ਅੰਮ੍ਰਿਤਸਰ : ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ (ਉੱਤਰੀ) ਤੋਂ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਪੰਜਾਬ ਵਿਧਾਨ ਸਭਾ ਦੀ ਸਰਕਾਰੀ ਭਰੋਸਾ ਕਮੇਟੀ ਦੇ ਚੇਅਰਮੈਨ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਵਿਧਾਨ ਸਭਾ ਦਫ਼ਤਰ ਵਲੋਂ ਅਸਤੀਫ਼ਾ ਰਿਸੀਵ ਕਰ ਲਿਆ ਗਿਆ ਹੈ। ਹੁਣ ਇਸ ’ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਫ਼ੈਸਲਾ ਲੈਣਗੇ। ਜਾਣਕਾਰੀ ਮੁਤਾਬਕ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਪੰਜਾਬ ਵਿਧਾਨ ਸਭਾ ਦੀ ਸਰਕਾਰੀ ਭਰੋਸਾ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਸੀ। ਇਸ ਕਮੇਟੀ ਦਾ ਕੰਮ ਸਰਕਾਰ ਵਲੋਂ ਵਿਧਾਨ ਸਭਾ ਸਦਨ ਵਿਚ ਦਿੱਤੇ ਜਾਣ ਵਾਲੇ ਵੱਖ-ਵੱਖ ਮੁੱਦਿਆਂ ਸਬੰਧੀ ਭਰੋਸਿਆਂ ਦੀ ਨਿਗਰਾਨੀ ਕਰਨਾ ਅਤੇ ਉਨ੍ਹਾਂ ਦੇ ਪੂਰਾ ਹੋਣ ਸਬੰਧੀ ਪਤਾ ਲਗਾਉਣ ਨਾਲ ਸਬੰਧਿਤ ਹੈ।
Police ਨੇ ਪਿੰਡ-ਪਿੰਡ ਕਰਾਤੀ ਅਨਾਉਂਨਸਮੈਂਟ, ਹੁਣ ਸੋਚ-ਸਮਝ ਕਰਿਓ ਆਹ ਕੰਮ | D5 Channel Punjabi
ਸੂਤਰਾਂ ਦੀ ਮੰਨੀਏ ਤਾਂ ਚੇਅਰਮੈਨ ਕੁੰਵਰ ਵਿਜੈ ਪ੍ਰਤਾਪ ਸਿੰਘ ਵਲੋਂ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਐੱਸ. ਆਈ. ਟੀ. ਜਾਂਚ ਸਬੰਧੀ ਪੰਜਾਬ ਦੇ ਡੀ. ਜੀ. ਪੀ. ਅਤੇ ਮੁੱਖ ਸਕੱਤਰ ਨੂੰ ਹਾਜ਼ਰ ਹੋ ਕੇ ਜ਼ੁਬਾਨੀ ਸਪੱਸ਼ਟੀਕਰਨ ਦੇਣ ਲਈ ਬੁਲਾਇਆ ਗਿਆ ਸੀ ਅਤੇ ਇਸ ਸਬੰਧ ਵਿਚ ਕਮੇਟੀ ਦੀ ਬੈਠਕ ਵੀ ਰੱਖੀ ਗਈ ਸੀ।
ਕੇਂਦਰ ਨੇ ਬਣਾਇਆ ਨਵਾਂ ਪਲੈਨ, ਕਿਸਾਨਾਂ ਕੋਲ ਪਹੁੰਚ ਗਈ ਰਿਪੋਰਟ, ਫਿਰ ਪਾਤਾ ਖਿਲਾਰਾ | D5 Channel Punjabi
ਇਸ ਦੌਰਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਪੰਜਾਬ ਵਿਧਾਨ ਸਭਾ ਦੀਆਂ ਸਾਰੀਆਂ ਕਮੇਟੀਆਂ ਦੇ ਚੇਅਰਪਰਸਨਾਂ ਦੀ ਇੱਕ ਮੀਟਿੰਗ ਸੱਦ ਲਈ, ਜਿਸ ਕਾਰਨ ਸਾਰੀਆਂ ਕਮੇਟੀਆਂ ਦੀ ਤੈਅ ਕੀਤੀਆਂ ਗਈਆਂ ਬੈਠਕਾਂ ਨੂੰ ਰੱਦ ਕਰਨਾ ਪਿਆ। ਚੇਅਰਮੈਨ ਅਹੁਦੇ ਤੋਂ ਅਸਤੀਫ਼ਾ ਦੇਣ ਦੇ ਸਬੰਧ ਵਿਚ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਤੋਂ ਉਨ੍ਹਾਂ ਦਾ ਪੱਖ ਜਾਣਨ ਦੀ ਕੋਸ਼ਿਸ਼ ਕੀਤੀ ਗਈ ਪਰ ਉਨ੍ਹਾਂ ਵਲੋਂ ਕੁੱਝ ਵੀ ਜਵਾਬ ਨਹੀਂ ਦਿੱਤਾ ਗਿਆ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.