IndiaTop News

‘ਆਪ’ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ PM Modi ਨੂੰ ਲਿਖੀ ਚਿੱਠੀ, 130 ਕਰੋੜ ਭਾਰਤੀਆਂ ਵੱਲੋਂ ਕੀਤੀ ਬੇਨਤੀ

ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਕੇਂਦਰ ਸਰਕਾਰ ਨੂੰ ਭਾਰਤੀ ਕਰੰਸੀ ਨੋਟਾਂ ‘ਤੇ ਹਿੰਦੂ ਦੇਵਤਿਆਂ ਲਕਸ਼ਮੀ ਅਤੇ ਗਣੇਸ਼ ਦੀਆਂ ਤਸਵੀਰਾਂ ਸ਼ਾਮਲ ਕਰਨ ਦੀ ਅਪੀਲ ਕੀਤੀ ਸੀ। ‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਸੀ ਕਿ ਮਹਾਤਮਾ ਗਾਂਧੀ ਦੇ ਨਾਲ ਹਿੰਦੂ ਦੇਵਤਿਆਂ ਦੀਆਂ ਤਸਵੀਰਾਂ ਜੋੜਨ ਨਾਲ ਭਾਰਤ ਵਿੱਚ ਖੁਸ਼ਹਾਲੀ ਆਵੇਗੀ।

ਕਸੂਤੇ ਫਸੇ ਪੁਲਿਸ ਮੁਲਾਜ਼ਮ, ਅਦਾਲਤ ਦਾ ਫ਼ੈਸਲਾ, ਡਿੱਗੀ ਗਾਜ

ਅੱਜ ਇਸੀ ਤਰਜ ‘ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਵੱਲੋਂ ਇਸਦੀ ਜਾਣਕਾਰੀ ਟਵੀਟ ਕਰ ਸਾਂਝਾ ਕੀਤੀ ਗਈ ਹੈ। ਉਨ੍ਹਾਂ ਟਵੀਟ ਕਰ ਲਿਖਿਆ ਕਿ “ਮੈਂ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ 130 ਕਰੋੜ ਭਾਰਤੀਆਂ ਦੀ ਤਰਫੋਂ ਬੇਨਤੀ ਕੀਤੀ ਹੈ ਕਿ ਮਹਾਤਮਾ ਗਾਂਧੀ ਦੇ ਨਾਲ ਲਕਸ਼ਮੀ ਗਣੇਸ਼ ਜੀ ਦੀ ਤਸਵੀਰ ਵੀ ਭਾਰਤੀ ਕਰੰਸੀ ‘ਤੇ ਲਗਾਈ ਜਾਵੇ ।”

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button