Breaking NewsIndiaNewsPoliticsPunjab

‘ਆਪ’ ਦੀ ਪੰਜਾਬ ਇਕਾਈ ਨੇ ਕੇਜਰੀਵਾਲ ਨਾਲ ਬੈਠਕ ਕਰ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੀਤੀਆਂ ਅਹਿਮ ਵਿਚਾਰਾਂ

ਚੰਡੀਗੜ੍ਹ : ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਦਿੱਲੀ ਵਿਖੇ ਇੱਕ ਬੈਠਕ ਹੋਈ। ਇਸ ਬੈਠਕ ਵਿੱਚ ਆਪ ਸਾਂਸਦ ਭਗਵੰਤ ਮਾਨ ਤੋਂ ਇਲਾਵਾ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ, ਮਾਸਟਰ ਮਧੂਰਾਮ, ਪ੍ਰੋ. ਬਲਜਿੰਦਰ ਕੌਰ, ਸਰਬਜੀਤ ਮਾਣੂਕੇ, ਮੀਤ ਹੇਅਰ, ਕੁਲਵੰਡ ਪੰਡੋਰੀ ਅਤੇ ਅਮਨ ਅਰੋੜਾ ਸ਼ਾਮਲ ਸਨ। ਮੀਟਿੰਗ ਵਿੱਚ ਪੰਜਾਬ ਵਿਚ ਹੋਈਆਂ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਵਿੱਚ ਹੋਈ ਪਾਰਟੀ ਦੀ ਹਾਰ ਅਤੇ ਅਗਲੀਆਂ ਆ ਰਹੀਆਂ ਚੋਣਾਂ ਉੱਤੇ ਵਿਚਾਰ ਵਟਾਂਦਰਾ ਕੀਤਾ ਗਿਆ।

Read Also ਅਕਾਲੀ ਦਲ ਦੇ ਮਾਰਿਆ ਗਰੀਸ ਲਾ ਕੇ ਥੱਪੜ !

ਬੈਠਕ ਤੋਂ ਬਾਅਦ ਵਿਧਾਇਕਾਂ ਨੇ ਦੱਸਿਆ ਕਿ ਮੀਟਿੰਗ ਵਿੱਚ ਪਾਰਟੀ ਵਲੋਂ ਕਈ ਅਹਿਮ ਮੁੱਦਿਆਂ ਤੇ ਚਰਚਾ ਕੀਤੀ ਗਈ। ਇਸ ਤੋਂ ਇਲਾਵਾ ਪਾਰਟੀ ਨੂੰ ਆਉਣ ਵਾਲੀਆਂ ਚੋਣਾਂ ਵਿੱਚ ਮਜਬੂਤ ਕਰਨ ਲਈ ਵੀ ਰਣਨੀਤੀ ਘੜੀ ਜਾ ਰਹੀ ਹੈ। ਮੀਟਿੰਗ ਵਿੱਚ ਸੁੱਚਾ ਸਿੰਘ ਛੋਟੇਪੁਰ ਅਤੇ ਸੁਖਪਾਲ ਖਹਿਰਾ ਨਾਲ ਦੁਬਾਰਾ ਗੱਲਬਾਤ ਕਰਨ ਤੇ ਵੀ ਵਿਚਾਰ ਕੀਤਾ ਗਿਆ ਹੈ। ਵਿਧਾਇਕਾਂ ਨੇ ਦੱਸਿਆ ਕਿ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਅਜਿਹੀ ਮੀਟਿੰਗ ਹਰ ਮਹੀਨੇ ਹੋਇਆ ਕਰੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button