਾਂ ਨੂੰ ਸਕੂਲ ’ਚ ਕੋਈ ਸਮੱਸਿਆ ਆਉਦੀ ਹੈ ਤਾਂ ਇਸ ਦਾ ਹੱਲ ਮਿਲ-ਜੁਲ ਕੇ ਕੀਤਾ ਜਾਵੇ। ਮਨਦੀਪ ਕੁਮਾਰੀ ਸੂਬਾਈ ਆਗੂ ਨੇ ਇਹ ਵੀ ਦੱਸਿਆ ਕਿ ਬੇਸ਼ੱਕ ਸਿੱਖਿਆ ਸਕੱਤਰ ਵੱਲੋਂ ਆਂਗਣਵਾੜੀ ਵਰਕਰਾਂ ਹੈਲਪਰਾਂ ਨੂੰ ਮਾਣ ਸਤਿਕਾਰ ਦੇਣ ਦੀ ਗੱਲ ਤਾਂ ਕੀਤੀ ਗਈ ਹੈ ਪਰ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਗਿਆ ਜਿਨ੍ਹਾਂ ਬਾਰੇ ਲਿਖਤੀ ਸ਼ਿਕਾਇਤ ਕੀਤੀ ਗਈ ਸੀ। 26 ਨਵੰਬਰ 2017 ਦੇ ਸਾਂਝੇ ਨੋਟੀਫਿਕੇਸ਼ਨ ਨੂੰ ਇੰਨ-ਬਿੰਨ ਜਾਰੀ ਕਰਨਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button