Breaking NewsD5 specialNewsPoliticsPress ReleasePunjab

ਆਪ ਦੀ ਦਿੱਲੀ ਸਰਕਾਰ ਨੇ ਕੋਰੋਨਾ ਫ਼ਤਿਹ ਕਿੱਟਾਂ ਦੇ ਮੁਕਾਬਲੇ ਬਹੁਤ ਮਹਿੰਗੇ ਮੁੱਲ `ਤੇ ਆਕਸੀਮੀਟਰਾਂ ਦੀ ਖ਼ਰੀਦ ਕੀਤੀ: ਬਲਬੀਰ ਸਿੱਧੂ

ਸਾਨੂੰ ਦਿੱਲੀ ਦਾ ਅਸਫ਼ਲ ਸਿਹਤ ਮਾਡਲ ਅਪਣਾਉਣ ਦੀ ਸਲਾਹ ਨਾ ਦਿਓ : ਸਿਹਤ ਮਤਰੀ ਨੇ ਆਪ ਆਗੂਆਂ ਨੂੰ ਕਿਹਾ

ਵੱਡੀ ਖ਼ਰੀਦ ਹਮੇਸ਼ਾ ਥੋਕ ਕੀਮਤਾਂ `ਤੇ ਆਧਾਰਤ ਹੁੰਦੀ ਹੈ, ਪਰ ਦਿੱਲੀ ਸਰਕਾਰ ਨੇ ਸਰਕਾਰੀ ਖਜ਼ਾਨੇ ਨੂੰ ਲੁੱਟਿਆ

ਬਾਬਾ ਰਾਮਦੇਵ ਦੀ ਪਤੰਜਲੀ ਕੰਪਨੀ ਦੀਆਂ ਗੈਰ-ਪ੍ਰਵਾਨਿਤ ਕੋਰੋਨਿਲ ਗੋਲੀਆਂ ਖਰੀਦਣ ਲਈ ਬੀ.ਜੇ.ਪੀ. ਨੂੰ ਆੜੇ ਹੱਥੀਂ ਲਿਆ

ਕੀ ਤੁਸੀਂ ਨਿੱਜੀ ਸ਼ੌਹਰਤ ਖੱਟਣ ਅਤੇ ਪ੍ਰਚਾਰ ਲਈ ਸੰਗਤ ਦੇ ਫੰਡਾਂ ਨੂੰ ਵਰਤਣਾ ਬੰਦ ਕਰੋਂਗੇ: ਬਲਬੀਰ ਸਿੱਧੂ ਨੇ ਅਕਾਲੀਆਂ ਨੂੰ ਸਵਾਲ ਕੀਤਾ

ਚੰਡੀਗੜ੍ਹ:ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਕੋਰੋਨਾ ਫਤਿਹ ਕਿੱਟਾਂ `ਤੇ ਸੌੜੀ ਸਿਆਸਤ ਖੇਡਣ ਅਤੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਆਮ ਆਦਮੀ ਪਾਰਟੀ ਦੇ ਆਗੂਆਂ ਦੀ ਆਲੋਚਨਾ ਕੀਤੀ ਕਿਉਂ ਕਿ `ਆਪ` ਦੀ ਦਿੱਲੀ ਸਰਕਾਰ ਵੱਲੋਂ 5 ਮਈ, 2020 ਨੂੰ ਬਹੁਤ ਉੱਚ ਦਰਾਂ `ਤੇ ਪਲਸ ਆਕਸੀਮੀਟਰ ਦੀ ਖਰੀਦ ਕੀਤੀ ਗਈ।`ਆਪ` ਦੇ ਨੇਤਾਵਾਂ `ਤੇ ਵਰ੍ਹਦਿਆਂ ਸ. ਸਿੱਧੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ` ਤੇ ਸਵਾਲ ਉਠਾਉਣ ਤੋਂ ਪਹਿਲਾਂ ਉਨ੍ਹਾਂ ਨੂੰ ਆਪਣੀ ਪੀੜ੍ਹੀ ਹੇਠਾਂ ਸੋਟਾ ਮਾਰਨਾ ਚਾਹੀਦਾ ਹੈ ਕਿ ਉਨ੍ਹਾਂ ਨੇ ਕੌਮੀ ਰਾਜਧਾਨੀ ਵਿੱਚ ਕੀ ਕੀਤਾ ਜਿਥੇ ਹਜ਼ਾਰਾਂ ਲੋਕਾਂ ਦੀ ਇਲਾਜ ਖੁਣੋਂ ਸੜਕਾਂ `ਤੇ ਜਾਨ ਚਲੀ ਗਈ ਅਤੇ ਅਤੇ ਲੋਕ ਹਸਪਤਾਲਾਂ ਵਿੱਚ ਆਕਸੀਜਨ ਅਤੇ ਬੈੱਡਾਂ ਦੀ ਉਪਲੱਬਧਤਾ ਲਈ ਚੀਕ-ਚਿਹਾੜਾ ਪਾ ਰਹੇ ਸਨ।

