Breaking NewsD5 specialNewsPress ReleasePunjabTop News

ਆਪਣੀਆਂ ਧੀਆਂ-ਭੈਣਾਂ ਦੇ ਮਾਣ-ਸਨਮਾਨ ਨੂੰ ਠੇਸ ਪਹੁੰਚਾਉਣ ਵਾਲੇ Kejriwal ਨੂੰ ਪੰਜਾਬੀ ਦੇਣਗੇ ਢੁੱਕਵਾਂ ਜਵਾਬ- ਮੁੱਖ ਮੰਤਰੀ Channi

ਸ੍ਰੀ ਗੁਰੂ ਰਾਮਦਾਸ ਜੀ ਦੇ ਨਾਮ ‘ਤੇ ਰਣਜੀਤ ਐਵੇਨਿਊ ਵਿੱਚ ਬਣੇਗਾ ਸਪੋਰਟਸ ਕੰਪਲੈਕਸ

ਅੰਮ੍ਰਿਤਸਰ: ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ Arvind Kejriwal ‘ਤੇ ਵਰ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ Charanjit Singh Channi ਨੇ ਸੋਮਵਾਰ ਨੂੰ ਕਿਹਾ ਕਿ ਉਨ੍ਹਾਂ ਦੇ ਮਾਣ-ਸਨਮਾਨ ਨੂੰ ਚੁਨੌਤੀ ਦੇਣ ਅਤੇ ਹੰਕਾਰ ਦਾ ਪੰਜਾਬ ਵਾਸੀ ਜਰੂਰ ਮੂੰਹ ਤੋੜਵਾਂ ਜਵਾਬ ਦੇਣਗੇ। ਸਾਡੀਆਂ ਧੀਆਂ-ਭੈਣਾਂ ਵਿਰੁੱਧ ਭੈੜੀ ਟਿੱਪਣੀ ਕਰਨ ਵਾਲੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਵੱਲੋਂ ਅਤਿ ਘਿਨਾਉਣੀ ਇਰਾਦੇ ਨਾਲ ਕੀਤੀ ਗਈ ਟਿੱਪਣੀ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਨੇ ਸਾਰੀਆਂ ਹੱਦਾਂ ਪਾਰ ਕਰ ਕੇ ਰਾਜਨੀਤੀ ਵਿੱਚ ਸਭ ਤੋਂ ਹੇਠਲੇ ਪੱਧਰ ਨੂੰ ਛੂਹਿਆ ਹੈ, ਜਿਸ ਨੂੰ ਸੂਬੇ ਦੇ ਲੋਕ ਕਦੇ ਮੁਆਫ ਨਹੀਂ ਕਰਨਗੇ। ਇੱਥੇ ਰਣਜੀਤ ਐਵੀਨਿਊ ਵਿਖੇ ਹਲਕਾ ਵਿਧਾਇਕ ਸ੍ਰੀ Sunil Dutti ਵਲੋਂ ਕਰਵਾਏ ਭਰਵੇਂ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ Channi ਨੇ ਕਿਹਾ ਕਿ Kejriwal ਵਰਗੇ ਆਗੂ ਨੂੰ ਅਜਿਹੀ ਬੇਤੁਕੀ ਗੱਲ ਕਰਨੀ ਸੋਭਾ ਨਹੀਂ ਦਿੰਦੀ, ਜੋ ਆਪਣੇ ਆਪ ਨੂੰ ਆਮ ਆਦਮੀ ਦਾ ਮਸੀਹਾ ਹੋਣ ਦਾ ਦਾਅਵਾ ਕਰਦਾ ਹੈ। ਉਨ੍ਹਾਂ ਸਪੱਸਟ ਕਿਹਾ ਕਿ ਪੰਜਾਬ ਦੇ ਲੋਕ ਅਜਿਹੇ ਅਪਮਾਨਜਨਕ ਰਵੱਈਏ ਨੂੰ ਕਦੇ ਵੀ ਬਰਦਾਸਤ ਨਹੀਂ ਕਰਨਗੇ, ਜੋ Kejriwal ਦੇ ਹੰਕਾਰ ਅਤੇ ਸਵੈ-ਮਾਣ ਨੂੰ ਦਰਸਾਉਂਦਾ ਹੈ। ਉਨਾਂ ਅੰਮ੍ਰਿਤਸਰ ਉੱਤਰੀ ਹਲਕੇ ਵਿੱਚ ਓਪਨ ਜਿੰਮ, 3 ਵਾਲੀਬਾਲ ਕੋਰਟ, ਚਾਰ ਕਿ੍ਰਕਟ ਗਰਾਊਂਡ, ਹਾਕੀ ਗਰਾਊਂਡ, ਤਿੰਨ ਬਾਸਕਟਬਾਲ ਕੋਰਟ, ਫੁੱਟਬਾਲ ਗਰਾਊਂਡ ਅਤੇ ਐਥਲੈਟਿਕ ਟਰੈਕ, 4 ਟੈਨਿਸ ਕੋਰਟ, ਆਊਟਡੋਰ ਜਿੰਮ, ਮਲਟੀਪਰਪਜ ਸਮੇਤ ਸਪੋਰਟਸ ਕੰਪਲੈਕਸ ਬਣਾਉਣ ਦਾ ਐਲਾਨ ਕੀਤਾ।

