PunjabTop News

‘ਆਪ’ ਦੇ 7 ਨੇਤਾਵਾਂ ਨੂੰ ਖੰਨਾ ਪੁਲਸ ਨੇ ਕੀਤਾ ਗ੍ਰਿਫਤਾਰ, ਜਬਰੀ ਵਸੂਲੀ, ਦੁਕਾਨਾਂ ਦੀ ਮੁਰੰਮਤ ਦਾ ਕੰਮ ਜ਼ਬਰਦਸਤੀ ਬੰਦ ਕਰਵਾਉਣ, ਪੈਸੇ ਮੰਗਣ ਦੇ ਦੋਸ਼

ਖੰਨਾ : ਖੰਨਾ ਪੁਲਿਸ ਨੇ ‘ਆਪ’ ਦੇ ਸੂਬਾ ਜੁਆਇੰਟ ਸਕੱਤਰ ਗੁਰਦੀਪ ਸਿੰਘ ਦੀਪੂ, ਬਲਾਕ ਦਿਹਾਤੀ ਪ੍ਰਧਾਨ ਸੁਖਵਿੰਦਰ ਸਿੰਘ, ਬਲਾਕ ਪ੍ਰਧਾਨ ਵਰਿੰਦਰ ਸਿੰਘ, ਬਲਾਕ ਪ੍ਰਧਾਨ ਰਾਜਵੀਰ ਸ਼ਰਮਾ, ਤਰਿੰਦਰ ਸਿੰਘ, ਬਲਾਕ ਪ੍ਰਧਾਨ ਸ਼ਹਿਰੀ ਰਾਜ ਕੁਮਾਰ ਜੱਸਲ , ਯੂਥ ਖੰਨਾ ਦੇ ਪ੍ਰਧਾਨ ਅਤੇ ਵਾਰਡ ਨੰਬਰ 21 ਦੇ ਇੰਚਾਰਜ ਪ੍ਰਸ਼ਾਂਤ ਡਾਂਗ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਨੇਤਾਵਾਂ ‘ਤੇ ਜਬਰੀ ਵਸੂਲੀ, ਘਰ ‘ਚ ਘੁਸਪੈਠ, ਗ਼ਲਤ ਤਰੀਕੇ ਨਾਲ ਕੈਦ ਕਰਨਾ, ਅਪਰਾਧਿਕ ਧਮਕੀ ਆਦਿ ਦੇ ਦੋਸ਼ ਹਨ। ਪਿਛਲੇ ਦਿਨੀਂ ਦੁਕਾਨਦਾਰਾਂ ਨੇ ਇਨ੍ਹਾਂ ਆਗੂਆਂ ‘ਤੇ ਦੁਕਾਨਾਂ ਦੀ ਮੁਰੰਮਤ ਦਾ ਕੰਮ ਜ਼ਬਰਦਸਤੀ ਬੰਦ ਕਰਵਾਉਣ ਅਤੇ ਦੁਕਾਨਾਂ ‘ਚ ਵੜ ਕੇ ਪੈਸੇ ਮੰਗਣ ਦੇ ਦੋਸ਼ ਲਾਏ ਸਨ। ਜਿਸ ਤੋਂ ਬਾਅਦ ਖੰਨਾ ਪੁਲਿਸ ਨੇ ਇਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਹੈ।

ਇਸ ਜ਼ਿਲ੍ਹੇ ‘ਚ ਜ਼ਹਿਰੀਲੀ ਗੈਸ ਹੋਈ ਲੀਕ, ਕਈਆਂ ਦੀ ਗਈ ਜਾਨ, ਇਲਾਕਾ ਸੀਲ, ਘਰਾਂ ‘ਚ ਵੜ੍ਹੇ ਲੋਕD5 Channel Punjabi

