Breaking NewsD5 specialNewsPress ReleasePunjab

ਆਪ ਆਗੂਆਂ ਨੇ ਕਾਂਗਰਸੀ ਮੰਤਰੀ ਆਸ਼ੂ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਮੰਡੀਆਂ ਵਿੱਚ ਬਾਰਦਾਨਾ ਤੇ ਕਣਕ ਖ਼ਰੀਦ ਦੇ ਪੁਖ਼ਤਾ ਪ੍ਰਬੰਧ ਕਰਨ ਦੀ ਕੀਤੀ ਮੰਗ

ਕੈਪਟਨ ਸਰਕਾਰ ਕਣਕ ਖ਼ਰੀਦ ਦੇ ਸੁਚੱਜੇ ਪ੍ਰਬੰਧ ਕਰਨ ਵਿੱਚ ਫੇਲ, ਨੀਂਦ ਤੋਂ ਜਾਗੇ ਸਰਕਾਰ: ਕੁਲਤਾਰ ਸਿੰਘ ਸੰਧਵਾਂ

ਕੈਪਟਨ ਅਮਰਿੰਦਰ ਸਿੰਘ ਆਪਣੇ ਬੌਸ ਮੋਦੀ ਨੂੰ ਖ਼ੁਸ਼ ਕਰਨ ਲਈ ਜਾਣਬੁੱਝ ਕੇ ਕਿਸਾਨਾਂ ਨੂੰ ਪ੍ਰੇਸ਼ਾਨ ਕਰ ਰਹੇ ਹਨ

ਬਰਦਾਨਾ ਦੀ ਕਮੀ ਅਤੇ ਸਰਕਾਰ ਦੀ ਲਾਪ੍ਰਵਾਹੀ ਦੇ ਕਾਰਨ ਮੰਡੀਆਂ ਵਿੱਚ ਲੱਖਾਂ ਟੰਨ ਕਣਕ ਹੋ ਰਹੀ ਬਰਬਾਦ

ਤਿੰਨ ਮਹੀਨੇ ਪਹਿਲਾ ਕਿਉਂ ਨਹੀਂ ਕੀਤੀ ਗਈ ਬਾਰਦਾਨੇ ਦੀ ਵਿਵਸਥਾ, ਸਰਕਾਰ ਤੁਰੰਤ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰੇ

ਚੰਡੀਗੜ੍ਹ:ਹਾੜੀ ਦੇ ਸੀਜਨ ਦੌਰਾਨ ਮੰਡੀਆਂ ਵਿੱਚ ਕਿਸਾਨਾਂ ਦੀਆਂ ਸਮੱਸਿਆਵਾਂ ਹੱਲ ਨਾ ਕਰਨ ਅਤੇ ਖ਼ਰੀਦ ਵਿਵਸਥਾ ਸਹੀ ਨਾ ਪ੍ਰਦਾਨ ਕਰਨ ਵਿਰੁੱਧ ਅੱਜ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਕਿਸਾਨ ਵਿੰਗ ਪਜੰਾਬ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਵਿੱਚ ਪਾਰਟੀ ਦੇ ਕਿਸਾਨ ਵਿੰਗ ਪੰਜਾਬ ਦੇ ਸਿਵਲ ਸਪਲਾਈ ਤੇ ਖ਼ੁਰਾਕ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਸਰਕਾਰੀ ਰਿਹਾਇਸ਼ ਦਾ ਘਿਰਾਓ ਕੀਤਾ ਤੇ ਧਰਨਾ ਦਿੱਤਾ। ਇਸ ਸਮੇਂ ਸੰਧਵਾਂ ਦੇ ਨਾਲ ਗੁਰਭੇਜ ਬਰਾੜ ਸੂਬਾਈ ਸਯੁੰਕਤ ਸਕੱਤਰ ਕਿਸਾਨ ਵਿੰਗ, ਮਹਿੰਦਰ ਸਿੰਘ ਸਿਧੂ, ਚੇਤਨ ਸਿੰਘ ਜੋਰਮਾਜਰਾ ਸਮੇਤ ਹੋਰ ਆਗੂ ਵੀ ਹਾਜ਼ਰ ਸਨ।
ਆਪ ਆਗੂਆਂ ਨੂੰ ਮੰਤਰੀ ਭਾਰਤ ਭੂਸ਼ਣ ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਪੁਲੀਸ ਵੱਲੋਂ ਰੋਕਿਆ ਗਿਆ, ਪਰ ਆਪ ਦੇ ਆਗੂਆਂ ਨੇ ਕਿਸਾਨਾਂ ਦੇ ਹੱਕ ‘ਚ ਅਤੇ ਸਰਕਾਰ ਦੇ ਵਿਰੁੱਧ ਨਾਅਰੇ ਬੁਲੰਦ ਕੀਤੇ।

ਹੁਣੇ-ਹੁਣੇ ਆਈ ਮੁੱਖ ਮੰਤਰੀ ਦੇ ਘਰੋਂ ਬੁਰੀ ਖ਼ਬਰ !ਹੋ ਗਿਆ ਆਹ ਵੱਡਾ ਕੰਮ, ਸਭ ਹੈਰਾਨ !

