Breaking NewsD5 specialNewsPunjabTop News

ਆਉਣ ਵਾਲੇ ਦਿਨਾਂ ‘ਚ ਗਰਮੀ ਦਾ ਵਧ ਸਕਦੈ ਪ੍ਰਕੋਪ

ਲੁਧਿਆਣਾ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਮੌਸਮ ਮਾਹਿਰਾਂ ਨੇ ਦਾਅਵਾ ਕੀਤਾ ਹੈ ਕਿ ਆਉਣ ਵਾਲੇ ਦਿਨਾਂ ‘ਚ ਗਰਮੀ ਦਾ ਪ੍ਰਕੋਪ ਹੋਰ ਵਧ ਸਕਦਾ ਹੈ। ਮੌਸਮ ਵਿਗਿਆਨੀ ਡਾਕਟਰ ਕੇ ਕੇ ਗਿੱਲ ਨੇ ਕਿਹਾ ਕਿ ਵੈਸਟਰਨ ਡਿਸਟਰਬੈਂਸ ਦੇ ਚੱਲਦਿਆਂ ਅਪ੍ਰੈਲ ਮਹੀਨੇ ਦੇ ਪਹਿਲੇ ਵੀਕ ‘ਚ ਗਰਮੀ ਦਾ ਪ੍ਰਕੋਪ ਜ਼ਿਆਦਾ ਦੇਖਣ ਨੂੰ ਮਿਲਿਆ ਹੈ। ਜਿਸ ਦੇ ਚੱਲਦਿਆਂ ਕਿਸਾਨਾਂ ਨੂੰ ਇਸ ਦਾ ਖਮਿਆਜ਼ਾ ਭੁਗਤਣਾ ਪੈ ਸਕਦਾ ਹੈ, ਕਿਹਾ ਕਿ ਇਸ ਵਾਰ ਕਣਕ ‘ਚੋਂ ਝਾੜ ਘੱਟ ਨਿਕਲੇਗਾ।

Khabran Da Sira : ਰਾਜੇਵਾਲ ਨੂੰ ਝਟਕਾ, ਇੱਕਜੁੱਟ ਹੋਈਆਂ ਜਥੇਬੰਦੀਆਂ, PM ਖਿਲਾਫ਼ ਧਰਨਾ ! D5 Channel Punjabi

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਡਾ.ਕੁਲਵਿੰਦਰ ਕੌਰ ਗਿੱਲ ਨੇ ਕਿਹਾ ਕਿ ਜਿੱਥੇ ਲਗਾਤਾਰ ਮੌਸਮ ਦੇ ‘ਚ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ ਤਾਂ ਉਥੇ ਹੀ ਆਉਣ ਵਾਲੇ ਦਿਨਾਂ ‘ਚ ਗਰਮੀ ਹੋਰ ਵਧ ਸਕਦੀ ਹੈ। ਉਨ੍ਹਾਂ ਕਿਹਾ ਕਿ ਅਪ੍ਰੈਲ ਮਹੀਨੇ ਦੇ ਪਹਿਲੇ ਵੀਕ ‘ਚ ਮਈ ਜੂਨ ਵਾਲੀ ਗਰਮੀ ਦੇਖਣ ਨੂੰ ਮਿਲ ਰਹੀ ਹੈ ਉਨ੍ਹਾਂ ਕਿਹਾ ਕਿ ਇਸ ਦੇ ਨਾਲ ਲੋਕਾਂ ਨੂੰ ਵੀ ਆਪਣਾ ਬਚਾਅ ਰੱਖਣ ਦੀ ਜ਼ਰੂਰਤ ਹੈ ਤਾਂ ਕਿ ਗਰਮੀ ਤੋਂ ਬਚਿਆ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਗਰਮੀ ਵਧਣ ਦੇ ਨਾਲ ਕਿਸਾਨਾਂ ਨੂੰ ਨੁਕਸਾਨ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਅਤੇ ਕਣਕ ਦਾ ਝਾੜ ਘੱਟ ਨਿਕਲੇਗਾ ਇਸ ਦੌਰਾਨ ਉਨ੍ਹਾਂ ਕਿਸਾਨਾਂ ਨੂੰ ਸਿੱਧੀ ਬਿਜਾਈ ਕਰਨ ਦੀ ਵੀ ਅਪੀਲ ਕੀਤੀ ਹੈ।

 

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button