Breaking NewsD5 specialIndiaNewsTop News

“ਆਪਣੇ ਸੀ.ਐਮ. ਨੂੰ ਧੰਨਵਾਦ ਕਹਿਣਾ, ਕੀ ਮੈਂ ਬਠਿੰਡਾ ਏਅਰਪੋਰਟ ਤੱਕ ਜ਼ਿੰਦਾ ਵਾਪਸ ਪਰਤ ਸਕਿਆ’

ਨਵੀਂ ਦਿੱਲੀ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯਾਨੀ ਕਿ ਬੁੱਧਵਾਰ ਨੂੰ ਸੂਬੇ ਦੇ ਜ਼ਿਲ੍ਹਾ ਫਿਰੋਜ਼ਪੁਰ ਦੌਰੇ ’ਤੇ ਆਏ ਸਨ। ਫਿਰੋਜ਼ਪੁਰ ’ਚ ਉਨ੍ਹਾਂ ਨੇ ਰੈਲੀ ਨੂੰ ਸੰਬੋਧਨ ਕਰਨਾ ਸੀ ਅਤੇ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਾ ਸੀ ਪਰ ਸੁਰੱਖਿਆ ਕਾਰਨਾਂ ’ਚ ਅਣਗਹਿਲੀ ਕਾਰਨ ਉਨ੍ਹਾਂ ਦਾ ਫਿਰੋਜ਼ਪੁਰ ਦੌਰਾ ਰੱਦ ਕਰਨਾ ਪਿਆ। ਪ੍ਰਧਾਨ ਮੰਤਰੀ ਨੂੰ ਵਾਪਸ ਦਿੱਲੀ ਮੁੜਨਾ ਪਿਆ। ਪ੍ਰਧਾਨ ਮੰਤਰੀ ਜਦੋਂ ਬਠਿੰਡਾ ਹਵਾਈ ਅੱਡੇ ’ਤੇ ਪੁੱਜੇ ਤਾਂ ਉਨ੍ਹਾਂ ਨੇ ਹਵਾਈ ਅੱਡੇ ਦੇ ਅਧਿਕਾਰੀਆਂ ਨੂੰ ਜੋ ਕਿਹਾ, ਉਹ ਹੈਰਾਨ ਕਰਨ ਵਾਲਾ ਹੈ।

ਪੀ.ਐਮ. ਮੋਦੀ ਦੀ ਪੰਜਾਬ ਫੇਰੀ, ਪੰਜਾਬੀਆਂ ਲਈ ਕੀਤੇ ਵੱਡੇ ਐਲਾਨ? ਵਿਰੋਧੀਆਂ ਨੂੰ ਛਿੜ ਗਈ ਬਿਪਤਾ! D5 Channel Punjabi

ਪ੍ਰਧਾਨ ਮੰਤਰੀ ਨੇ ਕਿਹਾ ਕਿ ਤੁਸੀਂ ਆਪਣੇ ਸੀ. ਐੱਮ. ਨੂੰ ਧੰਨਵਾਦ ਕਹਿਣਾ ਕਿ ਮੈਂ ਜ਼ਿੰਦਾ ਪਰਤ ਆਇਆ ਹਾਂ। ਮੀਡੀਆ ਏਜੰਸੀ ਨਾਲ ਗੱਲਬਾਤ ਕਰਦਿਆਂ ਅਧਿਕਾਰੀਆਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਘਟਨਾ ਤੋਂ ਕਾਫੀ ਨਾਰਾਜ਼ ਹਨ। ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਆਪਣੇ ਸੀ. ਐੱਮ. ਨੂੰ ਧੰਨਵਾਦ ਕਹਿਣਾ ਕਿ ਮੈਂ ਹਵਾਈ ਅੱਡੇ ’ਤੇ ਜ਼ਿੰਦਾ ਪਰਤ ਸਕਿਆ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button