ਉਨਾਂ ਮੰਗ ਕੀਤੀ ਕਿ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਜਾਵੇ ਅਤੇ ਮੰਡੀਆਂ ਵਿੱਚ ਖ਼ਰੀਦ ਵਿਵਸਥਾ ਠੀਕ ਕੀਤੀ ਜਾਵੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿਘ ਅਤੇ ਉਨਾਂ ਦੇ ਮੰਤਰੀ ਭਾਰਤ ਭੂਸ਼ਣ ਆਸ਼ੂ ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਅਤੇ ਬਾਰਦਾਨੇ ਦੇ ਪੁਖ਼ਤਾ ਇੰਤਜਾਮ ਕਰਨ ਵਿੱਚ ਫੇਲ ਹੋ ਰਹੇ ਹਨ। ਉਨਾਂ ਕਿਹ ਕਿ ਕੈਪਟਨ ਸਰਕਾਰ ਦੀ ਮੰਡੀਆਂ ਵਿੱਚ ਮਾੜੀ ਵਿਵਸਥਾ ਕਾਰਨ ਕਿਸਾਨ ਪ੍ਰੇਸ਼ਾਨ ਹੋ ਰਹੇ ਹਨ।  ਕੈਪਟਨ ਅਮਰਿੰਦਰ ਸਿੰਘ ‘ਤੇ ਨਿਸ਼ਾਨਾ ਸੇਧਦਿਆਂ ਵਿਧਾਇਕ ਸੰਧਵਾਂ ਨੇ ਕਿਹਾ ਕਿ ਕੈਪਟਨ ਤੇ ਉਸ ਦੇ ਮੰਤਰੀ ਆਪਣੇ ਬੌਸ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਖੁਸ਼ ਕਰਨ ਲਈ ਜਾਣਬੁੱਝ ਕੇ ਕਿਸਾਨਾਂ ਨੂੰ ਪ੍ਰੇਸ਼ਾਨ ਕਰ ਰਹੇ ਹਨ।

ਗ੍ਰੰਥੀ ਨੇ ਫਸਾਇਆ ਪੂਰਾ ਪਿੰਡ,ਚਾਰੇ-ਪਾਸੇ ਪਾਇਆ ਪੁਲਿਸ ਨੇ ਘੇਰਾ!

ਉਨਾਂ ਕਿਹਾ ਕਿ ਬਾਰਦਾਨੇ ਦੀ ਘਾਟ ਅਤੇ ਸੂਬਾ ਸਰਕਾਰ ਦੀ ਲਾਪ੍ਰਵਾਹੀ ਦੇ ਕਾਰਨ ਮੰਡੀਆਂ ਵਿੱਚ ਮੀਂਹ ਕਾਰਨ ਲੱਖਾਂ ਟੰਨ ਕਣਕ ਖ਼ਰਾਬ ਹੋ ਗਈ ਹੈ। ਸੰਧਵਾਂ ਨੇ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਸਵਾਲ ਕੀਤਾ ਕਿ ਖ਼ਰੀਦ ਸਮੇਂ ਤੋਂ ਤਿੰਨ ਮਹੀਨੇ ਪਹਿਲਾਂ ਮੰਡੀਆਂ ਵਿੱਚ ਬਾਰਦਾਨੇ ਅਤੇ ਹੋਰ ਸੇਵਾਵਾਂ ਦੀ ਵਿਵਸਥਾ ਕਿਉਂ ਨਹੀਂ ਕੀਤੀ ਗਈ।ਸੰਧਵਾਂ ਨੇ ਕਿਹਾ ਕਿ ਹਰ ਸਾਲ ਖ਼ਰੀਦ ਸੀਜਨ ਦੇ ਦੌਰਾਨ ਬਾਰਦਾਨੇ ਦੀ ਸਮੱਸਿਆ ਪੈਦਾ ਹੁੰਦੀ ਹੈ, ਪਰ ਸਰਕਾਰ ਨੇ ਹੁਣ ਤੱਕ ਕੋਈ ਵਿਵਸਥਾ ਨਹੀਂ ਕੀਤੀ। ਮੰਡੀਆਂ ਵਿੱਚ ਕਿਸਾਨਾਂ ਦੀ ਫ਼ਸਲ ਬਰਬਾਦ ਹੋ ਰਹੀ ਹੈ, ਜੋ ਬਹੁਤ ਹੀ ਗਲਤ ਅਤੇ ਚਿੰਤਾਜਨਕ ਹੈ। ਪੰਜਾਬ ਵਿੱਚ ਕਿਸਾਨ ਆਪਣੀ ਫ਼ਸਲ ਵੇਚਣ ਲਈ ਕਈ ਦਿਨਾਂ ਤੋਂ ਮੰਡੀਆਂ ਵਿੱਚ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਸੁਤੀ ਹੋਈ ਹੈ।

