PunjabTop News

ਆਪ ਨੇਤਾ ਤੇ ਜਿਨਸੀ ਛੇੜਛਾੜ ਦੇ ਦੋਸ਼, ਪੁਲਿਸ ਨੇ FIR ਕੀਤੀ ਦਰਜ

ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਇੱਕ ਨੇਤਾ ਅਤੇ ਸੀਨੀਅਰ ਵਕੀਲ ਖ਼ਿਲਾਫ਼ ਜਿਨਸੀ ਛੇੜਛਾੜ ਦੇ ਦੋਸ਼ਾਂ ਤਹਿਤ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ। ਇਹ ਕਾਰਵਾਈ ਇੱਕ ਮਹਿਲਾ ਦੀ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ ਹੈ, ਜੋ ਕਥਿਤ ਤੌਰ ‘ਤੇ ਉਕਤ ਵਿਅਕਤੀ ਕੋਲ ਨੌਕਰੀ ਕਰਦੀ ਸੀ।ਅਬੋਹਰ ਸਿਟੀ ਥਾਣੇ ਦੇ ਐੱਸਐੱਚਓ ਮਨਿੰਦਰ ਸਿੰਘ ਨੇ ਦੱਸਿਆ ਕਿ ਸਰਕਾਰੀ ਹਸਪਤਾਲ ਤੋਂ ਜਿਨਸੀ ਛੇੜਛਾੜ ਨਾਲ ਸਬੰਧਤ ਇੱਕ ਰੁੱਕਾ ਪ੍ਰਾਪਤ ਹੋਣ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦਿਆਂ ਅਰਵਿੰਦ ਬਜਾਜ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਸਬੂਤਾਂ ਦੇ ਆਧਾਰ ‘ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਪੁਲਿਸ ਮੁਤਾਬਿਕ, ਸ਼ਿਕਾਇਤਕਰਤਾ ਮਹਿਲਾ ਵਿਆਹਸ਼ੁਦਾ ਹੈ ਅਤੇ ਉਸ ਦੀਆਂ ਪੰਜ ਧੀਆਂ ਹਨ। ਪਰਿਵਾਰਕ ਵਿਵਾਦ ਕਾਰਨ ਉਹ ਇਸ ਸਮੇਂ ਆਪਣੀਆਂ ਦੋ ਧੀਆਂ ਨਾਲ ਵੱਖ ਰਹਿ ਰਹੀ ਹੈ, ਜਦਕਿ ਉਸ ਦਾ ਆਪਣੇ ਪਤੀ ਨਾਲ ਘਰੇਲੂ ਵਿਵਾਦ ਅਦਾਲਤ ਵਿੱਚ ਵਿਚਾਰ ਅਧੀਨ ਹੈ।ਮਹਿਲਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਹੈ ਕਿ ਉਸ ਨਾਲ ਕੰਮ ਦੌਰਾਨ ਜਿਨਸੀ ਛੇੜਛਾੜ ਕੀਤੀ ਗਈ, ਜਿਸ ਤੋਂ ਬਾਅਦ ਉਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਹਸਪਤਾਲ ਤੋਂ ਪੁਲਿਸ ਨੂੰ ਭੇਜੇ ਗਏ ਰੁੱਕੇ ਦੇ ਆਧਾਰ ‘ਤੇ ਐੱਫਆਈਆਰ ਦਰਜ ਕੀਤੀ ਗਈ।ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੇ ਹਰ ਪਹਿਲੂ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਜੇਕਰ ਜਾਂਚ ਦੌਰਾਨ ਹੋਰ ਸਬੂਤ ਜਾਂ ਤੱਥ ਸਾਹਮਣੇ ਆਉਂਦੇ ਹਨ ਤਾਂ ਉਸ ਅਨੁਸਾਰ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button