IndiaTop News

‘ਆਪ’ ਨੇ ਆਦਮਪੁਰ ਵਿਧਾਨ ਸਭਾ ਸੀਟ ‘ਤੇ ਜ਼ਿਮਨੀ ਚੋਣ ‘ਚ ਸਤਿੰਦਰ ਸਿੰਘ ਨੂੰ ਐਲਾਨਿਆ ਉਮੀਦਵਾਰ

ਹਰਿਆਣਾ : ਆਮ ਆਦਮੀ ਪਾਰਟੀ (ਆਪ) ਨੇ ਹਰਿਆਣਾ ਦੀ ਆਦਮਪੁਰ ਵਿਧਾਨ ਸਭਾ ਸੀਟ ਲਈ ਅਗਲੇ ਮਹੀਨੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਸਤਿੰਦਰ ਸਿੰਘ ਨੂੰ ਆਪਣਾ ਉਮੀਦਵਾਰ ਬਣਾਉਣ ਦਾ ਫ਼ੈਸਲਾ ਕੀਤਾ ਹੈ। ਪਾਰਟੀ ਦੇ ਸੀਨੀਅਰ ਨੇਤਾ ਸੁਸ਼ੀਲ ਗੁਪਤਾ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ।

SGPC ਖ਼ਤਮ, ਸਰਕਾਰ ਦਾ ਐਲਾਨ! ਬਾਦਲ ਤੇ SGPC ਨੇ ਪਾਇਆ ਘੜਮੱਸ, Amritpal Singh ’ਤੇ DGP ਦਾ Action?

ਪਹਿਲਾਂ ਭਾਰਤੀ ਜਨਤਾ ਪਾਰਟੀ (ਭਾਜਪਾ) ‘ਚ ਰਹਿ ਚੁੱਕੇ ਸਿੰਘ ਪਿਛਲੇ ਮਹੀਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ‘ਚ ਹਰਿਆਣਾ ਦੇ ਹਿਸਾਰ ‘ਚ ‘ਆਪ’ ‘ਚ ਸ਼ਾਮਲ ਹੋਏ ਸਨ। ਸਿੰਘ ਨੇ ‘ਆਪ’ ‘ਚ ਸ਼ਾਮਲ ਹੋਣ ਤੋਂ ਬਾਅਦ ਕਿਹਾ ਸੀ ਕਿ ਉਹ ਪਾਰਟੀ ਦੀ ਵਿਚਾਰਧਾਰਾ ਤੋਂ ਪ੍ਰਭਾਵਿਤ ਹਨ ਅਤੇ ਆਦਮਪੁਰ ਦੇ ਵਿਕਾਸ ਲਈ ਕੰਮ ਕਰਨਾ ਚਾਹੁੰਦੇ ਹਨ। ‘ਆਪ’ ਪਹਿਲੀ ਵੱਡੀ ਪਾਰਟੀ ਹੈ, ਜਿਸ ਨੇ ਕਾਂਗਰਸੀ ਵਿਧਾਇਕ ਕੁਲਦੀਪ ਬਿਸ਼ਨੋਈ ਦੇ ਅਸਤੀਫ਼ੇ ਕਾਰਨ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਆਪਣੇ ਉਮੀਦਵਾਰ ਦਾ ਐਲਾਨ ਕੀਤਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button