Breaking NewsD5 specialNewsPress ReleasePunjabTop News

‘ਆਪ’ ਨੇ ਮੁਕੰਮਲ ਕੀਤੀ ਉਮੀਦਵਾਰਾਂ ਦੀ ਘੋਸ਼ਣਾ, ਰਹਿੰਦੇ 4 ਉਮੀਦਵਾਰਾਂ ਦੇ ਨਾਂਅ ਵੀ ਐਲਾਨੇ

ਪੰਜਾਬ ਵਿਧਾਨ ਸਭਾ ਚੋਣਾ 2022 ਲਈ ‘ਆਪ’ ਦੇ 117 ਉਮੀਦਵਾਰਾਂ ਦੀ ਸੂਚੀ ਮੁਕੰਮਲ

ਭਗਵੰਤ ਮਾਨ ਅਤੇ ਜਰਨੈਲ ਸਿੰਘ ਨੇ ਜਾਰੀ ਕੀਤੀ ਬਾਰਵੀਂ ਸੂਚੀ 

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾ ਲਈ ਆਪਣੇ ਸਾਰੇ 117 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਅੱਜ ਆਪਣੇ ਬਾਕੀ ਰਹਿੰਦੇ ਚਾਰ ਉਮੀਦਵਾਰਾਂ ਦੀ ਬਾਰਵੀਂ ਸੂਚੀ ਜਾਰੀ ਕੀਤੀ, ਜਿਸ ਨਾਲ ‘ਆਪ’ ਦੇ ਉਮੀਦਵਾਰਾਂ ਦੀ ਗਿਣਤੀ 117 ਹੋ ਗਈ ਹੈ।

ਦੁਨੀਆ ਦਾ ਸਭ ਤੋਂ ਵੱਡਾ ਮੰਜਾ, ਕਿਸੇ ਤੋਂ ਨਹੀਂ ਬੁਣਿਆ ਜਾਣਾ ਆਹ ਮੰਜਾ, ਦੂਰੋਂ-ਦੂਰੋਂ ਆਉਂਦੇ ਨੇ ਲੋਕ ਦੇਖਣ

ਸ਼ੁੱਕਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ, ਸੂਬਾ ਪਾਰਟੀ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਤੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ ਦੇ ਦਸਤਖਤਾਂ ਹੇਠ ਜਾਰੀ ਸੂਚੀ ਅਨੁਸਾਰ ਵਿਧਾਨ ਸਭਾ ਹਲਕਾ ਸੁਜਾਨਪੁਰ ਤੋਂ ਅਮਿਤਾ ਸਿੰਘ ਮੰਟੋ ਨੂੰ ਉਮੀਦਵਾਰ ਐਲਾਨਿਆ ਗਿਆ ਹੈ, ਜਦੋਂ ਕਿ ਖਡੂਰ ਸਾਹਿਬ ਤੋਂ ਮਨਜਿੰਦਰ ਸਿੰਘ ਲਾਲਪੁਰਾ, ਹਲਕਾ ਦਾਖਾ ਤੋਂ ਕੇ.ਐਨ.ਐਸ. ਕੰਗ ਅਤੇ ਲਹਿਰਾ ਤੋਂ ਬਰਿੰਦਰ ਕੁਮਾਰ ਗੋਇਲ ਨੂੰ ਚੋਣ ਮੈਦਾਨ ’ਚ ਉਤਾਰਿਆ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button