Breaking NewsD5 specialIndiaNewsPunjabTop News

‘ਆਪਣੇ ਸਲਾਹਕਾਰਾਂ ਨੂੰ ਤੁਰੰਤ ਬਰਖਾਸਤ ਕਰੇ ਸਿੱਧੂ, ਨਹੀਂ ਤਾਂ ਪਾਰਟੀ ਕਰੇਗੀ ਕਾਰਵਾਈ’

ਚੰਡੀਗੜ੍ਹ : ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਨੇ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਸਿੱਧੂ ਦੇ ਸਲਾਹਕਾਰਾਂ ਦੀ ਟਿੱਪਣੀ ਨਿੰਦਣਯੋਗ ਹੈ। ਉਨ੍ਹਾਂ ਦਾ ਬਿਆਨ ਪਾਰਟੀ ਲਾਈਨ ਅਤੇ ਦੇਸ਼ ਹਿੱਤ ਦੇ ਖਿਲਾਫ਼ ਹੈ। ਕਸ਼ਮੀਰ ‘ਤੇ ਕਾਂਗਰਸ ਦੀਆਂ ਨੀਤੀਆਂ ਸਾਫ਼ ਹਨ। ਰਾਵਤ ਨੇ ਸਿੱਧੂ ਨੂੰ ਨਸੀਹਤ ਦਿੰਦੇ ਹੋਏ ਕਿਹਾ ਕਿ ਉਹ ਆਪਣੇ ਸਲਾਹਕਾਰਾਂ ਨੂੰ ਸਮਝਾਉਣ। ਕਾਂਗਰਸ ਦੇ ਨੀਤੀਗਤ ਮਾਮਲਿਆਂ ‘ਤੇ ਟਿੱਪਣੀ ਨਾ ਕਰੋ। ਜੇਕਰ ਉਹ ਅਜਿਹਾ ਨਹੀਂ ਕਰਦੇ ਤਾਂ ਸਲਾਹਕਾਰ ਦਾ ਅਹੁਦਾ ਛੱਡ ਦੇਣਾ ਚਾਹੀਦਾ ਹੈ।

ਕੇਜਰੀਵਾਲ ਦੇ ਪੰਜਾਬ ਪਹੁੰਚਣ ਸਾਰ ਨਵਜੋਤ ਸਿੱਧੂ ਨੂੰ ਝਟਕਾ! D5 Channel Punjabi

ਉਨ੍ਹਾਂ ਨੇ ਕਿਹਾ ਕਿ ਸਲਾਹਕਾਰਾਂ ਦਾ ਕੱਦ ਇੰਨਾ ਵੱਡਾ ਨਹੀਂ ਹੈ ਕਿ ਕਾਂਗਰਸ ਹਾਈਕਮਾਨ ਇਸ ‘ਤੇ ਟਿੱਪਣੀ ਕਰੇ। ਸਿੱਧੂ ਦੇ ਸਲਾਹਕਾਰਾਂ ਨਾਲ ਕਾਂਗਰਸ ਦਾ ਕੋਈ ਲੈਣਾ – ਦੇਣਾ ਨਹੀਂ ਹੈ। ਸਿੱਧੂ ਨੂੰ ਸਾਫ਼ ਕਰ ਦਿੱਤਾ ਗਿਆ ਹੈ ਕਿ ਸਲਾਹਕਾਰਾਂ ‘ਤੇ ਰੋਕ ਲਗਾਉਣ। ਰਾਵਤ ਨੇ ਕਿਹਾ ਕਿ ਸਿੱਧੂ ਨੂੰ ਆਪਣੇ ਸਲਾਹਕਾਰਾਂ ਨੂੰ ਬਰਖਾਸਤ ਕਰ ਦੇਣਾ ਚਾਹੀਦਾ ਹੈ ਅਤੇ ਜੇਕਰ ਉਹ ਅਜਿਹਾ ਕਰਨ ‘ਚ ਅਸਫਲ ਰਹਿੰਦੇ ਹਨ ਤਾਂ ਪਾਰਟੀ ਉਨ੍ਹਾਂ ਨੂੰ ਬਰਖਾਸਤ ਕਰ ਦੇਵੇਗੀ।

ਕੇਜਰੀਵਾਲ ਦੇ ਪੰਜਾਬ ਪਹੁੰਚਣ ਸਾਰ ਨਵਜੋਤ ਸਿੱਧੂ ਨੂੰ ਝਟਕਾ! D5 Channel Punjabi

ਦੱਸ ਦਈਏ ਕਿ ਮਾਲਵਿੰਦਰ ਮਾਲੀ ਨੇ ਆਪਣੇ ਫੇਸਬੁਕ ਅਕਾਊਂਟ ‘ਤੇ ਕਸ਼ਮੀਰ ਮਾਮਲੇ ‘ਤੇ ਪ੍ਰਤੀਕਿਰਿਆ ਵਿਅਕਤ ਕੀਤੀ ਸੀ। ਉਨ੍ਹਾਂ ਨੇ ਲਿਖਿਆ ਸੀ ਕਿ ਕਸ਼ਮੀਰ – ਕਸ਼ਮੀਰੀ ਲੋਕਾਂ ਦਾ ਦੇਸ਼ ਹੈ। 1947 ‘ਚ ਇੰਡੀਆ ਨੂੰ ਛੱਡਦੇ ਸਮੇਂ ਹੋਏ ਸਮਝੌਤੇ ਅਨੁਸਾਰ ਅਤੇ ਯੂਐਨਓ ਦੇ ਫੈਸਲੇ ਦੀ ਉਲੰਘਣਾ ਕਰਦੇ ਹੋਏ ਕਸ਼ਮੀਰ ਦੇ ਦੋ ਟੁਕੜੇ ਕਰ ਦਿੱਤੇ ਗਏ, ਜਿਸ ‘ਤੇ ਪਾਕਿਸਤਾਨ ਅਤੇ ਭਾਰਤ ਨੇ ਕਬਜ਼ਾ ਕੀਤਾ ਹੋਇਆ ਹੈ। ਉਥੇ ਹੀ ਸਿੱਧੂ ਦੇ ਦੂਜੇ ਸਲਾਹਕਾਰ ਡਾ.ਪਿਆਰੇ ਲਾਲ ਗਰਗ ਨੇ ਕੈਪਟਨ ਅਮਰਿੰਦਰ ਸਿੰਘ ‘ਤੇ ਪਾਕਿਸਤਾਨ ਦੀ ਆਲੋਚਨਾ ਕਰਨ ਨੂੰ ਲੈ ਕੇ ਸਵਾਲ ਚੁੱਕੇ ਸਨ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button