PunjabTop News

ਆਈਏਐਸ ਪਰਮਪਾਲ ਕੌਰ ਦਾ ਅਸਤੀਫ਼ਾ ਭਾਰਤ ਸਰਕਾਰ ਵੱਲੋਂ ਮਨਜ਼ੂਰ

ਪੰਜਾਬ ਦੀ ਸੀਨੀਅਰ ਆਈਏਐਸ ਪਰਮਪਾਲ ਕੌਰ ਦਾ ਅਸਤੀਫ਼ਾ ਡੀਓਪੀਟੀ (ਭਾਰਤ ਸਰਕਾਰ) ਵੱਲੋਂ ਮਨਜ਼ੂਰ ਕਰ ਲਿਆ ਗਿਆ। ਇਹ ਜਾਣਕਾਰੀ ਖੁਦ ਪਰਮਪਾਲ ਕੌਰ ਵੱਲੋਂ ਬਾਬੂਸ਼ਾਹੀ ਨਾਲ ਗੱਲਬਾਤ ਦੌਰਾਨ ਦਿੱਤੀ ਗਈ। ਉਨ੍ਹਾਂ ਦੱਸਿਆ ਕਿ, ਉਨ੍ਹਾਂ ਦਾ ਅਸਤੀਫ਼ਾ ਬੀਤੇ ਕੱਲ੍ਹ ਹੀ  ਡੀਓਪੀਟੀ (ਭਾਰਤ ਸਰਕਾਰ) ਵੱਲੋਂ ਪ੍ਰਵਾਨ ਕਰ ਲਿਆ ਗਿਆ ਸੀ ਅਤੇ ਉਨ੍ਹਾਂ ਨੂੰ ਲਿਖਤੀ ਸੂਚਨਾ ਵੀ ਦਿੱਤੀ ਗਈ ਸੀ। ਜਿਸ ਤੋਂ ਬਾਅਦ ਅੱਜ ਉਹ ਆਪਣੇ ਪਤੀ ਗੁਰਪ੍ਰੀਤ ਸਿੰਘ ਮਲੂਕਾ ਸਮੇਤ ਭਾਜਪਾ ਵਿਚ ਸ਼ਾਮਲ ਹੋਏ ਹਨ। ਇਥੇ ਦੱਸ ਦਈਏ ਕਿ, ਅਸਤੀਫ਼ੇ ਬਾਰੇ ਹਰਦੀਪ ਪੁਰੀ ਦੇ ਵਲੋਂ ਵੀ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਸਾਂਝੀ ਕੀਤੀ ਗਈ ਸੀ ਕਿ, ਪਰਮਪਾਲ ਕੌਰ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਗਿਆ ਹੈ।

ਦੂਜੇ ਪਾਸੇ, ਪੰਜਾਬ ਦੇ ਸੀਐੱਮ ਭਗਵੰਤ ਮਾਨ ਵੱਲੋਂ ਅੱਜ ਦੁਪਹਿਰੇ ਸੋਸ਼ਲ ਮੀਡੀਆ ਤੇ ਪਰਮਪਾਲ ਕੌਰ ਦੇ ਅਸਤੀਫ਼ੇ ਬਾਰੇ ਲਿਖਿਆ ਸੀ ਕਿ, ਪੰਜਾਬ ਸਰਕਾਰ ਦੇ ਵੱਲੋਂ ਆਈਏਐਸ ਬੀਬੀ ਪਰਮਪਾਲ ਕੌਰ ਦਾ ਅਸਤੀਫ਼ਾ ਅਜੇ ਤੱਕ ਪ੍ਰਵਾਨ ਨਹੀਂ ਕੀਤਾ ਗਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button