ਮੁੱਖ ਮੰਤਰੀ ਦੀ ਕੁਰਸੀ ਮਗਰ ਪਏ ਕਿਸਾਨ,ਕੇਂਦਰ ਨਾਲ ਮਿਲ ਕਿਸਾਨ ਨਾਲ ਵੱਡਾ ਧੌਖਾ!ਹੁਣ ਖੁੱਲ੍ਹ ਗਈ ਪੋਲ!

ਆਪ ਆਗੂ ਨੇ ਕਿਹਾ ਕਿ ਕਿਸਾਨ ਪਿਛਲੇ ਹਫ਼ਤੇ ਤੋਂ ਮੰਡੀਆਂ ਵਿੱਚ ਬੈਠੇ ਹੋਏ ਹਨ ਅਤੇ ਪੰਜਾਬ ਸਰਕਾਰ ਇਸ ਮਾਮਲੇ ਨੂੰ ਅੱਜ ਕੱਲ ਕਰਕੇ ਟਾਲ ਰਹੀ ਹੈ। ਇਸ ਤੋਂ ਇਲਾਵਾ ਮੰਡੀਆਂ ਵਿੱਚ ਭ੍ਰਿਸ਼ਟਾਚਾਰ ਦੇ ਕਾਰਨ ਵੀ ਕਿਸਾਨ ਪ੍ਰੇਸ਼ਾਨ ਹਨ। ਉਨਾਂ ਮੰਤਰੀ ਤੋਂ ਪੁੱਛਿਆ ਕਿ ਕੀ ਤੁਹਾਡੀ ਸਰਾਕਰ ਮੰਡੀਆਂ ਵਿੱਚ ਬਾਰਦਾਨਾ ਦੀ ਲੋੜੀਂਦੀ ਵਿਵਸਥਾ ਕਰਨ ਦੇ ਯੋਗ ਨਹੀਂ ਹੈ? ਕੀ ਸੂਬੇ ਦੇ ਲੋਕਾਂ ਨੇ ਪ੍ਰੇਸ਼ਾਨੀਆਂ ਝੱਲਣ ਲਈ ਹੀ ਤੁਹਾਨੂੰ ਵੋਟ ਦਿੱਤਾ ਸੀ?ਉਨਾਂ ਅੱਗੇ ਕਿਹਾ ਕਿ ਪੰਜਾਬ ਦੇ ਕਿਸਾਨ ਪਹਿਲਾਂ ਤੋਂ ਹੀ ਤਿੰਨ ਕਾਲੇ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਸੰਘਰਸ਼ ਕਰ ਰਹੇ ਹਨ ਅਤੇ ਗੰਭੀਰ ਮਾਨਸਿਕ ਤਣਾਓ ਝੱਲ ਰਹੇ ਹਨ। ਇਸ ਸਮੇਂ ਕਿਸਾਨਾਂ ਪ੍ਰਤੀ ਸਰਕਾਰ ਨੇ ਜਿਹੜਾ ਵਰਤਾਓ ਕੀਤਾ ਉਹ ਬਹੁਤ ਹੀ ਨਿੰਦਣਯੋਗ ਹੈ। ਆਪ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਸੰਬੰਧ ਵਿੱਚ ਤੁਰੰਤ ਕਾਰਵਾਈ ਕੀਤੀ ਜਾਵੇ। ਸਬੰਧਿ ਅਧਿਕਾਰੀਆਂ ਨੂੰ ਸਖ਼ਤ ਹੁੱਕਮ ਦਿੱਤੇ ਜਾਣ ਤਾਂ ਜੋ ਕਿਸਾਨਾ ਨੂੰ ਮੰਡੀਆਂ ਵਿੱਚ ਸੰਘਰਸ਼ ਨਾ ਕਰਨਾ ਪਵੇ ਅਤੇ ਉਨਾਂ ਦੀ ਕਣਕ ਸਹੀ ਤਰੀਕੇ ਨਾਲ ਖ਼ਰੀਦੀ ਜਾਵੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button