IndiaTop News

ਆਪਣੀ ਪਤਨੀ ਨੂੰ ਮਿਲਣ ਪਹੁੰਚੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਪਰ ਘਰ ਪਹੁੰਚ ਕੇ ਵੀ ਆਪਣੀ ਪਤਨੀ ਨੂੰ ਨਹੀਂ ਮਿਲ ਸਕੇ

ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ‘ਆਪ’ ਨੇਤਾ ਮਨੀਸ਼ ਸਿਸੋਦੀਆ ਆਪਣੀ ਪਤਨੀ ਨੂੰ ਮਿਲਣ ਲਈ ਉਨ੍ਹਾਂ ਦੇ ਦਿੱਲੀ ਸਥਿਤ ਘਰ ਪਹੁੰਚੇ ਹਨ। ਦਿੱਲੀ ਹਾਈ ਕੋਰਟ ਨੇ ਕੱਲ੍ਹ ਉਨ੍ਹਾਂ ਨੂੰ ਅੱਜ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਆਪਣੀ ਬੀਮਾਰ ਪਤਨੀ ਨੂੰ ਮਿਲਣ ਦੀ ਇਜਾਜ਼ਤ ਦਿੱਤੀ ਸੀ ਪਰ ਹੁਣ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਮਨੀਸ਼ ਸਿਸੋਦੀਆ ਘਰ ਪਹੁੰਚ ਕੇ ਵੀ ਆਪਣੀ ਪਤਨੀ ਨੂੰ ਨਹੀਂ ਮਿਲ ਸਕੇ ਕਿਉਂਕਿ ਉਨ੍ਹਾਂ ਦੇ ਆਉਣ ਤੋਂ ਪਹਿਲਾਂ ਹੀ ਸੀਮਾ ਸਿਸੋਦੀਆ ਦੀ ਸਿਹਤ ਵਿਗੜ ਗਈ ਸੀ। ਹਸਪਤਾਲ ‘ਚ ਭਰਤੀ ਕਰਵਾਉਣਾ ਪਿਆ।ਐਤਵਾਰ ਸਵੇਰੇ ਮਨੀਸ਼ ਸਿਸੋਦੀਆ ਦੇ ਘਰ ਪਹੁੰਚਣ ਤੋਂ ਪਹਿਲਾਂ ਹੀ ਉਨ੍ਹਾਂ ਦੀ ਪਤਨੀ ਸੀਮਾ ਸਿਸੋਦੀਆ ਦੀ ਤਬੀਅਤ ਅਚਾਨਕ ਵਿਗੜ ਗਈ। ਜਿਸ ਕਾਰਨ ਉਸ ਨੂੰ ਤੁਰੰਤ ਨਜ਼ਦੀਕੀ ਐਲਐਨਜੇਪੀ ਹਸਪਤਾਲ ਦੀ ਐਮਰਜੈਂਸੀ ਵਿੱਚ ਦਾਖਲ ਕਰਵਾਉਣਾ ਪਿਆ। ਕਿਉਂਕਿ ਅਦਾਲਤ ਨੇ ਮਨੀਸ਼ ਸਿਸੋਦੀਆ ਨੂੰ ਹੀ ਘਰ ਜਾਣ ਦੀ ਇਜਾਜ਼ਤ ਦਿੱਤੀ ਹੈ, ਜਿਸ ਕਾਰਨ ਉਹ ਹਸਪਤਾਲ ਵਿੱਚ ਦਾਖ਼ਲ ਆਪਣੀ ਪਤਨੀ ਨਾਲ ਮੁਲਾਕਾਤ ਨਹੀਂ ਕਰ ਸਕੇ। ਸਿਸੋਦੀਆ ਦਿੱਲੀ ਪੁਲਿਸ ਦੀ ਸੁਰੱਖਿਆ ਹੇਠ ਆਪਣੇ ਘਰ ਰਹਿਣਗੇ ਅਤੇ ਇਸ ਤੋਂ ਬਾਅਦ ਉਹ ਵਾਪਸ ਜੇਲ੍ਹ ਚਲੇ ਜਾਣਗੇ। ਸਿਸੋਦੀਆ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੁਆਰਾ ਦਰਜ ਕੀਤੇ ਗਏ ਇੱਕ ਕੇਸ ਵਿੱਚ 9 ਮਾਰਚ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਫਿਲਹਾਲ ਉਹ ਨਿਆਂਇਕ ਹਿਰਾਸਤ ਵਿੱਚ ਹੈ। ਹਾਈ ਕੋਰਟ ਨੇ ਸਪੱਸ਼ਟ ਕੀਤਾ ਸੀ ਕਿ ਆਪਣੀ ਪਤਨੀ ਨੂੰ ਮਿਲਣ ਲਈ ਜੇਲ ਤੋਂ ਬਾਹਰ ਆਉਣ ਸਮੇਂ ਸਿਸੋਦੀਆ ਮੀਡੀਆ ਵਾਲਿਆਂ ਜਾਂ ਆਪਣੇ ਪਰਿਵਾਰ ਤੋਂ ਇਲਾਵਾ ਕਿਸੇ ਹੋਰ ਨਾਲ ਗੱਲ ਨਹੀਂ ਕਰਨਗੇ ਅਤੇ ਉਹ ਫੋਨ ਜਾਂ ਇੰਟਰਨੈੱਟ ਦੀ ਵਰਤੋਂ ਵੀ ਨਹੀਂ ਕਰਨਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button