Breaking NewsD5 specialNewsPress ReleasePunjabTop News

‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਵੱਖ-ਵੱਖ ਬੋਰਡਾਂ ਤੇ ਕਾਰਪੋਰੇਸ਼ਨਾਂ ਦੇ 9 ਅਹੁਦੇਦਾਰਾਂ ਸਮੇਤ ਮੰਡੀ ਬੋਰਡ, ਪੀ.ਆਰ.ਟੀ.ਸੀ. ਅਤੇ ਪਨਕੋਫੈੱਡ ਦੇ ਚੇਅਰਮੈਨਾਂ ਵੱਲੋਂ ਅਸਤੀਫ਼ੇ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਗਠਨ ਤੋਂ ਬਾਅਦ ਵੱਖ-ਵੱਖ ਬੋਰਡਾਂ ਤੇ ਕਾਰਪੋਰੇਸ਼ਨਾਂ ਦੇ 9 ਗੈਰ-ਸਰਕਾਰੀ ਅਹੁਦੇਦਾਰ ਅਸਤੀਫਾ ਦੇ ਚੁੱਕੇ ਹਨ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਬੋਰਡਾਂ ਤੇ ਕਾਰਪੋਰੇਸ਼ਨਾਂ ਤੋਂ ਅਸਤੀਫਾ ਦੇ ਚੁੱਕੇ ਅਹੁਦੇਦਾਰਾਂ ਵਿਚ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ, ਪਨਕੋਫੈੱਡ ਦੇ ਚੇਅਰਮੈਨ ਅਵਤਾਰ ਸਿੰਘ ਅਤੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਸਤਵਿੰਦਰ ਸਿੰਘ ਵੀ ਸ਼ਾਮਲ ਹਨ।

Kejriwal ਦੇ ਘਰ ’ਤੇ ਹੋਇਆ ਹਮਲਾ, Bhagwant Mann ਨੇ ਸੱਦੀ ਅਫ਼ਸਰਾਂ ਦੀ ਮੀਟਿੰਗ, Modi ਦਾ ਪੰਜਾਬ ਨਾਲ ਵੱਡਾ ਧੱਕਾ!

ਇਨ੍ਹਾਂ ਤੋਂ ਇਲਾਵਾ ਪੰਜਾਬ ਲਘੂ ਉਦਯੋਗ ਤੇ ਬਰਾਮਦ ਨਿਗਮ (ਪੀ.ਐਸ.ਆਈ.ਈ.ਸੀ.) ਦੇ ਡਾਇਰੈਕਟਰ ਹਰਮੇਸ਼ ਚੰਦਰ, ਇਨਫੋਟੈੱਕ ਦੇ ਉਪ ਚੇਅਰਮੈਨ ਕਾਰਤਿਕ ਵਡੇਰਾ, ਡਾਇਰੈਕਟਰ ਮਨਜੀਤ ਸਿੰਘ ਸਰੋਆ, ਸਤੀਸ਼ ਕਾਂਸਲ, ਸੁਰਜੀਤ ਸਿੰਘ ਭੂਨ ਅਤੇ ਡਾ. ਨਰੇਸ਼ ਪਰੂਥੀ ਵੀ ਅਸਤੀਫਾ ਦੇ ਚੁੱਕੇ ਹਨ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button