ਲਓ ਕਿਸਾਨਾਂ ਨੇ ਫੇਰ ਘੇਰ ਲਿਆ MLA,ਕਰਤਾ ਉਹੀ ਹਾਲ,ਇਕੱਠੀ ਹੋਈ ਪੁਲਿਸ ||

‘ਆਪ’ ਪਾਰਟੀ ਵੱਲੋਂ ਖਰੀਦੇ ਗਏ ਪਲਸ ਆਕਸੀਮੀਟਰਜ਼ ਦੇ ਰੇਟਾਂ ਦਾ ਪਰਦਾਫਾਸ਼ ਕਰਦਿਆਂ ਸ. ਸਿੱਧੂ ਨੇ ਕਿਹਾ ਕਿ ਉਨ੍ਹਾਂ ਨੇ 5 ਮਈ, 2021 ਨੂੰ ਮੈਸਰਜ਼ ਵੀਐਂਡਐਮ ਗਲੈਕਸੀ ਨੂੰ 1300 ਰੁਪਏ ਪ੍ਰਤੀ ਆਕਸੀਮੀਟਰ ਦੇ ਹਿਸਾਬ ਨਾਲ 20,000 ਆਕਸੀਮੀਟਰਾਂ ਦੀ ਸਪਲਾਈ, ਮੈਸਰਜ਼ ਦਿਵੇਸ਼ ਚੌਧਰੀ ਨੂੰ 1290 ਰੁਪਏ ਦੇ ਹਿਸਾਬ ਨਾਲ 2000 ਆਕਸੀਮੀਟਰ, ਮੈਸਰਜ਼ ਐਡੀਫ ਮੈਡੀਕਲ ਸਿਸਟਮਜ਼ ਨੂੰ 1250 ਰੁਪਏ ਦੇ ਹਿਸਾਬ ਨਾਲ 5000 ਆਕਸੀਮੀਟਰ, ਮੈਸਰਜ਼ ਅਭਿਲਾਸ਼ਾ ਕਮਰਸ਼ੀਅਲ ਪ੍ਰਾਈਵੇਟ ਲਿਮਟਿਡ ਨੂੰ 1300 ਰੁਪਏ ਦੇ ਹਿਸਾਬ ਨਾਲ 13000 ਆਕਸੀਮਟਰ ਸਪਲਾਈ ਕਰਨ ਲਈ ਆਰਡਰ ਭੇਜਿਆ। ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਵੱਖ-ਵੱਖ ਫਰਮਾਂ ਤੋਂ ਇੱਕੋ ਜਿਹੇ ਆਕਸੀਮੀਟਰ ਵੱਖ ਵੱਖ ਉੱਚ ਦਰਾਂ `ਤੇ ਕਿਵੇਂ ਖਰੀਦ ਸਕਦੀ ਹੈ ਜਦੋਂਕਿ ਪੰਜਾਬ ਸਰਕਾਰ ਮਰੀਜ਼ਾਂ ਨੂੰ ਮੌਜੂਦਾ ਸਮੇਂ 883 ਰੁਪਏ ਦੀ ਬਹੁਤ ਘੱਟ ਕੀਮਤ `ਤੇ ਕੋਰੋਨਾ ਫਤਿਹ ਕਿੱਟਾਂ ਮੁਹੱਈਆ ਕਰਵਾ ਰਹੀ ਹੈ ਜਿਸ ਵਿੱਚ 19 ਵਸਤਾਂ ਜਿਵੇਂ ਡਿਜੀਟਲ ਥਰਮਾਮੀਟਰ, ਸਟੀਮਰ, ਪਲਸ ਆਕਸੀਮੀਟਰ, ਹੈਂਡ ਸੈਨੇਟਾਈਜ਼ਰ (500 ਐਮ.ਐਲ.), ਤੀਹਰੀ ਪਰਤ ਵਾਲੇ ਫੇਸਮਾਸਕ ਅਤੇ ਸਾਰੀਆਂ ਜ਼ਰੂਰੀ ਦਵਾਈਆਂ ਸ਼ਾਮਲ ਸਨ।

