
ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐੱਨ. ਚੰਦਰਬਾਬੂ ਨਾਇਡੂ ਨੇ ਕਿਹਾ ਕਿ ਮੁੱਢਲੇ ਅਨੁਮਾਨਾਂ ਅਨੁਸਾਰ ਚੱਕਰਵਾਤ ‘ਮੁਰਾਸੂ’ ਕਾਰਨ 1,919 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਨਾਇਡੂ ਨੇ ਵੀਰਵਾਰ ਦੇਰ ਰਾਤ ਅਧਿਕਾਰੀਆਂ ਨਾਲ ਚੱਕਰਵਾਤ ਤੋਂ ਬਾਅਦ ਦੀ ਸਥਿਤੀ ਦੀ ਸਮੀਖਿਆ ਕੀਤੀ ਅਤੇ ਉਨ੍ਹਾਂ ਨੂੰ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਲਗਾਤਾਰ ਆਏ ਦੋ ਚੱਕਰਵਾਤਾਂ ‘ਅਰਨਬ’ ਅਤੇ ‘ਮੁਰਾਸੂ’ ਤੋਂ ਬਾਅਦ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਹੋਣੀ ਚਾਹੀਦੀ।
ਨਾਇਡੂ ਨੇ ਦੱਸਿਆ ਕਿ ਆਂਧਰਾ ਤੱਟ ਨੇੜੇ ਕਿਸ਼ਤੀ ਪਲਟਣ ਕਾਰਨ ਲਾਪਤਾ ਹੋਏ ਤਾਮਿਲਨਾਡੂ ਦੇ ਨੌਂ ਮਛੇਰਿਆਂ ਵਿੱਚੋਂ ਸੱਤ ਦੀ ਮੌਤ ਹੋ ਗਈ ਹੈ। ਉਨ੍ਹਾਂ ਅਧਿਕਾਰੀਆਂ ਨੂੰ ਲਾਪਤਾ ਦੋ ਹੋਰ ਮਛੇਰਿਆਂ ਦੀ ਭਾਲ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ।
ਨਿਜ਼ਾਮਪਟਨਮ ਬੰਦਰਗਾਹ ਤੋਂ ਨੌਂ ਮਛੇਰੇ ਅਧਿਕਾਰੀਆਂ ਨੂੰ ਸੂਚਨਾ ਦਿੱਤੇ ਬਿਨਾਂ ਰਾਮਯਾਪਟਨਮ ਜਾ ਰਹੇ ਸਨ। ਇਸ ਦੌਰਾਨ ਤੇਜ਼ ਹਵਾਵਾਂ ਅਤੇ ਚੱਕਰਵਾਤ ਕਾਰਨ ਉਨ੍ਹਾਂ ਦੀ ਕਿਸ਼ਤੀ ਸਮੁੰਦਰ ਵਿੱਚ ਪਲਟ ਗਈ ਸੀ।
ਅਧਿਕਾਰੀਆਂ ਨੇ ਦੱਸਿਆ ਕਿ ਚੱਕਰਵਾਤ ਨਾਲ ਸਬੰਧਤ ਘਟਨਾਵਾਂ ਵਿੱਚ ਅੱਠ ਲੋਕਾਂ ਦੀ ਮੌਤ ਹੋਈ ਹੈ। ਮੁੱਢਲੇ ਮੁਲਾਂਕਣ ਅਨੁਸਾਰ 1.4 ਲੱਖ ਹੈਕਟੇਅਰ ਤੋਂ ਵੱਧ ਰਕਬੇ ਵਿੱਚ ਫ਼ਸਲਾਂ ਤਬਾਹ ਹੋਈਆਂ ਹਨ, ਜਿਸ ਨਾਲ 1.8 ਲੱਖ ਤੋਂ ਵੱਧ ਕਿਸਾਨ ਪ੍ਰਭਾਵਿਤ ਹੋਏ ਹਨ। ਚੱਕਰਵਾਤ ਕਾਰਨ 983 ਮਕਾਨ ਅਤੇ 346 ਕਿਸ਼ਤੀਆਂ ਵੀ ਨੁਕਸਾਨੀਆਂ ਗਈਆਂ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