CM ਚੰਨੀ ਦਾ ਵੱਡਾ ਧਮਾਕਾ, ਵਿਰੋਧੀਆਂ ਦੇ ਮੂੰਹ ਬੰਦ, ਕੇਂਦਰ ਦੀ ਸਾਜ਼ਿਸ਼ ਬੇਨਕਾਬ, ਕਿਸਾਨਾਂ ਦਾ ਵੱਡਾ ਫੈਸਲਾ !

ਇਸ ਮੌਕੇ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਇਸ ਕੰਪਲੈਕਸ ਦਾ ਨਾਂ ਚੌਥੇ ਸਿੱਖ ਗੁਰੂ ਸ੍ਰੀ Guru Amardas ਜੀ ਅਤੇ ਅੰਦਰੂਨੀ ਕਿ੍ਰਕਟ ਸਟੇਡੀਅਮ ਦਾ ਨਾਂ Advocate Bhagwant Singh Sidhu (ਪ੍ਰਧਾਨ ਪ੍ਰਦੇਸ ਕਾਂਗਰਸ ਕਮੇਟੀ Navjot Singh Sidhu ਦੇ ਪਿਤਾ) ਦੇ ਨਾਂ ’ਤੇ ਰੱਖਿਆ ਜਾਵੇਗਾ। ਮੁੱਖ ਮੰਤਰੀ Channi ਨੇ ਕਿਹਾ ਕਿ ਇਸ ਸਟੇਡੀਅਮ ਲਈ 15 ਕਰੋੜ ਰੁਪਏ ਮਨਜੂਰ ਕੀਤੇ ਗਏ ਹਨ ਅਤੇ ਇਸ ਦੇ ਮੁਕੰਮਲ ਹੋਣ ਤੱਕ ਹੋਰ ਮੁਹੱਈਆ ਕਰਵਾਏ ਜਾਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅੰਮ੍ਰਿਤਸਰ ਤੋਂ ਸੰਸਦ ਮੈਂਬਰ Gurjeet Singh Aujla, ਮੈਡੀਕਲ ਸਿੱਖਿਆ ਤੇ ਖੋਜ ਮੰਤਰੀ Dr Raj Kumar Verka ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਬੋਲਦੇ ਸ੍ਰੀ Sunil Dutti ਨੇ ਹਲਕਾ ਵਾਸੀਆਂ ਦੀ ਚਿਰੋਕਣੀਆਂ ਮੰਗਾਂ ਪੂਰੀਆਂ ਕਰਨ ਲਈ ਮੁੱਖ ਮੰਤਰੀ ਪੰਜਾਬ ਅਤੇ ਕਾਂਗਰਸ ਪ੍ਰਧਾਨ ਦਾ ਧੰਨਵਾਦ ਕੀਤਾ। ਉਨਾਂ ਕਿਹਾ ਕਿ ਇਕ ਨਿੱਕੇ ਜਿਹੇ ਸੱਦੇ ਉਤੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਜੋ ਪਿਆਰ ਦਿੱਤਾ ਹੈ, ਉਹ ਮੁੱਖ ਮੰਤਰੀ ਪੰਜਾਬ ਦੀ ਹਰਮਨ ਪਿਆਰਤਾ ਦਾ ਸਬੂਤ ਹੈ। ਉਨਾਂ ਆਏ ਹੋਏ ਮਹਿਮਾਨਾਂ ਅਤੇ ਰੈਲੀ ਦੇ ਇੰਤਜਾਮ ਲਈ ਸ੍ਰੀ Aditya Dutti, Sonu Dutti ਅਤੇ Mamta Dutta ਦਾ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ Mr. Sukhwinder Singh Danny Bundala, MLA Mr. Inderbir Singh Bularia, Mr. Harpartap Singh Ajnala, MLA Mr. Tarsem Singh DC, Mayor Mr. Karamjit Singh Rintu, ਚੇਅਰਮੈਨ ਨਗਰ ਸੁਧਾਰ ਟਰੱਸਟ ਸ੍ਰੀ Damandeep Singh ਅਤੇ ਹੋਰ ਹਾਜ਼ਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button