Breaking NewsD5 specialNewsPress ReleasePunjabTop News

ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ `ਚੋਂ 316.66 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ: ਮੁੱਖ ਚੋਣ ਅਧਿਕਾਰੀ ਪੰਜਾਬ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 2 ਫਰਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 316.66  ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਨਿਗਰਾਨ ਟੀਮਾਂ ਨੇ 16 ਕਰੋੜ ਰੁਪਏ ਦੀ 29.63 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ।

Breaking News: Bains ’ਤੇ Supreme Court ਦਾ ਵੱਡਾ ਫੈਸਲਾ, ਜਬਰ ਜਨਾਹ ਮਾਮਲੇ ‘ਚ ਅਹਿਮ ਖ਼ਬਰ| D5 Channel Punjabi

ਇਸੇ ਤਰ੍ਹਾਂ ਇਨਫੋਰਸਮੈਂਟ ਵਿੰਗਾਂ ਵੱਲੋਂ 278.58 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕਰਨ ਤੋਂ ਇਲਾਵਾ 20.47 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਗਈ ਹੈ। ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ 1215 ਵੱਧ ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਗੜਬੜੀ ਕਰਨ ਦੀ ਸੰਭਾਵਨਾ ਵਾਲੇ 2956 ਵਿਅਕਤੀਆਂ ਦੀ ਸ਼ਨਾਖਤ ਵੀ ਕੀਤੀ ਗਈ ਹੈ, ਜਿਨਾਂ ਵਿੱਚੋਂ 2219 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ ਜਦਕਿ ਬਾਕੀਆਂ ਨੂੰ ਵੀ ਜਲਦ ਮਾਮਲਾ ਦਰਜ ਕਰ ਲਿਆ ਜਾਵੇਗਾ।

Punjab Election : Sukhbir Badal ਦਾ Exclusive Speech, ਮਾਂਜ ਕੇ ਰੱਖਤੇ ਵਿਰੋਧੀ | D5 Channel Punjabi

ਉਹਨਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ ਸੀ.ਆਰ.ਪੀ.ਸੀ. ਐਕਟ ਦੀਆਂ ਰੋਕਥਾਮ ਸਬੰਧੀ ਧਾਰਾਵਾਂ ਤਹਿਤ 1097 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਸਾਰੇ ਹੀ 2793 ਗੈਰ ਜ਼ਮਾਨਤੀ ਵਾਰੰਟਾਂ ਦੇ ਕੇਸਾਂ ‘ਤੇ ਕਾਰਵਾਈ  ਕੀਤੀ ਜਾ ਚੁੱਕੀ ਹੈ। ਉਹਨਾਂ ਅੱਗੇ ਕਿਹਾ ਕਿ ਸੂਬੇ ਭਰ ਵਿੱਚ 17220 ਨਾਕੇ ਲਾਏ ਗਏ ਹਨ। ਡਾ. ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਕੁੱਲ 3,90,275 ਲਾਇਸੈਂਸੀ ਹਥਿਆਰਾਂ ਵਿੱਚੋਂ ਹੁਣ ਤੱਕ 3,76,925 ਹਥਿਆਰ ਜਮ੍ਹਾਂ ਕਰਵਾਏ ਜਾ ਚੁੱਕੇ ਹਨ ਜਦਕਿ, ਸੂਬੇ ਵਿੱਚ 76 ਬਿਨਾਂ ਲਾਇਸੈਂਸ ਵਾਲੇ ਹਥਿਆਰ ਜ਼ਬਤ ਕੀਤੇ ਗਏ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button