PunjabTop News

ਆਈਵੀਐਫ਼ ਤਕਨੀਕ ਦੀ ਵਰਤੋਂ ਮਾਮਲੇ ਚ ਪੰਜਾਬ ਸਰਕਾਰ ਦਾ ਬਿਆਨ ਆਇਆ ਸਾਹਮਣ੍ਹੇ

ਮੂਸੇਵਾਲਾ ਦੀ ਮਾਤਾ ਨੇ ਬੀਤੇ ਦਿਨੀ ਆਈਵੀਐਫ਼ ਤਕਨੀਕ ਨਾਲ ਇਕ ਬੱਚੇ ਨੂੰ ਜਨਮ ਦਿੱਤਾ ਸੀ ਪਰ ਇਸ ਸਬੰਧੀ ਕੇਂਦਰ ਸਰਕਾਰ ਨੇ ਚਿੱਠੀ ਕੱਢ ਕੇ ਮੂਸੇਵਾਲਾ ਦੇ ਮਾਪਿਆ ਤੋਂ ਇਸ ਦੀ ਰਿਪੋਰਟ ਮੰਗੀ ਹੈ।ਇਸ ਤਕਨੀਕ ਦੀ ਵਰਤੋਂ ਲਈ ਉਮਰ ਹੱਦ 50 ਸਾਲ ਤਕ ਹੈ।

ਹੁਣ ਇਸ ਸਬੰਧੀ ਪੰਜਾਬ ਸਰਕਾਰ ਨੇ ਟਵੀਟ ਕਰ ਕੇ ਕਿਹਾ ਕਿ ਜਾਬ ਸਰਕਾਰ ਤੋਂ ਸਿੱਧੂ ਮੂਸੇਵਾਲਾ ਦੇ ਮਾਤਾ ਜੀ ਸਰਦਾਰਨੀ ਚਰਨ ਕੌਰ ਦੇ ਆਈ.ਵੀ.ਐਫ਼. ਇਲਾਜ ਦੀ ਰਿਪੋਰਟ ਦੀ ਮੰਗ, ਕੇਂਦਰ ਦੀ BJP ਸਰਕਾਰ ਵੱਲੋਂ ਕੀਤੀ ਗਈ ਹੈ ।

ਮੁੱਖ ਮੰਤਰੀ ਪੰਜਾਬੀਆਂ ਦੀਆਂ ਭਾਵਨਾਵਾਂ, ਉਹਨਾਂ ਦੇ ਜਜ਼ਬਾਤਾਂ ਦਾ ਦਿਲੋਂ ਸਨਮਾਨ ਕਰਦੇ ਹਨ, ਪਰ ਇਹਨਾਂ ਕਾਗ਼ਜ਼ਾਤਾਂ ਦੀ ਮੰਗ ਕੇਂਦਰ ਸਰਕਾਰ ਵੱਲੋਂ ਕੀਤੀ ਗਈ ਹੈ, ਸਮੂਹ ਪੰਜਾਬੀਆਂ ਅਤੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਦੇ ਸ਼ੁਭਚਿੰਤਕਾਂ ਨੂੰ ਅਪੀਲ ਹੈ ਕਿ ਉਹ ਅਫ਼ਵਾਹਾਂ ਤੋਂ ਸੁਚੇਤ ਰਹਿਣ।
ਕੇਂਦਰ ਸਰਕਾਰ ਵੱਲੋਂ ਜਾਰੀ ਪੱਤਰ ਹੇਠਾਂ ਦਿੱਤਾ ਗਿਆ ਹੈ

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button