Breaking NewsD5 specialNewsPunjabTop News

‘ਆਪ’ ਨੂੰ ਇੱਕ ਹੋਰ ਝਟਕਾ, ਜਗਤਾਰ ਸਿੰਘ ਰਾਜਲਾ ਕਾਂਗਰਸ ‘ਚ ਸ਼ਾਮਿਲ

ਪਟਿਆਲਾ : 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਹਲਕਾ ਸਮਾਣਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਹੇ ਸਾਬਕਾ ਵਿਧਾਇਕ ਜਗਤਾਰ ਸਿੰਘ ਰਾਜਲਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ, ਸੀਨੀਅਰ ਆਗੂ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਅਤੇ ਵਿਧਾਇਕ ਰਜਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਕਾਂਗਰਸ ‘ਚ ਸ਼ਾਮਲ ਹੋਏ।

2022 ਚੋਣਾਂ ਨੂੰ ਲੈ ਕੇ ਕਿਸਾਨਾਂ ਦਾ ਸਿਆਸੀ ਧਮਾਕਾ ਮੋਦੀ ਅੜਿਆ, ਮੁੜ ਹੋਵੇਗਾ ਸੰਘਰਸ਼?

ਰਾਜਲਾ 1997 ਤੋਂ 2002 ਤੱਕ ਸਮਾਣਾ ਤੋਂ ਵਿਧਾਇਕ ਰਹੇ ਹਨ। ਇਸ ਤੋਂ ਪਹਿਲਾਂ ਉਨ੍ਹਾਂ ਦੇ ਪਿਤਾ ਸਰਦਾਰ ਹਰਦਿਆਲ ਸਿੰਘ ਰਾਜਲਾ ਸਮਾਣਾ ਤੋਂ ਵਿਧਾਇਕ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਵੀ ਰਹਿ ਚੁੱਕੇ ਹਨ। ਰਾਜਲਾ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਰਾਜਲਾ ਪਰਿਵਾਰ ਦੀ ਪਟਿਆਲਾ ਖੇਤਰ ਵਿੱਚ ਮਜ਼ਬੂਤ ​​ਮੌਜੂਦਗੀ ਹੈ।

ਲਓ ਬੱਬੂ ਮਾਨ ਦਾ ਵੱਡਾ ਧਮਾਕਾ! ਜਥੇਬੰਦੀਆਂ ਨਾਲ ਮਿਲ ਬਣਾਉਣਗੇ ਪਾਰਟੀ?ਸਿਆਸੀ ਲੀਡਰਾਂ ਨੂੰ ਛੇੜਤੀ ਕੰਬਣੀ

ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਲਏ ਗਏ ਲੋਕ ਪੱਖੀ ਫੈਸਲਿਆਂ ਸਦਕਾ ਅੱਜ ਹਰ ਕੋਈ ਪੰਜਾਬ ਦੇ ਬਿਹਤਰ ਭਵਿੱਖ ਲਈ ਕਾਂਗਰਸ ਵਿੱਚ ਸ਼ਾਮਲ ਹੋਣਾ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਸਾਰਿਆਂ ਨੂੰ ਇੱਕ ਮੰਚ ‘ਤੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਜ਼ਿੰਦਗੀ ਦਾ ਇੱਕੋ-ਇੱਕ ਟੀਚਾ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨਾ ਹੈ ਜਿਸ ਲਈ ਉਹ ਦਿਨ-ਰਾਤ ਮਿਹਨਤ ਕਰ ਰਹੇ ਹਨ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button