NewsBreaking NewsD5 specialIndiaPunjab

ਆਪਣੀ ਹੀ ਸਰਕਾਰ ਖਿਲਾਫ਼ ਜੰਤਰ ਮੰਤਰ ਧਰਨੇ ‘ਤੇ ਬੈਠੀ ਹਰਸਿਮਰਤ ਕੌਰ ਬਾਦਲ

ਨਵੀਂ ਦਿੱਲੀ : ਸ਼੍ਰੋਮਣੀ ਅਕਾਲੀ ਦਲ ਵੱਲੋਂ 1984 ਸਿੱਖ ਕਤਲੇਆਮ ਪੀੜਤਾਂ ਨੂੰ ਇਨਸਾਫ ਦਵਾਉਣ ਲਈ ਅੰਮ੍ਰਿਤਸਰ ਤੋਂ ਬਾਅਦ ਹੁਣ ਦਿੱਲੀ ਦੇ ਜੰਤਰ ਮੰਤਰ ਦਾ ਰੁਖ ਕੀਤਾ ਗਿਆ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੀਆਂ ਸੜਕਾਂ ਤੇ ਉਤਰ ਆਇਆ ਹੈ। ਇਸ ਮਾਰਚ ਵਿੱਚ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਬਿਕਰਮ ਸਿੰਘ ਮਜੀਠੀਆ, ਸਿਕੰਦਰ ਸਿੰਘ ਮਲੂਕਾ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ, ਮਨਜਿੰਦਰ ਸਿੰਘ ਸਿਰਸਾ ਅਤੇ ਹੋਰ ਅਕਾਲੀ ਆਗੂਆਂ ਸਣੇ 84 ਦੇ ਪੀੜਤ ਪਰਿਵਾਰ ਵੱਡੀ ਗਿਣਤੀ ਵਿੱਚ ਹਿੱਸਾ ਲੈ ਰਹੇ ਨੇ। ਦੱਸ ਦੇਈਏ ਕਿ ਇਹ ਰੋਸ ਮਾਰਚ ਦਿੱਲੀ ਦੇ ਗੁਰਦੁਆਰਾ ਰਕਾਬ ਗੰਜ ਸਾਹਿਬ ਤੋਂ ਸ਼ੁਰੂ ਹੋ ਕੇ ਰਾਹੁਲ ਗਾਂਧੀ ਦੇ ਘਰ ਤੱਕ ਕੱਢਿਆ ਜਾ ਰਿਹੈ। ਇਸ ਮੌਕੇ ਸੜਕਾਂ ਤੇ ਭਾਰੀ ਸੁਰੱਖਿਆ ਬਲ ਤੈਨਾਤ ਕੀਤਾ ਗਿਆ ਹੈ।

