PunjabTop News

ਆਜ਼ਾਦੀ ਤੋਂ ਬਾਅਦ ਪੰਜਾਬ ਨੇ ਸਾਰੀਆਂ ਵਿਰੋਧੀ ਪਾਰਟੀਆਂ ਦੀਆਂ ਸਰਕਾਰਾਂ ਵੇਖੀਆਂ, ਪਰ ਸਿਰਫ਼ ‘ਆਪ` ਨੇ ਹੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਇਆ: CM ਭਗਵੰਤ ਮਾਨ

; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਪੂਰੇ ਉਤਸ਼ਾਹ ਨਾਲ ਸ਼ੁਕਰਾਨਾ ਯਾਤਰਾ ਸ਼ੁਰੂ ਕੀਤੀ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਹਾਜ਼ਰੀ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਯਾਤਰਾ ਪਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਕੀਤੀ ਜਾ ਰਹੀ ਹੈ, ਜਿਸ ਨੇ ਉਨ੍ਹਾਂ ਨੂੰ ਬੇਅਦਬੀ ਦੇ ਮਾਮਲਿਆਂ ਵਿੱਚ ਸਖ਼ਤ ਸਜ਼ਾ ਦੀ ਵਿਵਸਥਾ ਕਰਨ ਵਾਲਾ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਐਕਟ 2026 ਲਾਗੂ ਕਰ ਕੇ ਮਨੁੱਖਤਾ ਦੀ ਸੇਵਾ ਕਰਨ ਦਾ ਮੌਕਾ ਬਖ਼ਸ਼ਿਆ ਹੈ।

ਸੋਸ਼ਲ ਮੀਡੀਆ ਪਲੇਟਫਾਰਮ ਐਕਸ ਉੱਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜਿਸ ਪਵਿੱਤਰ ਧਰਤੀ ਉੱਤੇ ਖ਼ਾਲਸਾ ਪੰਥ ਪ੍ਰਗਟ ਹੋਇਆ ਸੀ, ਉਸ ਤੋਂ ‘ਸ਼ੁਕਰਾਨਾ ਯਾਤਰਾ’ ਸ਼ੁਰੂ ਹੋਈ ਹੈ। ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਬਣਾਉਣ ਦੀ ਪਵਿੱਤਰ ਜ਼ਿੰਮੇਵਾਰੀ ਸਾਨੂੰ ਬਖ਼ਸ਼ਣ ਲਈ ਗੁਰੂ ਸਾਹਿਬ ਦੇ ਚਰਨਾਂ ਵਿੱਚ ਸ਼ੁਕਰਾਨਾ ਕੀਤਾ ਜਾ ਰਿਹਾ ਹੈ। ਪੰਜਾਬ ਦੀ ਸ਼ਾਂਤੀ ਅਤੇ ‘ਸਰਬੱਤ ਦੇ ਭਲਾ’ ਲਈ ਅਰਦਾਸਾਂ ਜਾਰੀ ਰਹਿਣਗੀਆਂ।”

ਪਵਿੱਤਰ ਤਖ਼ਤ ਸਾਹਿਬ ਵਿਖੇ ਮੱਥਾ ਟੇਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੇਰਾ ਰੋਮ-ਰੋਮ ਪਰਮਾਤਮਾ ਦਾ ਰਿਣੀ ਹੈ ਕਿ ਉਸ ਨੇ ਮੈਨੂੰ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਐਕਟ 2026 ਲਾਗੂ ਕਰ ਕੇ ਮਨੁੱਖਤਾ ਦੀ ਸੇਵਾ ਕਰਨ ਦਾ ਮੌਕਾ ਬਖ਼ਸ਼ਿਆ। ਅਸੀਂ ਖ਼ੁਸ਼ਕਿਸਮਤ ਹਾਂ ਕਿ ਸਾਨੂੰ ਇਸ ਇਤਿਹਾਸਕ ਕਾਨੂੰਨ ਨੂੰ ਪਾਸ ਕਰਨ ਦੀ ਜ਼ਿੰਮੇਵਾਰੀ ਮਿਲੀ, ਜੋ ਭਵਿੱਖ ਵਿੱਚ ਬੇਅਦਬੀ ਦੀਆਂ ਘਟਨਾਵਾਂ ਨੂੰ ਖ਼ਤਮ ਕਰਨ ਵਿੱਚ ਮਦਦਗਾਰ ਹੋਵੇਗਾ।”

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਇਕ ਡੂੰਘੀ ਸਾਜ਼ਿਸ਼ ਦਾ ਹਿੱਸਾ ਸੀ, ਜਿਸ ਦਾ ਉਦੇਸ਼ ਪੰਜਾਬ ਦੀ ਸ਼ਾਂਤੀ, ਭਾਈਚਾਰਕ ਸਾਂਝ ਅਤੇ ਏਕਤਾ ਨੂੰ ਤੋੜਨਾ ਹੈ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਐਕਟ ਇਹ ਯਕੀਨੀ ਬਣਾਉਂਦਾ ਹੈ ਕਿ ਇਸ ਨਾ-ਮੁਆਫ਼ੀਯੋਗ ਅਪਰਾਧ ਦੇ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇਗੀ। ਇਹ ਕਾਨੂੰਨ ਰੋਕਥਾਮ ਵਜੋਂ ਕੰਮ ਕਰੇਗਾ ਅਤੇ ਭਵਿੱਖ ਵਿੱਚ ਕੋਈ ਵੀ ਅਜਿਹਾ ਗੁਨਾਹ ਕਰਨ ਦੀ ਹਿੰਮਤ ਨਹੀਂ ਕਰੇਗਾ।”

ਸਿੱਖਾਂ ਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਰੂਹਾਨੀ ਸਾਂਝ ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਰ ਸਿੱਖ ਲਈ ਪਿਤਾ ਵਾਂਗ ਹਨ ਅਤੇ ਇਸ ਦੀ ਪਵਿੱਤਰਤਾ ਦੀ ਰਾਖੀ ਕਰਨਾ ਸਾਡਾ ਫ਼ਰਜ਼ ਹੈ। ਦੁਨੀਆ ਭਰ ਦੇ ਲੋਕ ਇਸ ਇਤਿਹਾਸਕ ਕਦਮਤੇ ਖ਼ੁਸ਼ੀ ਪ੍ਰਗਟ ਕਰ ਰਹੇ ਹਨ ਅਤੇ ਧੰਨਵਾਦ ਕਰ ਰਹੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button