Breaking NewsD5 specialNewsPoliticsPress ReleasePunjab

ਆਈ.ਐਸ.ਆਈ ਦੀ ਏਜੰਟ ਨੂੰ ਮਹਿਮਾਨ ਬਣਾ ਕੇ ਘਰ ਵਿੱਚ ਰੱਖਣ ਵਾਲਾ ਕੈਪਟਨ ਅਮਰਿੰਦਰ ਸਿੰਘ ਭਾਜਪਾ ਲਈ ਹੋਇਆ ਦੇਸ਼ ਭਗਤ : ਹਰਪਾਲ ਸਿੰਘ ਚੀਮਾ

ਕਾਂਗਰਸੀ ਆਗੂ ਅਤੇ ਮੰਤਰੀ ਦੱਸਣ ਕਿ ਹੁਣ ਉਨ੍ਹਾਂ ਦਾ ਅਰੂਸਾ ਆਲਮ ਦੇ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ’ਤੇ ਰਹਿਣ ਬਾਰੇ ਕੀ ਸਟੈਂਡ ਹੈ?

ਕੈਪਟਨ , ਰਾਣਾ ਸੋਢੀ, ਕੇਵਲ ਢਿੱਲੋਂ, ਦਿਨਕਰ ਗੁਪਤਾ, ਵਿੰਨੀ ਮਹਾਜਨ ਅਤੇ ਸਾਬਕਾ ਏ.ਜੀ ਖਿਲਾਫ਼ ਦੇਸ਼ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਦੋਸ਼ਾਂ ਤਹਿਤ ਹੋਵੇ ਕਾਰਵਾਈ

ਚੰਡੀਗੜ੍ਹ:ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦੇਸ਼ ਭਗਤੀ ਦਾ ਸਰਟੀਫਿਕੇਟ ਦੇਣ ਦੀ ਸਖ਼ਤ ਅਲੋਚਨਾ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦਾ ਕਿਹਾ, ‘‘ਸ਼ਾਂਤਮਈ ਢੰਗ ਨਾਲ ਅੰਦੋਲਨ ਕਰ ਰਹੇ ਦੇਸ਼ ਦੇ ਕਿਸਾਨ ਭਾਰਤੀ ਜਨਤਾ ਪਾਰਟੀ ਨੂੰ ਅੱਤਵਾਦੀ, ਵੱਖਵਾਦੀ ਅਤੇ ਖਾਲਿਸਤਾਨੀ ਲੱਗਦੇ ਹਨ, ਪਰ ਪਾਕਿਸਤਾਨੀ ਏਜੰਸੀ ਆਈ.ਐਸ.ਆਈ ਦੀ ਏਜੰਟ ਨੂੰ ਮਹਿਮਾਨ ਬਣਾ ਕੇ ਘਰ ਵਿੱਚ ਰੱਖਣ ਵਾਲਾ ਕੈਪਟਨ ਅਮਰਿੰਦਰ ਸਿੰਘ ਦੇਸ਼ ਭਗਤ ਲੱਗਦਾ। ਕੀ ਇਹੋ ਭਾਜਪਾ ਦੀ ਦੇਸ਼ ਭਗਤੀ ਹੈ?’’

