Breaking NewsD5 specialIndiaNewsPunjabTop News

‘ਆਪ’ ਨੇ ਰਾਜ ਸਭਾ ਚੋਣਾਂ ਲਈ ਸਾਰੇ ਉਮੀਦਵਾਰਾਂ ਦਾ ਕੀਤਾ ਐਲਾਨ

ਚੰਡੀਗੜ੍ਹ/ਨਵੀਂ ਦਿੱਲੀ : ਪੰਜਾਬ ‘ਚ ਰਾਜ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਸਾਰੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ‘ਆਪ’ ਨੇ ਦਿੱਲੀ ਆਈ. ਆਈ. ਟੀ. ਦੇ ਐਸੋਸੀਏਟ ਪ੍ਰੋਫੈਸਰ ਰਹੇ ਡਾ. ਸੰਦੀਪ ਪਾਠਕ, ਅਸ਼ੋਕ ਮਿੱਤਲ, ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ, ਕ੍ਰਿਕੇਟਰ ਹਰਭਜਨ ਸਿੰਘ ਅਤੇ ਸੰਜੀਵ ਅਰੋੜਾ ਦੇ ਨਾਂ ਦਾ ਐਲਾਨ ਕੀਤਾ ਹੈ। ਇਹ ਉਮੀਦਵਾਰ ਅੱਜ ਨਾਮਜ਼ਦਗੀ ਭਰਨਗੇ।

ਵਿਧਾਨ ਸਭਾ ਤੋਂ ‘Bhagwant Mann’ ਦਾ ਵੱਡਾ ਐਲਾਨ, ਖੁਸ਼ ਕਰਤੇ ਪੰਜਾਬੀ! | Kultar Sadhwa | D5 Channel Punjabi

ਸੰਦੀਪ ਪਾਠਕ ਨੇ ਦਿੱਲੀ ਵਿਚ 2020 ਅਤੇ ਫਿਰ ਪੰਜਾਬ ਵਿਚ 2022 ਦੀਆਂ ਚੋਣਾਂ ਵਿਚ ਪਰਦੇ ਪਿੱਛੇ ਰਹਿ ਕੇ ਅਹਿਮ ਭੂਮਿਕਾ ਨਿਭਾਈ ਸੀ। ਕ੍ਰਿਕੇਟਰ ਹਰਭਜਨ ਸਿੰਘ ਜਲੰਧਰ ਦੇ ਰਹਿਣ ਵਾਲੇ ਹਨ, ਜਦਕਿ ਰਾਘਵ ਚੱਢਾ ਪੰਜਾਬ ਦੇ ਸਹਿ ਇੰਚਾਰਜ ਹਨ ਅਤੇ ਉਨ੍ਹਾਂ ਨੇ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਮੋਹਰੀ ਅਤੇ ਅਹਿਮ ਭੂਮਿਕਾ ਨਿਭਾਈ। ਸੂਤਰਾਂ ਮੁਤਾਬਕ ਮਾਨ ਹਰਭਜਨ ਸਿੰਘ ਨੂੰ ਸਪੋਰਟਸ ਯੂਨੀਵਰਸਿਟੀ ਦੀ ਕਮਾਨ ਸੌਂਪ ਸਕਦੇ ਹਨ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button