PunjabTop News

ਆਤਿਸ਼ੀ ਵੀਡੀਓ ਵਿਵਾਦ : DGP ਗੌਰਵ ਯਾਦਵ ਤੇ ਗ੍ਰਹਿ ਸਕੱਤਰ ਦਿੱਲੀ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਸਾਹਮਣੇ ਪੇਸ਼ ਹੋਏ

ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਮੌਜੂਦਾ ਵਿਧਾਇਕ ਆਤਿਸ਼ੀ ਨਾਲ ਸਬੰਧਤ ਇੱਕ ਕਥਿਤ ਵੀਡੀਓ ਮਾਮਲੇ ਵਿੱਚ ਅੱਜ ਪੰਜਾਬ ਪੁਲਿਸ ਅਤੇ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਦਿੱਲੀ ਵਿਧਾਨ ਸਭਾ ਵਿੱਚ ਪੇਸ਼ ਹੋਏ। ਦਿੱਲੀ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ (ਵੱਲੋਂ ਤਲਬ ਕੀਤੇ ਜਾਣ ਤੋਂ ਬਾਅਦ ਗੌਰਵ ਯਾਦਵ ਡੀਜੀਪੀ (DGP) ਪੰਜਾਬ, ਅਲੋਕ ਸ਼ੇਖਰ ਗ੍ਰਹਿ ਸਕੱਤਰ , ਪੰਜਾਬ, ਪੁਲਿਸ ਕਮਿਸ਼ਨਰ, ਜਲੰਧਰ ਧਨਪ੍ਰੀਤ ਕੌਰ ਅੱਜ ਕਮੇਟੀ ਸਾਹਮਣੇ ਹਾਜ਼ਰ ਹੋਏ ਅਤੇ ਆਪਣਾ ਪੱਖ ਪੇਸ਼ ਕੀਤਾ।ਜਲੰਧਰ ਪੁਲਿਸ ਨੇ ਵਿਧਾਇਕ ਆਤਿਸ਼ੀ ਦੀ ਇੱਕ ਕਥਿਤ ਵੀਡੀਓ ਨੂੰ ਲੈ ਕੇ ਐਫਆਈਆਰ ਦਰਜ ਕੀਤੀ ਸੀ। ਇਸ ਕਾਰਵਾਈ ਨੂੰ ਲੈ ਕੇ ਦਿੱਲੀ ਵਿਧਾਨ ਸਭਾ ਨੇ ਸਖ਼ਤ ਰੁਖ਼ ਅਪਣਾਇਆ ਅਤੇ ਇਸ ਨੂੰ ਵਿਧਾਇਕ ਦੇ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਮੰਨਦਿਆਂ ਪੰਜਾਬ ਦੇ ਉੱਚ ਅਧਿਕਾਰੀਆਂ ਨੂੰ ਸੰਮਨ ਜਾਰੀ ਕੀਤੇ।

ਜਾਣਕਾਰੀ ਮੁਤਾਬਕ ਡੀਜੀਪੀ ਗੌਰਵ ਯਾਦਵ ਅਤੇ ਜਲੰਧਰ ਦੇ ਪੁਲਿਸ ਕਮਿਸ਼ਨਰ ਨੇ ਕਮੇਟੀ ਸਾਹਮਣੇ ਪੇਸ਼ ਹੋ ਕੇ ਦਰਜ ਕੀਤੀ ਗਈ ਐਫਆਈਆਰ ਅਤੇ ਪੁਲਿਸ ਦੀ ਕਾਰਵਾਈ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

ਇਸੇ ਦੌਰਾਨ ਗ੍ਰਹਿ ਸਕੱਤਰ ਅਲੋਕ ਸ਼ੇਖਰ ਨੇ ਪ੍ਰਸ਼ਾਸਨਿਕ ਪੱਖ ਵੀ ਰੱਖਿਆ। ਹੁਣ ਕਮੇਟੀ ਵੱਲੋਂ ਦਿੱਤੇ ਗਏ ਬਿਆਨਾਂ ਅਤੇ ਦਸਤਾਵੇਜ਼ਾਂ ਦੀ ਸਮੀਖਿਆ ਕੀਤੀ ਜਾਵੇਗੀ ਅਤੇ ਅਗਲਾ ਫ਼ੈਸਲਾ ਲਿਆ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button