ਹੁਣੇ ਹੀ ਅਸਮਾਨੋਂ ਗਿਰੀ ਖਤਰਨਾਕ ਸ਼ੈਅ!ਮਿੰਟਾਂ ’ਚ ਪੂਰੇ ਪਿੰਡ ’ਚ ਮਚਾਤੀ ਤਬਾਹੀ!

ਦੂਜੀ ਲਹਿਰ ਦੌਰਾਨ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਉਸ ਵੇਲੇ 1195 ਰੁਪਏ ਦੀ ਵੱਧ ਤੋਂ ਵੱਧ ਕੀਮਤ `ਤੇ ਕੋਰੋਨਾ ਫਤਿਹ ਕਿੱਟਾਂ ਖਰੀਦੀਆਂ ਜਦੋਂ ਵਿਸ਼ਵ ਪੱਧਰ `ਤੇ ਇਸਦੀ ਘਾਟ ਆ ਰਹੀ ਸੀ। ਉਨ੍ਹਾਂ ਸਪੱਸ਼ਟ ਕੀਤਾ ਕਿ ਵੱਧ ਰਹੀ ਮੰਗ ਦੀ ਪੂਰਤੀ ਲਈ ਸਾਰੀ ਖਰੀਦਦਾਰੀ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਵਿੱਚ ਇਕਲੌਤਾ ਸੂਬਾ ਹੈ ਜਿਥੇ ਇਹ ਇਲਾਜ ਕਿੱਟਾਂ ਕੋਵਿਡ ਮਰੀਜ਼ਾਂ ਨੂੰ ਮੁਹੱਈਆ ਕਰਵਾਈਆਂ ਗਈਆਂ ਹਨ।ਉਨ੍ਹਾਂ ਅੱਗੇ ਕਿਹਾ ਕਿ ਕਿਸੇ ਵੀ ਵਸਤੂ ਦੀ ਵੱਡੀ ਖਰੀਦ ਹਮੇਸ਼ਾਂ ਥੋਕ ਕੀਮਤਾਂ `ਤੇ ਅਧਾਰਤ ਹੁੰਦੀ ਹੈ ਪਰ ਦਿੱਲੀ ਸਰਕਾਰ ਨੇ ਵੱਡੇ ਸਪਲਾਇਰਾਂ ਦੀ ਮਿਲੀਭੁਗਤ ਨਾਲ ਇਨ੍ਹਾਂ ਫ਼ਰਮਾਂ ਨੂੰ ਅਣਉਚਿਤ ਮੁਨਾਫ਼ਾ ਦੇਣ ਲਈ ਗਲਤ ਰਸਤਾ ਅਪਣਾਉਂਦਿਆਂ ਸਰਕਾਰੀ ਖ਼ਜ਼ਾਨੇ ਦੀ ਲੁੱਟ ਕੀਤੀ।ਆਮ ਆਦਮੀ ਪਾਰਟੀ ਦੇ ਦਿੱਲੀ ਦੇ ਕਥਿਤ ਵਿਸ਼ਵ ਪੱਧਰੀ ਸਿਹਤ ਬੁਨਿਆਦੀ ਢਾਂਚੇ ਦੇ ਮਾਡਲ ਨੂੰ ਹਵਾਈ ਕਿਲ੍ਹੇ ਦੱਸਦਿਆਂ ਸ. ਸਿੱਧੂ ਨੇ ਆਮ ਆਦਮੀ ਪਾਰਟੀ ਦੇ ਆਗੂਆਂ ਦੇ ਦੋਸ਼ਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਸਾਨੂੰ ਦਿੱਲੀ ਦਾ ਸਿਹਤ ਮਾਡਲ ਅਪਣਾਉਣ ਦੀ ਸਲਾਹ ਨਾ ਦਿਓ ਜਿਸ ਦਾ ਆਧਾਰ ਸਿਰਫ਼ ਸੋਸ਼ਲ ਮੀਡੀਆ ਹੈ।