ਖੇਡ ਮੰਤਰੀ ਪਰਗਟ ਸਿੰਘ ਦਾ ਵੱਡਾ ਐਲਾਨ, ਪੰਜਾਬ ਦੇ ਲੋਕਾਂ ਨੂੰ ਜਲਦ ਮਿਲੇਗੀ ਵੱਡੀ ਖੁਸ਼ਖਬਰੀ

ਵੀਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅੱਜ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੂੰ ਦੇਸ਼ ਦੀ ਰੱਖਿਆ ਕਰਦਿਆਂ ਜਾਨਾਂ ਵਾਰਨ ਵਾਲੇ ਅਤੇ ਸੱਪਾਂ ਦੀਆਂ ਸਿਰੀਆਂ ਮਸਲ ਕੇ ਦੇਸ਼ ਨੂੰ ਅੰਨ ਦੇਣ ਵਾਲੇ ਕਿਸਾਨ- ਮਜ਼ਦੂਰ ਅਤੇ ਕਿਸਾਨਾਂ- ਮਜ਼ਦੂਰਾਂ ਦੇ ਪੁੱਤ ਅੱਤਵਾਦੀ ਦਿਖਦੇ ਹਨ, ਜੋ ਨਰਿੰਦਰ ਮੋਦੀ ਦੀ ਹਿਟਲਰ ਸ਼ਾਹੀ ਖਿਲਾਫ਼ ਸੰਰਘਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਰਾਜਸੱਤਾ ’ਤੇ ਕਾਬਜ ਹੋਣ ਦੀ ਲਾਲਸਾ ਰੱਖਣ ਵਾਲੀ ਭਾਰਤੀ ਜਨਤਾ ਪਾਰਟੀ ਅਤੇ ਨਰਿੰਦਰ ਮੋਦੀ ਅੱਜ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਸਾਬਕਾ ਆਗੂ ਕੈਪਟਨ ਅਮਰਿੰਦਰ ਸਿੰਘ ਨੂੰ ਦੇਸ਼ ਭਗਤ ਆਖ ਕੇ ਉਸ ਦੇ ਗੁਣ ਗਾਉਣ ਲੱਗੇ ਹਨ, ਜਿਸ ਕੈਪਟਨ ਅਮਰਿੰਦਰ ਸਿੰਘ ਨੇ ਆਈ.ਐਸ.ਆਈ ਏਜੰਟ ਨੂੰ ਮਹਿਮਾਨ ਬਣਾ ਕੇ ਰੱਖਿਆ, ਸ੍ਰੀ ਗੁੱਟਕਾ ਸਾਹਿਬ ਦੀ ਸਹੁੰ ਚੁੱਕ ਕੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੀ, ਸ੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਜ਼ਾਵਾਂ ਨਹੀਂ ਦਿੱਤੀਆਂ, ਕੋਟਕਪੂਰਾ ਗੋਲੀ ਦੇ ਦੋਸ਼ੀਆਂ ਅਤੇ ਸਾਜਿਸ਼ਕਾਰਾਂ ਨੂੰ ਹੱਥ ਨਹੀਂ ਪਾਇਆ ਅਤੇ ਨਾ ਹੀ ਨਸ਼ੇ- ਟਰਾਂਸਪੋਰਟ ਦੇ ਵੱਡੇ ਸਮਗਲਰਾਂ ਨੂੰ ਨੱਥ ਪਾਈ।

ਨਿਹੰਗ ਅਮਨ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ, ਅਮਨ ਸਿੰਘ ਬਾਰੇ ਦੱਸਿਆ ਕਈ ਅੰਦਰੂਨੀ ਗੱਲਾਂ

ਹਰਪਾਲ ਸਿੰਘ ਚੀਮਾ ਨੇ ਕਾਂਗਰਸ ਪਾਰਟੀ ਦੇ ਆਗੂਆਂ ਨੂੰ ਵੀ ਆੜੇ ਹੱਥੀਂ ਲੈਂਦਿਆਂ ਕਿਹਾ, ‘‘ਕਾਂਗਰਸੀ ਆਗੂ ਅਤੇ ਮੰਤਰੀ ਦੱਸਣ ਕਿ ਹੁਣ ਉਨ੍ਹਾਂ ਦਾ ਅਰੂਸਾ ਆਲਮ ਦੇ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ’ਤੇ ਰਹਿਣ ਬਾਰੇ ਕੀ ਸਟੈਂਡ ਹੈ? ਕੀ ਕਾਂਗਰਸੀਆਂ ਨੂੰ ਉਸ ਸਮੇਂ ਪਤਾ ਨਹੀਂ ਸੀ ਕਿ ਅਰੂਸਾ ਆਲਮ ਆਈ.ਐਸ.ਆਈ ਦੀ ਏਜੰਟ ਹੈ? ਪ੍ਰੰਤੂ ਉਸ ਸਮੇਂ ਤਾਂ ਕਾਂਗਰਸੀ ਆਪਣਾ ਮਾਫ਼ੀਆ ਰਾਜ ਚਲਾਉਣ ਲਈ ਅਰੂਸਾ ਆਲਮ ਕੋਲੋਂ ਸਿਫ਼ਾਰਸ਼ਾ ਪਾਉਂਦੇ ਸਨ।’’ਚੀਮਾ ਨੇ ਮੰਗ ਕੀਤੀ ਕਿ ਆਈ.ਐਸ.ਆਈ ਦੀ ਏਜੰਟ ਅਰੂਸਾ ਆਲਮ ਨੂੰ ਆਪਣੇ ਘਰ ਵਿੱਚ ਪਨਾਹ ਦੇਣ ਦੇ ਦੋਸ਼ ਵਿੱਚ ਕੈਪਟਨ ਅਮਰਿੰਦਰ ਸਿੰਘ ਸਮੇਤ ਉਦੋਂ ਦੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਸੀਨੀਅਰ ਕਾਂਗਰਸੀ ਆਗੂ ਕੇਵਲ ਢਿੱਲੋਂ, ਸਾਬਕਾ ਡੀ.ਜੀ.ਪੀ ਦਿਨਕਰ ਗੁਪਤਾ, ਸਾਬਕਾ ਮੁੱਖ ਸਕੱਤਰ ਪੰਜਾਬ ਵਿੰਨੀ ਮਹਾਜਨ ਅਤੇ ਸਾਬਕਾ ਐਡਵੋਕੇਟ ਜਨਰਲ ਪੰਜਾਬ ਖਿਲਾਫ਼ ਦੇਸ਼ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਦੋਸ਼ਾਂ ਤਹਿਤ ਕਾਰਵਾਈ ਕੀਤੀ ਜਾਵੇ, ਜਿਹੜੇ ਅਰੂਸਾ ਆਲਮ ਤੋਂ ਅਸ਼ੀਰਵਾਦ ਲੈਂਦੇ ਸਨ।