ਉਕਤ ਮਾਮਲਾ ਇਹ ਹੈ ਕਿ ਸ਼ਹਿਰ ਦੇ ਮੇਨ ਬਜ਼ਾਰ ਵਿੱਚ ਨਗਰ ਕੌਂਸਲ ਦੀਆਂ ਦੁਕਾਨਾਂ ਦੀ ਹਾਲਤ ਤਰਸਯੋਗ ਹੈ, ਜਿਸ ਕਾਰਨ ਦੁਕਾਨਦਾਰਾਂ ਦੀ ਜਾਨ ਖ਼ਤਰੇ ਵਿੱਚ ਹੈ। ਇਸ ਦੌਰਾਨ ਬੀਤੀ ਰਾਤ ਤਿੰਨ ਦੁਕਾਨਾਂ ਦੀਆਂ ਛੱਤਾਂ ਦੀ ਮੁਰੰਮਤ ਕੀਤੀ ਜਾ ਰਹੀ ਸੀ। ‘ਆਪ’ ਆਦਮੀ ਪਾਰਟੀ ਦੇ ਆਗੂਆਂ ਨੇ ਉਥੇ ਜਾ ਕੇ ਇਸ ਕੰਮ ਨੂੰ ਗੈਰ-ਕਾਨੂੰਨੀ ਦੱਸਦਿਆਂ ਵੀਡੀਓ ਬਣਾਉਣੀ ਸ਼ੁਰੂ ਕਰ ਦਿੱਤੀ। ਦੁਕਾਨਦਾਰਾਂ ਨੂੰ ਮੁਰੰਮਤ ਕਰਨ ਤੋਂ ਰੋਕ ਦਿੱਤਾ ਗਿਆ। ਜਿਸ ਕਾਰਨ ਮਾਹੌਲ ਤਣਾਅਪੂਰਨ ਹੋ ਗਿਆ। ਮੌਕੇ ‘ਤੇ ਪਹੁੰਚੀ ਪੁਲਸ ਨੇ ਦੁਕਾਨਦਾਰਾਂ ਦੀ ਸ਼ਿਕਾਇਤ ‘ਤੇ ‘ਆਪ’ ਦੇ 7 ਆਗੂਆਂ ਨੂੰ ਹਿਰਾਸਤ ‘ਚ ਲੈ ਕੇ ਉਨ੍ਹਾਂ ਖਿਲਾਫ ਗੰਭੀਰ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ। ਇਨ੍ਹਾਂ ਆਗੂਆਂ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ।

ਪੁੱਤ ਨੂੰ ਵਿਦੇਸ਼ ਭੇਜਣ ਲਈ ਖਰਚੇ 30 ਲੱਖ, ਕੁੜੀ ਵਾਲਿਆਂ ਨੇ ਪਾਤੀ ਗੇਮ, ਪੁਲਿਸ ਨੇ ਤਾਂ ਕਰਤਾ ਹੋਰ ਹੀ ਕੰਮ |

ਇਸ ਪੂਰੇ ਮਾਮਲੇ ਸਬੰਧੀ ਡੀਐਸਪੀ ਕਰਨੈਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਦੁਕਾਨਦਾਰਾਂ ਵੱਲੋਂ ਸ਼ਿਕਾਇਤ ਮਿਲੀ ਸੀ ਕਿ ਕੁਝ ਵਿਅਕਤੀ ਉਨ੍ਹਾਂ ਕੋਲ ਆਏ ਅਤੇ ਜ਼ਬਰਦਸਤੀ ਦੁਕਾਨ ਅੰਦਰ ਦਾਖ਼ਲ ਹੋ ਗਏ ਅਤੇ ਉਨ੍ਹਾਂ ਨੂੰ ਬੰਦੀ ਬਣਾ ਲਿਆ। ਉਸ ਕੋਲੋਂ ਪੈਸੇ ਮੰਗੇ ਗਏ। ਇਸ ਤੋਂ ਬਾਅਦ 7 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ। ਕੋਈ ਵਿਅਕਤੀ ਭਾਵੇਂ ਕਿਸੇ ਵੀ ਪਾਰਟੀ ਦਾ ਹੋਵੇ, ਜੇਕਰ ਉਹ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਲੈਂਦਾ ਹੈ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button