ਕਿਸਾਨਾਂ ਨਾਲ ਜੁੜੀ ਵੱਡੀ ਖ਼ਬਰ,ਮੰਨ ਲਈਆਂ ਮੰਗਾਂ,ਕਿਸਾਨਾਂ ਨੇ ਚੱਕਲਿਆ ਧਰਨਾ ||

ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਜਾਣ ਬੁੱਝ ਕੇ ਕੌਮੀ ਰਾਜਧਾਨੀ ਵਿੱਚ ਲਾਕਡਾਊਨ ਲਗਾ ਦਿੱਤਾ ਸੀ ਕਿਉਂਕਿ ਉਹ ਚੰਗੀ ਤਰ੍ਹਾਂ ਜਾਣਦੇ ਸਨ ਕਿ ਉਹ ਮਜ਼ਦੂਰ ਅਤੇ ਕਿਰਤੀ ਵਰਗ ਨੂੰ ਸਿਹਤ ਸਹੂਲਤਾਂ ਅਤੇ ਭੋਜਨ ਮੁਹੱਈਆ ਕਰਾਉਣ ਦੀ ਸਮਰੱਥਾ ਵਿੱਚ ਨਹੀਂ ਸਨ।ਸੂਬੇ ਵਿੱਚ ਸਿਹਤ ਸਹੂਲਤਾਂ ਦੀ ਘਾਟ ਬਾਰੇ ਕਹਿਣ `ਤੇ ‘ਆਪ’ ਆਗੂਆਂ ਨੂੰ ਆੜੇ ਹੱਥੀਂ ਲੈਂਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਜਦੋਂ ਦਿੱਲੀ ਸਰਕਾਰ ਆਪਣੇ ਖੁਦ ਦੇ ਨਾਗਰਿਕਾਂ ਨੂੰ ਇਲਾਜ ਮੁਹੱਈਆ ਕਰਵਾਉਣ ਲਈ ਪਿੱਛੇ ਹਟ ਗਈ ਹੈ ਤਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਰਿਆਂ ਲਈ ਦਰਵਾਜ਼ੇ ਖੁੱਲ੍ਹੇ ਰੱਖਣ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਵਿੱਚ ਸਿਹਤ ਸਹੂਲਤਾਂ ਅਤੇ ਵੈਂਟੀਲੇਟਰ ਵਾਲੇ ਬੈੱਡਾਂ ਦੀ ਘਾਟ ਹੈ ਤਾਂ ਫਿਰ ਦਿੱਲੀ ਵਾਲੇ ਮਿਆਰੀ ਸਿਹਤ ਸੇਵਾਵਾਂ ਲੈਣ ਲਈ ਪੰਜਾਬ ਕਿਉਂ ਆ ਰਹੇ ਹਨ?ਸ. ਸਿੱਧੂ ਨੇ ਤਨਜ਼ ਕੱਸਦਿਆਂ ਕਿਹਾ ਕਿ ਆਮ ਆਦਮੀ ਪਾਰਟੀ, ਦਿੱਲੀ ਸਰਕਾਰ ਨੂੰ ਸ਼ੀਸ਼ਾ ਵਿਖਾਉਣ ਦੀ ਬਜਾਏ ਪੰਜਾਬੀਆਂ ਦਾ ਅਕਸ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਜੋ ਸੰਕਟ ਦੇ ਸਮੇਂ ਹਮੇਸ਼ਾ ਸਾਰੇ ਭਾਈਚਾਰਿਆਂ ਨਾਲ ਖੜ੍ਹਦੇ ਹਨ। ਹਾਲਾਂਕਿ ਆਪ ਪੰਜਾਬ ਵਿਚ ਆਪਣੇ ਖੁੱਸ ਚੁੱਕੇ ਆਧਾਰ ਨੂੰ ਬਹਾਲ ਕਰਨ ਲਈ ਨਿਰਆਧਾਰ ਦੋਸ਼ ਲਾ ਰਹੀ ਹੈ।

ਸੀਨੀਅਰ ਵਕੀਲ ਨੇ ਕੀਤੇ ਵੱਡੇ ਖੁਲਾਸੇ !ਸਰਕਾਰ ਦੇ ਖਿਲਾਫ ਬਣਾਤੀ ਰਣਨੀਤੀ ! ਲੋਕ ਹੋਏ ਤਿਆਰ, ਕਸੂਤੀ ਫਸੀ ਸਰਕਾਰ !