Singhu Border Beadbi : ਮੁੱਖ ਮੰਤਰੀ ਚੰਨੀ ਤੇ ਕੈਬਨਿਟ ਮੰਤਰੀਆਂ ਦਾ ਵੱਡਾ ਐਕਸ਼ਨ, ਖੇਤੀ ਕਾਨੂੰਨ ਹੋਣਗੇ ਰੱਦ ?

ਉਨ੍ਹਾਂ ਕਿਹਾ ਕਿ ਪੰਜਾਬ ਨੂੰ ਬਰਬਾਦ ਕਰਨ ਅਤੇ ਮਾਫ਼ੀਆ ਰਾਜ ਪੈਦਾ ਕਰਨ ਵਿੱਚ ਕਾਂਗਰਸ ਪਾਰਟੀ ਦੇ ਕੇਂਦਰੀ ਤੇ ਸੁਬਾਈ ਆਗੂ ਓਨੇ ਹੀ ਜ਼ਿੰਮੇਵਾਰ ਹਨ, ਜਿੰਨੇ ਕਿ ਕੈਪਟਨ ਅਮਰਿੰਦਰ ਸਿੰਘ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਧਾਨ ਸਭਾ ਦੇ ਅੰਦਰ ਅਤੇ ਬਾਹਰ ਕੈਪਟਨ ਅਮਰਿੰਦਰ ਸਿੰਘ ਨੂੰ ਪੁੱਛੇ ਜਾਂਦੇ ਸਵਾਲਾਂ ਤੋਂ ਕਾਂਗਰਸ ਦੇ ਮੰਤਰੀ ਤੇ ਸੰਤਰੀ ਹਰ ਵਾਰ ਕੈਪਟਨ ਅਮਰਿੰਦਰ ਸਿੰਘ ਨੂੰ ਬਚਾਉਂਦੇ ਰਹੇ ਹਨ ਅਤੇ ਹੁਣ ਉਨ੍ਹਾਂ ਦੇ ਖ਼ਿਲਾਫ਼ ਹੋਣ ਦਾ ਝੂਠਾ ਨਾਟਕ ਕਰ ਰਹੇ ਹਨ। ਚੀਮਾ ਨੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾਂ ਤੋਂ ਮੰਗ ਕੀਤੀ ਕਿ ਉਹ ਅਰੂਸਾ ਆਲਮ ਦੀ ਉਚ ਪੱਧਰੀ ਜਾਂਚ ਕਰਾਉਣ ਅਤੇ ਕੈਪਟਨ ਅਮਰਿੰਦਰ ਸਿੰਘ ਹੋਰਨਾਂ ਖਿਲਾਫ਼ ਸਖ਼ਤ ਕਾਰਵਾਈ ਕਾਰਨ। ਜੇਕਰ ਸੁਖਜਿੰਦਰ ਸਿੰਘ ਰੰਧਾਵਾ ਅਜਿਹੇ ਨਹੀਂ ਕਰਦੇ ਤਾਂ ਸਪੱਸ਼ਟ ਹੈ ਕਿ ਸਾਰੇ ਕਾਂਗਰਸੀ ਇੱਕੋ ਥੈਲੀ ਦੇ ਚੱਟੇ- ਵੱਟੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button