Read Also ਫੂਲਕਾ ਦੇ ਅਸਤੀਫ਼ੇ ‘ਤੇ ਹਰਸਿਮਰਤ ਬਾਦਲ ਦਾ ਬਿਆਨ

ਇਸ ਰੋਸ ਮਾਰਚ ਦੌਰਾਨ ਅਕਾਲੀ ਦਲ ਵੱਲੋਂ 84 ਪੀੜਤ ਪਰਿਵਾਰਾਂ ਅਤੇ ਦਿੱਲੀ ਦੇ ਆਮ ਲੋਕਾਂ ਨਾਲ ਹੱਥਾਂ ’ਚ ਕਾਲੀਆਂ ਝੰਡੀਆਂ ਫੜ ਕੇ ਗਾਂਧੀ ਪਰਿਵਾਰ ਖਿਲਾਫ ਮੁਰਦਾਬਾਦ ਦੇ ਨਾਅਰੇ ਲਾਏ। ਇਸ ਤੋਂ ਇਲਾਵਾ ਰੋਸ ਮਾਰਚ ਦੌਰਾਨ ਅਕਾਲੀ ਦਲ ਵਲੋਂ ਜਗਦੀਸ਼ ਟਾਈਟਲਰ ਤੇ ਸੱਜਣ ਕੁਮਾਰ ਨੂੰ ਸਜ਼ਾ ਦਿਵਾਉਣ ਲਈ ਵੀ ਤਿੱਖਾ ਵਿਰੋਧ ਕੀਤਾ। ਦੱਸ ਦਈਏ ਕਿ ਕਾਂਗਰਸ ਸਣੇ ਵਿਰੋਧੀ ਧਿਰਾਂ ਵੱਲੋਂ ਅਕਾਲੀ ਦਲ ਦੇ ਅੰਮ੍ਰਿਤਸਰ ਧਰਨੇ ਤੇ ਕਈ ਤਰ੍ਹਾਂ ਸਵਾਲ ਚੁੱਕੇ ਜਾ ਰਹੇ ਸਨ। ਇਸ ਸਬੰਧੀ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਸੁਖਬੀਰ ਬਾਦਲ ਨੂੰ ਲਲਕਾਰਦਿਆਂ ਕਿਹਾ ਸੀ ਕਿ ਜੇਕਰ ਸੁਖਬੀਰ ਬਾਦਲ ਵਿੱਚ ਹਿੰਮਤ ਹੈ ਤਾਂ ਉਹ ਆਪਣੀ ਪਤਨੀ ਤੋਂ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦਵਾ ਕੇ, ਫਿਰ ਕੇਂਦਰ ਸਰਕਾਰ ਖਿਲਾਫ ਧਰਨਾ ਦੇਣ, ਜਾਖੜ ਨੇ ਕਿਹਾ ਸੀ ਕਿ ਇੱਕ ਪਾਸੇ ਸੁਖਬੀਰ ਬਾਦਲ ਦੀ ਪਤਨੀ ਕੇਂਦਰ ਸਰਕਾਰ ’ਚ ਕੁਰਸੀ ਦਾ ਆਨੰਦ ਮਾਣ ਰਹੀ ਹੈ, ਤੇ ਦੂਜੇ ਪਾਸੇ ਸੁਖਬੀਰ ਬਾਦਲ ਅਤੇ ਸ਼੍ਰੋਮਣੀ ਆਕਲੀ ਦਲ ਕੇਂਦਰ ਸਰਕਾਰ ਖਿਲਾਫ ਧਰਨਿਆਂ ਦਾ ਢੋਂਗ ਕਰ ਰਹੇ ਹਨ।

ਅਜਿਹੇ ’ਚ ਹੁਣ ਅਕਾਲੀ ਦਲ ਵੱਲੋਂ ਦਿੱਤਾ ਜਾ ਰਿਹਾ ਇਹ ਧਰਨਾ ਕੇਂਦਰ ਜਾਂ ਕਾਂਗਰਸ ਤੇ ਕਿੰਨਾ ਕੁ ਦਬਾਅ ਬਣਾ ਪਾਉਂਦਾ ਹੈ ਇਹ ਤਾਂ ਸਮਾਂ ਹੀ ਦੱਸੇਗਾ, ਪਰ ਐਨਾ ਜ਼ਰੂਰ ਹੈ ਕਿ 34 ਸਾਲ ਤੋਂ ਦੁੱਖਾਂ ਦੀ ਅੱਗ ’ਚ ਝੁਲਸ ਰਹੇ ਪੀੜਤ ਪਰਿਵਾਰਾਂ ਨੂੰ ਧਰਨੇ ਅਤੇ ਸਿਆਸੀ ਬਿਆਨਬਾਜ਼ੀਆਂ ਤੋਂ ਇਲਾਵਾ ਹਾਲੇ ਤੀਕਰ ਕੁੱਝ ਵੀ ਨਹੀਂ ਮਿਲਿਆ। ਪਾਰਟੀ ਕੋਈ ਵੀ ਹੋਵੇ, ਸਰਕਾਰ ਕੋਈ ਹੋਵੇ, ਸਭ ਨੇ ਹੀ ਇਨ੍ਹਾਂ ਪਰਿਵਾਰਾਂ ਤੋਂ ਸਿਆਸੀ ਲਾਹਾ ਲੈਣ ਦਾ ਕੋਈ ਵੀ ਮੌਕਾ ਨਹੀਂ ਜਾਣ ਦਿੱਤਾ। ਅਜਿਹੇ ਵਿੱਚ ਅਕਾਲੀ ਦਲ ਦਾ ਇਹ ਨਵਾਂ ਧਰਨਾ ਇਨ੍ਹਾਂ ਪੀੜਤਾਂ ਨੂੰ ਕਿੰਨੀ ਕੁ ਰਾਹਤ ਦਿੰਦਾ ਹੈ, ਇਸ ਬਾਰੇ ਹਾਲੇ ਕੁੱਝ ਵੀ ਕਹਿਣਾ ਜਲਦਬਾਜ਼ੀ ਹੋਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button