ਬਾਬਾ ਰਾਮਦੇਵ ਦੀ ਪਤੰਜਲੀ ਕੰਪਨੀ ਦੀਆ ਗੈਰ-ਪ੍ਰਵਾਨਿਤ ਕੋਰੋਨਿਲ ਕਿੱਟਾਂ ਦੀ ਖਰੀਦ ਲਈ ਬੀ.ਜੇ.ਪੀ. ਨੂੰ ਕਰੜੇ ਹੱਥੀਂ ਲੈਂਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਇਹ ਸ਼ਰਮਨਾਕ ਗੱਲ ਹੈ ਕਿ ਖੱਟਰ ਸਰਕਾਰ ਨੇ ਕੋਰੋਨਾ ਵਾਇਰਸ ਦੇ ਇਲਾਜ ਲਈ ਵਿਵਾਦਪੂਰਨ ਕਿੱਟਾਂ ਦੀ ਖਰੀਦ ਦਾ ਫੈਸਲਾ ਲਿਆ ਹੈ।ਸ. ਸਿੱਧੂ ਨੇ ਦੱਸਿਆ ਕਿ ਖੱਟਰ ਸਰਕਾਰ ਨੇ ਮੈਸਰਜ਼ ਲੋਵਾਨੀ ਇੰਪੈਕਸ ਪ੍ਰਾਈਵੇਟ ਲਿਮਟਿਡ ਤੋਂ 825 ਰੁਪਏ ਦੀ ਉੱਚ ਕੀਮਤ`ਤੇ ਪਲਸ ਆਕਸੀਮੀਟਰ ਵੀ ਖਰੀਦਿਆ ਹੈ। ਉਨ੍ਹਾਂ ਦੱਸਿਆ ਕਿ ਖੱਟਰ ਸਰਕਾਰ ਵੱਲੋਂ ਖਰੀਦੀਆਂ ਜਾਣ ਵਾਲੀਆਂ ਬਾਬਾ ਰਾਮਦੇਵ ਦੀਆਂ ਕਿੱਟਾਂ ਵਿੱਚ ਕੋਈ ਆਕਸੀਮੀਟਰ ਅਤੇ ਐਲੋਪੈਥਿਕ ਦਵਾਈਆਂ ਨਹੀਂ ਹਨ ਅਤੇ ਆਈ.ਐਮ.ਏ. ਨੇ ਪਹਿਲਾਂ ਹੀ ਇਸ ਨੂੰ ਕੋਵਿਡ ਦੇ ਇਲਾਜ ਲਈ ਨਿਰਾਰਥਕ ਅਤੇ ਗੈੇਰ-ਵਿਗਿਆਨਕ ਕਰਾਰ ਦਿੱਤਾ ਹੈ।ਸ. ਸਿੱਧੂ ਨੇ ਕੋਵਿਡ ਦੇ ਇਲਾਜ ਦੇ ਨਾਂ `ਤੇ ਨਿੱਜੀ ਸ਼ੌਹਰਤ ਖੱਟਣ ਲਈ ਸੰਗਤ ਦੇ ਫੰਡਾਂ ਦੀ ਵਰਤੋਂ ਕਰਨ ਲਈ ਸ਼ੋਮਣੀ ਅਕਾਲੀ ਦਲ ਦੀ ਵੀ ਸਖ਼ਤ ਨਿੰਦਾ ਕੀਤੀ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਵੀ ਕਿਹਾ ਕਿ ਇਹ ਬਹੁਤ ਸ਼ਰਮਨਾਕ ਕਾਰਾ ਹੈ ਕਿ ਤੁਸੀਂ ਨਿੱਜੀ ਲਾਹਾ ਖੱਟਣ ਲਈ ਜਾਣਬੁੱਝ ਕੇ ਸੰਗਤਾਂ ਵੱਲੋਂ ਕੀਤੇ ਗਏ ਦਾਨ ਦੀ ਵਰਤੋਂ ਕਰ ਰਹੇ ਹੋ। ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਪਹਿਲਾਂ ਹੀ ਕਾਲੇ ਖੇਤੀ ਕਾਨੂੰਨਾਂ ਨੂੰ ਲੋਕ ਸਭਾ ਵਿੱਚ ਸਮਰਥਨ ਦੇ ਕੇ ਆਪਣੀ ਭਰੋਸੇਯੋਗਤਾ ਗੁਆ ਲਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button