Fatehgarh SahibNewsPress Note

ਆਨਲਾਈਨ ਲੇਖ ਲਿਖਣ ਮੁਕਾਬਲਿਆਂ ਵਿੱਚ ਵਿਦਿਆਰਥੀ ਲੈ ਰਹੇ ਨੇ ਉਤਸ਼ਾਹ ਨਾਲ ਹਿੱਸਾ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਮਸ਼ਪੁਰ ਦੇ ਵਿਦਿਆਰਥੀਆ ਦੇ ਆਨਲਾਈਨ ਲੇਖ ਮੁਕਾਬਲੇ ਕਰਵਾਏ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਹਨ ਮੁਕਾਬਲੇ

ਫਤਿਹਗੜ੍ਹ ਸਾਹਿਬ , 09 ਮਈ :

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਆਨਲਾਈਨ ਲੇਖ ਲਿਖਣ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ, ਜਿਨ੍ਹਾਂ ਵਿੱਚ ਵਿਦਿਆਰਥੀ ਉਤਸ਼ਾਹ ਨਾਲ ਹਿੱਸਾ ਲੈ ਰਹੇ ਹਨ।

 

ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫਸਰ ਸ਼੍ਰੀਮਤੀ ਪ੍ਰਭਸਿਮਰਨ ਕੌਰ ਨੇ ਕਿਹਾ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਮਸ਼ਪੁਰ ਦੇ ਵਿਦਿਆਰਥੀਆਂ ਦੇ ਆਨਲਾਈਨ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਵੱਖ ਛੇਵੀਂ ਤੋਂ ਦਸਵੀਂ ਜਮਾਤ ਦੇ ਵਿਦਿਆਰਥੀ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ।

 

ਜ਼ਿਲ੍ਹਾ ਸਿੱਖਿਆ ਅਫਸਰ ਨੇ ਕਿਹਾ ਕਿ ਅੱਜ ਜਦੋਂ ਸਾਡੇ ਸਮਾਜ ਵਿੱਚ ਕਈ ਤਰ੍ਹਾਂ ਦੀਆਂ ਕੁਰੀਤੀਆਂ ਪਣਪ ਰਹੀਆਂ ਹਨ ਤਾਂ ਉਸ ਸਮੇਂ ਵਿੱਚ ਸਰਕਾਰ ਦਾ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਕਦਮ ਹੈ ਕਿਉਂਕਿ ਸਾਡੇ ਬੱਚਿਆਂ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ ’ਤੇ ਚੱਲਦੇ ਹੋਏ ਇੱਕ ਸਿਹਤਮੰਦ ਜਿੰਦਗੀ ਪ੍ਰਦਾਨ ਹੋਵੇਗੀ ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਉਪਰਾਲਾ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਪੰਜਾਬ ਦੀ ਵੀਰ ਗਾਥਾ ਬਾਰੇ ਜਾਣਕਾਰੀ ਪਹੁੰਚਾਉਣ ਵਿੱਚ ਮਦਦਗਾਰ ਸਾਬਤ ਹੋਵੇਗਾ। ਇਹ ਵਿੱਦਿਅਕ ਮੁਕਾਬਲੇ ਕਰਵਾਉਣ ਵਿਚ ਨੋਡਲ ਅਫ਼ਸਰ ਤੇ ਅਧਿਆਪਿਕਾ ਸ਼੍ਰੀਮਤੀ ਰੂਪਪ੍ਰੀਤ ਅਹਿਮ ਭੂਮਿਕਾ ਨਿਭਾਅ ਰਹੇ ਹਨ

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button